ਅਕਾਲ ਡਿਗਰੀ ਕਾਲਜ ਵਿਖੇ ਰੁਜ਼ਗਾਰ ਮੇਲਾ ਲਗਾਇਆ
ਮਸਤੂਆਣਾ ਸਾਹਿਬ, 31 ਅਕਤੂਬਰ (ਦਮਦਮੀ)-ਬੇਰੁਜ਼ਗਾਰੀ ਦੀ ਸਮੱਸਿਆ ਨਾਲ ਜੂਝ ਰਹੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਵੱਲੋਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਵਿਸ਼ਾਲ ਰੁਜ਼ਗਾਰ ਮੇਲਾ ਲਗਾਇਆ ਗਿਆ। ਕਾਲਜ ਦੀ ਪ੍ਰਿੰਸੀਪਲ ਡਾ.
ਮਸਤੂਆਣਾ ਸਾਹਿਬ, 31 ਅਕਤੂਬਰ (ਦਮਦਮੀ)-ਬੇਰੁਜ਼ਗਾਰੀ ਦੀ ਸਮੱਸਿਆ ਨਾਲ ਜੂਝ ਰਹੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਵੱਲੋਂ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਵਿਸ਼ਾਲ ਰੁਜ਼ਗਾਰ ਮੇਲਾ ਲਗਾਇਆ ਗਿਆ। ਕਾਲਜ ਦੀ ਪ੍ਰਿੰਸੀਪਲ ਡਾ. ਅਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪਲੇਸਮੈਂਟ ਸੈੱਲ ਦੀ ਇੰਚਾਰਜ ਡਾ. ਭੁਪਿੰਦਰ ਕੌਰ ਫਿਜ਼ਿਕਸ ਵਿਭਾਗ ਦੀ ਅਗਵਾਈ ਹੇਠ ਲਗਵਾਏ ਗਏ ਇਸ ਮੇਲੇ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਉਨ੍ਹਾਂ ਦੀ ਵਿੱਦਿਅਕ ਯੋਗਤਾ ਅਤੇ ਹੁਨਰ ਅਨੁਸਾਰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਸਵੈ-ਨਿਰਭਰ ਬਣਨ ਲਈ ਉਤਸ਼ਾਹਿਤ ਕਰਨਾ ਹੈ। ਇਸ ਰੁਜ਼ਗਾਰ ਮੇਲੇ ਵਿੱਚ ਵਿਸ਼ੇਸ਼ ਤੌਰ ’ਤੇ 12ਵੀਂ ਪਾਸ ਅਤੇ ਬੀ.ਏ. ਦੇ ਆਖ਼ਰੀ ਸਾਲ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮੌਕਾ ਪ੍ਰਦਾਨ ਕੀਤਾ ਗਿਆ। ਪੜ੍ਹਾਈ ਪੂਰੀ ਕਰਨ ਉਪਰੰਤ ਰੁਜ਼ਗਾਰ ਦੀ ਭਾਲ ਕਰ ਰਹੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਆਪਣੀ ਯੋਗਤਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੇਲੇ ਦੌਰਾਨ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਆਈ.ਟੀ.ਐੱਮ. ਸਕਿਲਜ਼ ਅਕੈਡਮੀ, ਆਈ.ਸੀ.ਆਈ.ਸੀ.ਆਈ. ਬੈਂਕ ਅਤੇ ਮੈਕ ਆਟੋਮੋਬਾਈਲਜ਼ (ਮਾਰੂਤੀ ਸੁਜ਼ੂਕੀ ਅਰੇਨਾ ਅਤੇ ਨੇਕਸਾ) ਸਮੇਤ ਨਾਮਵਰ ਕੰਪਨੀਆਂ ਦੇ ਪ੍ਰਤੀਨਿਧੀਆਂ ਨੇ ਸ਼ਿਰਕਤ ਕੀਤੀ। ਵੱਖ-ਵੱਖ ਕੰਪਨੀਆਂ ਦੇ ਮਾਹਿਰਾਂ ਵੱਲੋਂ ਵਿਦਿਆਰਥੀਆਂ ਦੀ ਯੋਗਤਾ, ਹੁਨਰ ਅਤੇ ਸਮਰੱਥਾ ਪਰਖਣ ਲਈ ਇੰਟਰਵਿਊ ਲਏ ਗਏ। ਇੰਟਰਵਿਊ ਦੌਰਾਨ ਆਪਣੀ ਕਾਬਲੀਅਤ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੌਕੇ ’ਤੇ ਹੀ ਚੁਣ ਕੇ ਅਗਲੀ ਚੋਣ ਪ੍ਰਕਿਰਿਆ ਲਈ ਸ਼ਾਰਟਲਿਸਟ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਬੰਧਕਾਂ ਅਤੇ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦੇ ਅਧਿਕਾਰੀਆਂ ਨੇ ਕਿਹਾ ਕਿ ਅਜਿਹੇ ਰੁਜ਼ਗਾਰ ਮੇਲੇ ਨੌਜਵਾਨਾਂ ਨੂੰ ਸਿੱਖਿਆ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨ ਲਈ ਬੇਹੱਦ ਲਾਹੇਵੰਦ ਸਾਬਤ ਹੁੰਦੇ ਹਨ।