31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਦੇਸ਼ ਭਗਤ ਕਾਲਜ ਵਲੋਂ ਅੰਤਰਰਾਸ਼ਟਰੀ ਜਰਨਲ ‘ਇਨਸਾਈਟ’ ਦਾ ਅੰਕ-12 ਜਾਰੀ

ਧੂਰੀ, 30 ਅਕਤੂਬਰ (ਲਖਵੀਰ ਸਿੰਘ ਧਾਂਦਰਾ)- ਦੇਸ਼ ਭਗਤ ਕਾਲਜ ਬਰੜਵਾਲ ਵਲੋਂ ਅਕਾਦਮਿਕ ਅਤੇ ਖੋਜ ਦੇ ਖੇਤਰ ਵਿੱਚ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਅੰਤਰਰਾਸ਼ਟਰੀ ਜਰਨਲ ‘ਇਨਸਾਈਟ’ ਦਾ ਅੰਕ-12 ਰਸਮੀ ਤੌਰ ’ਤੇ ਜਾਰੀ ਕੀਤਾ ਗਿਆ। ਇਸ ਮੌਕੇ ਟਰੱਸਟ ਦੇ ਸਕੱਤਰ ਬਲਵੰਤ ਸਿੰਘ ਰੰਧਾਵਾ, ਟਰੱਸਟ ਮੈਂਬਰ ਜਤਿੰਦਰ ਸਿੰਘ ਸੋਨੀ ਮੰਡੇਰ, ਡਾ.

ਭੁਪਿੰਦਰ ਸ਼ਰਮਾ ਨਵ ਨਿਯੁਕਤ ਐਸ.ਐਚ.ਓ ਸਿਟੀ ਵਨ ਜੈਦੀਪ ਸ਼ਰਮਾ ਦਾ ਸਵਾਗਤ ਕਰਦੇ ਹੋਏ। ਤਸਵੀਰ- ਮੁਕੇਸ਼ ਕੁਮਾਰ 31-10-2026
ਧੂਰੀ, 30 ਅਕਤੂਬਰ (ਲਖਵੀਰ ਸਿੰਘ ਧਾਂਦਰਾ)- ਦੇਸ਼ ਭਗਤ ਕਾਲਜ ਬਰੜਵਾਲ ਵਲੋਂ ਅਕਾਦਮਿਕ ਅਤੇ ਖੋਜ ਦੇ ਖੇਤਰ ਵਿੱਚ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਅੰਤਰਰਾਸ਼ਟਰੀ ਜਰਨਲ ‘ਇਨਸਾਈਟ’ ਦਾ ਅੰਕ-12 ਰਸਮੀ ਤੌਰ ’ਤੇ ਜਾਰੀ ਕੀਤਾ ਗਿਆ। ਇਸ ਮੌਕੇ ਟਰੱਸਟ ਦੇ ਸਕੱਤਰ ਬਲਵੰਤ ਸਿੰਘ ਰੰਧਾਵਾ, ਟਰੱਸਟ ਮੈਂਬਰ ਜਤਿੰਦਰ ਸਿੰਘ ਸੋਨੀ ਮੰਡੇਰ, ਡਾ. ਸੁਖਵਿੰਦਰ ਸਿੰਘ ਧਾਂਦਰਾ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਬਲਬੀਰ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਸਮਾਰੋਹ ਵਿੱਚ ਜਰਨਲ ਦੇ ਸੰਪਾਦਕੀ ਬੋਰਡ ਦੇ ਮੈਂਬਰ ਵੀ ਸ਼ਾਮਿਲ ਹੋਏ। ਉਨ੍ਹਾਂ ਇਸ ਦੀ ਖੋਜ ਸਿਧਾਂਤਾਂ ਬਾਰੇ ਦੱਸਿਆ। ਜਰਨਲ ‘ਇਨਸਾਈਟ’ ਦਾ ਮੁੱਖ ਉਦੇਸ਼ ਕਲਾ, ਵਣਜ, ਪ੍ਰਬੰਧਨ, ਸਿੱਖਿਆ ਅਤੇ ਹੋਰ ਸਬੰਧਤ ਵਿਸ਼ਿਆਂ ਵਿੱਚ ਉੱਚ-ਗੁਣਵੱਤਾ ਵਾਲੇ ਖੋਜ ਪੱਤਰਾਂ ਦੇ ਪ੍ਰਕਾਸ਼ਨ ਲਈ ਇੱਕ ਅੰਤਰਰਾਸ਼ਟਰੀ ਮੰਚ ਪ੍ਰਦਾਨ ਕਰਨਾ ਹੈ। ਇਹ ਜਰਨਲ ਅਧਿਆਪਕਾਂ, ਖੋਜਕਰਤਾਵਾਂ ਅਤੇ ਵਿਦਿਆਰਥੀਆਂ ਨੂੰ ਆਪਣੇ ਨਵੀਨਤਮ ਵਿਚਾਰਾਂ, ਖੋਜ ਨਤੀਜਿਆਂ ਅਤੇ ਅਕਾਦਮਿਕ ਕਾਰਜਾਂ ਨੂੰ ਵਿਸ਼ਾਲ ਪੱਧਰ ’ਤੇ ਸਾਂਝਾ ਕਰਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪ੍ਰਕਾਸ਼ਿਤ ਕੀਤਾ ਜਾ ਰਿਹਾ ਹੈ। ਜਰਨਲ ਦੇ ਅੰਕ-12 ਦੀ ਪ੍ਰਕਾਸ਼ਨਾ ਨਾਲ ਦੇਸ਼ ਭਗਤ ਕਾਲਜ ਨੇ ਖੋਜ-ਆਧਾਰਿਤ ਸਿੱਖਿਆ ਨੂੰ ਉਤਸ਼ਾਹਿਤ ਕਰਨ, ਅਧਿਆਪਕਾਂ ਅਤੇ ਵਿਦਿਆਰਥੀਆਂ ਵਿੱਚ ਖੋਜ ਪ੍ਰਤੀ ਰੁਚੀ ਪੈਦਾ ਕਰਨ ਅਤੇ ਗਿਆਨ ਦੇ ਆਦਾਨ-ਪ੍ਰਦਾਨ ਲਈ ਅੰਤਰਰਾਸ਼ਟਰੀ ਪੱਧਰ ਦਾ ਮੰਚ ਮੁਹੱਈਆ ਕਰਵਾਉਣ ਦੇ ਆਪਣੇ ਉਦੇਸ਼ ਨੂੰ ਅੱਗੇ ਵਧਾਇਆ ਹੈ।
ਪਿਛਲੀ ਖ਼ਬਰ ਸੰਗਰੂਰ ਦਾ ਲੇਬਰ ਚੌਕ ਹੋਇਆ ਨਸ਼ਿਆਂ ਦੇ ਸਪਲਾਇਰਾਂ ਤੋਂ ਮੁਕਤ ਅਗਲੀ ਖ਼ਬਰ ਨਵ ਨਿਯੁਕਤ ਪੁਲਿਸ ਅਧਿਕਾਰੀ ਨੂੰ ਵੈਲਫੇਅਰ ਕਮੇਟੀ ਨੇ ਪੂਰਨ ਸਹਿਯੋਗ ਦੇਣ ਦਾ ਦਿੱਤਾ ਭਰੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।