29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਮਹਿੰਦੀ ਲਗਾਉਣ ਦਾ ਮੁਕਾਬਲਾ ਕਰਵਾਇਆ

ਲਹਿਰਾਗਾਗਾ, 28 ਅਕਤੂਬਰ (ਅਸ਼ੋਕ ਗਰਗ)- ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ ਅਤੇ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ, ਲਹਿਲ ਖੁਰਦ ਵਿਖੇ ਡਾਇਰੈਕਟਰ ਡਾ. ਰਮਨਦੀਪ ਕੌਰ ਧਾਲੀਵਾਲ ਦੀ ਅਗਵਾਈ ਹੇਠ ਵਿਦਿਆਰਥਣਾਂ ਦਾ ਮਹਿੰਦੀ ਲਗਾਉਣ ਦਾ ਮੁਕਾਬਲਾ ਕਰਵਾਇਆ ਗਿਆ ।

ਅਜੀਤ ਡੈਸਕ 29-10-2026
ਲਹਿਰਾਗਾਗਾ, 28 ਅਕਤੂਬਰ (ਅਸ਼ੋਕ ਗਰਗ)- ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ ਅਤੇ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ, ਲਹਿਲ ਖੁਰਦ ਵਿਖੇ ਡਾਇਰੈਕਟਰ ਡਾ. ਰਮਨਦੀਪ ਕੌਰ ਧਾਲੀਵਾਲ ਦੀ ਅਗਵਾਈ ਹੇਠ ਵਿਦਿਆਰਥਣਾਂ ਦਾ ਮਹਿੰਦੀ ਲਗਾਉਣ ਦਾ ਮੁਕਾਬਲਾ ਕਰਵਾਇਆ ਗਿਆ । ਇਸ ’ਚ ਬੀ.ਏ. ਬੀ.ਐੱਡ. ਸਮੈਸਟਰ ਪੰਜਵੇਂ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਪਹਿਲਾ ਅਤੇ ਇਸੇ ਸਮੈਸਟਰ ਦੀਆਂ ਵਿਦਿਆਰਥਣਾਂ ਆਸ਼ਾ ਰਾਣੀ ਤੇ ਪ੍ਰਭਜੋਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ ਗਰਗ, ਸਾਬਕਾ ਨਗਰ ਕੌਂਸਲ ਪ੍ਰਧਾਨ ਰਵੀਨਾ ਗਰਗ, ਵਾਈਸ ਚੇਅਰਮੈਨ ਵਿਜੇ ਕੁਮਾਰ ਕਾਂਸਲ, ਜਨਰਲ ਸਕੱਤਰ ਪ੍ਰੇਮ ਗਰਗ ਅਤੇ ਮੈਨੇਜਮੈਂਟ ਮੈਂਬਰ ਅਸਿਸਟੈਂਟ ਪ੍ਰੋਫੈਸਰ ਮੋਨਿਕਾ ਗੁਪਤਾ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਡਾਇਰੈਕਟਰ ਡਾ. ਰਮਨਦੀਪ ਕੌਰ ਧਾਲੀਵਾਲ ਅਤੇ ਪ੍ਰਿੰਸੀਪਲ ਡਾ. ਸੀਮਾ ਗਰਗ ਨੇ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਵਿਦਿਆਰਥਣਾਂ ਦੀ ਸਿਰਜਣਾਤਮਕਤਾ ਦਾ ਵਿਕਾਸ ਹੁੰਦਾ ਹੈ। ਇਸ ਮੌਕੇ ਕਾਲਜ ਦਾ ਸਮੂਹ ਪ੍ਰਬੰਧਕ ਅਤੇ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਝੋਟਾ ਦੀ ਆਤਮਿਕ ਸ਼ਾਂਤੀ ਲਈ ਕੀਤੀ ਅਰਦਾਸ ਅਗਲੀ ਖ਼ਬਰ ਅਣਅਧਿਕਾਰਤ ਪਾਰਕ ਕੀਤੇ ਵਾਹਨ ਟ੍ਰੈਫਿਕ ਪੁਲਿਸ ਨੇ ਚੁਕਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।