31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਅਮਨ ਅਰੋੜਾ ਵਲੋਂ ਬਿਕਰਮ ਮਜੀਠੀਆ ਬਾਰੇ ਕੀਤੀ ਬਿਆਨਬਾਜ਼ੀ ਗੁੰਮਰਾਹਕੁੰਨ - ਖਡਿਆਲ

ਸੁਨਾਮ ਊਧਮ ਸਿੰਘ ਵਾਲਾ, 30 ਅਕਤੂਬਰ ( ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸ੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਖਡਿਆਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਬਿਕਰਮ ਸਿੰਘ ਮਜੀਠੀਆ ਅਤੇ ਹੋਰਨਾਂ ਮਾਮਲਿਆਂ ਵਿੱਚ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਮੰਤਰੀ ਅਮਨ ਅਰੋੜਾ ਦੇ ਬਿਆਨਾਂ ਨੂੰ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਅਜਿਹੀ ਬਿਆਨਬਾਜ਼ੀ ਦਾ ਸਹਾਰਾ ਲੈ ਰਹੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਨਰਜੀਤ ਸਿੰਘ ਖਡਿਆਲ। ਤਸਵੀਰ- ਭੁੱਲਰ 31-10-2026
ਸੁਨਾਮ ਊਧਮ ਸਿੰਘ ਵਾਲਾ, 30 ਅਕਤੂਬਰ ( ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਸ੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ ਇੰਚਾਰਜ਼ ਵਿਨਰਜੀਤ ਸਿੰਘ ਖਡਿਆਲ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਬਿਕਰਮ ਸਿੰਘ ਮਜੀਠੀਆ ਅਤੇ ਹੋਰਨਾਂ ਮਾਮਲਿਆਂ ਵਿੱਚ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਮੰਤਰੀ ਅਮਨ ਅਰੋੜਾ ਦੇ ਬਿਆਨਾਂ ਨੂੰ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਅਜਿਹੀ ਬਿਆਨਬਾਜ਼ੀ ਦਾ ਸਹਾਰਾ ਲੈ ਰਹੀ ਹੈ। ਆਪਣੇ ਦਫ਼ਤਰ ਵਿੱਚ ਸੱਦੀ ਪ੍ਰੈਸ ਕਾਨਫਰੰਸ ਮੌਕੇ ਬੋਲਦਿਆਂ ਗੋਲਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੋਧੀ ਆਗੂਆਂ, ਖ਼ਾਸ ਕਰਕੇ ਮਜੀਠੀਆ ਵਿਰੁੱਧ ਸਿਆਸੀ ਬਦਲਾਖ਼ੋਰੀ ਦੀ ਭਾਵਨਾ ਤਹਿਤ ਕੰਮ ਕਰ ਰਹੀ ਹੈ ਅਤੇ ਬੇਬੁਨਿਆਦ ਮੁੱਦੇ ਉਛਾਲ ਕੇ ਅਸਲ ਜਨਤਕ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਇਆ ਜਾ ਰਿਹਾ ਹੈ। ਗੋਲਡੀ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ, ਸਰਕਾਰ ਹਰ ਮੋਰਚੇ ‘ਤੇ ਫ਼ੇਲ੍ਹ ਸਾਬਤ ਹੋਈ ਹੈ। ਸਰਕਾਰ ਵੱਲੋਂ ਵਿਰੋਧੀ ਧਿਰ ਦੇ ਆਗੂਆਂ ‘ਤੇ ਲਾਏ ਜਾ ਰਹੇ ਦੋਸ਼ ਬੇਬੁਨਿਆਦ ਅਤੇ ਤੱਥਾਂ ਤੋਂ ਰਹਿਤ ਹਨ। ਉਨ੍ਹਾਂ ਮੰਤਰੀ ਅਮਨ ਅਰੋੜਾ ਨੂੰ ਘੇਰਦਿਆਂ ਕਿਹਾ ਕਿ ਉਹ ਸਚਾਈ ਨੂੰ ਲੁਕਾਉਣ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਪੰਜਾਬ ਦੇ ਅਸਲ ਵਿਕਾਸ ਅਤੇ ਲੋਕ ਭਲਾਈ ਦੇ ਮੁੱਦਿਆਂ ਵੱਲ ਧਿਆਨ ਦੇਣ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ, ਗੁਲਜ਼ਾਰ ਸਿੰਘ ਤੂਰ ਬੰਨਜਾਰਾ, ਮੋਹਨਜੀਤ ਸਿੰਘ ਸ਼ੇਰੋਂ, ਭੰਮੇ ਕਲਾਂ ਜਿਹੇ ਅਨੇਕਾਂ ਕਤਲਾਂ ਅਤੇ ਤਸ਼ੱਦਦਾਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਮਜੀਠੀਆ ਦੇ ਖਿਲਾਫ ਝੂਠਾ ਕੂੜ ਪ੍ਰਚਾਰ ਸ਼ੁਰੂ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਪਿੰਡ ਅਲੀਸ਼ੇਰ ਦੇ 8 ਮਗਨਰੇਗਾ ਕਾਮਿਆਂ ਨਮਿਤ ਅੰਤਿਮ ਅਰਦਾਸ ਸਮਾਗਮ ਅਗਲੀ ਖ਼ਬਰ ਐਸ.ਐਫ.ਸੀ. ਕਾਲਜ ਮੋਗਾ ਵਿਖੇ ਮਾਈ ਭਾਰਤ ਵਲੋਂ ਵਿਕਸਿਤ ਭਾਰਤ ਯੁਵਾ ਸੰਵਾਦ ਆਪਣੀ ਵੋਟ ਨੂੰ ਜਾਣੋ ਪ੍ਰੋਗਰਾਮ ਕਰਵਾਇਆ ਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।