29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਬਿਜਲੀ ਦਾ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 28 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਬਿਜਲੀ ਦਾ ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ। ਮ੍ਰਿਤਕ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਦਿੜ੍ਹਬਾ ਦੇ ਸਹਾਇਕ ਥਾਣੇਦਾਰ ਤਰਸੇਮ ਲਾਲ ਨੇ ਦੱਸਿਆ ਕਿ ਮਹਿੰਦਰ ਸਿੰਘ (51) ਪੁੱਤਰ ਹਰੀ ਚੰਦ ਵਾਸੀ ਪਿੰਡ ਰਾਮਪੁਰਾ ਗੁੱਜਰਾਂ ਸੰਗਰੂਰ-ਪਾਤੜਾਂ ਸੜਕ ’ਤੇ ਦਿੜ੍ਹਬਾ ਵਿਖੇ ਇਕ ਖੇਤੀ-ਬਾੜੀ ਦੇ ਸੰਦ ਬਣਾਉਣ ਵਾਲੀ ਫੈਕਟਰੀ ਵਿਚ ਲੇਬਰ ਦਾ ਕੰਮ ਕਰਦਾ ਸੀ।

ਅਜੀਤ ਡੈਸਕ 29-10-2026
ਸੁਨਾਮ ਊਧਮ ਸਿੰਘ ਵਾਲਾ, 28 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਬਿਜਲੀ ਦਾ ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦੀ ਦੁਖਦਾਈ ਖਬਰ ਹੈ। ਮ੍ਰਿਤਕ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਦਿੜ੍ਹਬਾ ਦੇ ਸਹਾਇਕ ਥਾਣੇਦਾਰ ਤਰਸੇਮ ਲਾਲ ਨੇ ਦੱਸਿਆ ਕਿ ਮਹਿੰਦਰ ਸਿੰਘ (51) ਪੁੱਤਰ ਹਰੀ ਚੰਦ ਵਾਸੀ ਪਿੰਡ ਰਾਮਪੁਰਾ ਗੁੱਜਰਾਂ ਸੰਗਰੂਰ-ਪਾਤੜਾਂ ਸੜਕ ’ਤੇ ਦਿੜ੍ਹਬਾ ਵਿਖੇ ਇਕ ਖੇਤੀ-ਬਾੜੀ ਦੇ ਸੰਦ ਬਣਾਉਣ ਵਾਲੀ ਫੈਕਟਰੀ ਵਿਚ ਲੇਬਰ ਦਾ ਕੰਮ ਕਰਦਾ ਸੀ। ਕੰਮ ਕਰਨ ਦੌਰਾਨ ਹੀ ਮਹਿੰਦਰ ਸਿੰਘ ਨੂੰ ਮਸ਼ੀਨ ਵਿਚ ਕਰੰਟ ਆਉਣ ਕਾਰਨ ਬਿਜਲੀ ਦਾ ਕਰੰਟ ਲੱਗ ਗਿਆ। ਜਿਸ ਨੂੰ ਤੁਰੰਤ ਪਾਤੜਾਂ ਦੇ ਹਸਪਤਾਲ ਲਿਜਾਇਆ ਗਿਆ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮਹਿੰਦਰ ਸਿੰਘ ਰਸਤੇ ਵਿਚ ਦਮ ਤੋੜ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਦੇ ਚਚੇਰੇ ਭਰਾ ਬਲਕਾਰ ਸਿੰਘ ਦੇ ਬਿਆਨਾਂ ’ਤੇ ਬੀ.ਐਨ.ਐਸ.ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।
ਪਿਛਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਵਲੋਂ ਚੈਕਿੰਗ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ’ਤੇ ਤਸ਼ੱਦਦ ਬਰਦਾਸ਼ਤ ਨਹੀਂ ਕਰਾਂਗੇ- ਉਗਰਾਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।