31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਵਿਧਾਨ ਸਭਾ ਚੋਣਾਂ ’ਚ ਨੌਜਵਾਨਾਂ ਨੂੰ ਟਿਕਟਾਂ ਦੇਣ ’ਚ ਪਹਿਲ ਦਿੱਤੀ ਜਾਵੇਗੀ-ਸ਼ੁਭਮ ਸ਼ਰਮਾ

ਧੂਰੀ, 30 ਅਕਤੂਬਰ (ਲਖਵੀਰ ਸਿੰਘ ਧਾਂਦਰਾ)- ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ‘ਸ਼ੁਬੀ’ ਨੇ ਇੰਡੀਅਨ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਚਿਬ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਦੇ ਸਹਿ-ਇੰਚਾਰਜ ਸੂਰਜ ਠਾਕੁਰ ਵੀ ਮੌਜੂਦ ਸਨ।

ਅਜੀਤ ਡੈਸਕ 31-10-2026
ਧੂਰੀ, 30 ਅਕਤੂਬਰ (ਲਖਵੀਰ ਸਿੰਘ ਧਾਂਦਰਾ)- ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਭਮ ਸ਼ਰਮਾ ‘ਸ਼ੁਬੀ’ ਨੇ ਇੰਡੀਅਨ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਚਿਬ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਦੇ ਸਹਿ-ਇੰਚਾਰਜ ਸੂਰਜ ਠਾਕੁਰ ਵੀ ਮੌਜੂਦ ਸਨ। ਸ਼ੁਭਮ ਸ਼ਰਮਾ ‘ਸ਼ੁਬੀ’ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨਾਂ ਨੂੰ ਟਿਕਟਾਂ ਦੇਣ ਸਮੇਂ ਪਹਿਲ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਅੱਗੇ ਆਉਣ ਅਤੇ ਲੋਕਾਂ ਦੀ ਨੁਮਾਇੰਦਗੀ ਕਰਨ ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨ ਕਿਸੇ ਵੀ ਜਥੇਬੰਦੀ ਦੀ ਤਾਕਤ ਹੁੰਦੇ ਹਨ ਅਤੇ ਉਨ੍ਹਾਂ ਦੀ ਭਾਗੀਦਾਰੀ ਨਾਲ ਲੋਕਤੰਤਰ ਹੋਰ ਮਜ਼ਬੂਤ ਹੁੰਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਨ, ਯੂਥ ਕਾਂਗਰਸ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ। ਇਸ ਮੌਕੇ ਕਾਂਗਰਸ ਆਗੂਆਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਪਿਛਲੀ ਖ਼ਬਰ ਡਾ. ਕਿਰਪਾਲ ਸਿੰਘ ਪੀ.ਜੀ.ਆਈ. ਵਿਖੇ ਕੌਮੀ ਪੱਧਰ ਦੀ ਮੈਡੀਕਲ ਕਾਨਫ਼ਰੰਸ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਗੁਰੂਕੁਲ ਆਈ.ਟੀ.ਆਈ. ਸ਼ੇਰਪੁਰ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।