01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਰਾਹੁਲ ਗਾਂਧੀ ਦੀ 4 ਦੀ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ-ਢੀਂਡਸਾ

ਅਹਿਮਦਗੜ੍ਹ, 31 ਅਕਤੂਬਰ (ਰਣਧੀਰ ਸਿੰਘ ਮਹੋਲੀ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਸ਼ਾ ਤਸਕਰਾਂ, ਗੈਂਗਸਟਰਾਂ, ਮਾਈਨਿੰਗ ਮਾਫੀਆ ਤੇ ਭ੍ਰਿਸ਼ਟਾਚਾਰੀਆਂ ਦੀ ਪੁਸ਼ਤਪਨਾਹੀ ਕਰਨ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਹਲਕਾ ਅਮਰਗੜ੍ਹ ਦੇ ਸੀਨੀਅਰ ਆਗੂ ਸੂਬਾ ਕਾਂਗਰਸ ਚੇਅਰਮੈਨ ਸੋਸ਼ਲ ਮੀਡੀਆ ਸੈੱਲ ਗੁਰਜੋਤ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਲੋਕਤੰਤਰ ਨਹੀਂ, ਪੁਲਿਸ ਤੰਤਰ ਦਾ ਰਾਜ ਚੱਲ ਰਿਹਾ ਹੈ। ਕਾਂਗਰਸ ਦੀ 4 ਨਵੰਬਰ ਨੂੰ ਸੰਗਰੂਰ ’ਚ ਹੋ ਰਹੀ ਵੱਡੀ ਰੈਲੀ ਵਿੱਚ ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ ਜੋ ਇਨ੍ਹਾਂ ਮੁੱਦਿਆਂ ਨੂੰ ਲੋਕਾਂ ਦੇ ਸਾਹਮਣੇ ਲਿਆਉਣ ਅਤੇ ਸਰਕਾਰ ਤੋਂ ਜਵਾਬ ਲਵੇਗੀ।

ਅਜੀਤ ਡੈਸਕ 01-11-2026
ਅਹਿਮਦਗੜ੍ਹ, 31 ਅਕਤੂਬਰ (ਰਣਧੀਰ ਸਿੰਘ ਮਹੋਲੀ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਸ਼ਾ ਤਸਕਰਾਂ, ਗੈਂਗਸਟਰਾਂ, ਮਾਈਨਿੰਗ ਮਾਫੀਆ ਤੇ ਭ੍ਰਿਸ਼ਟਾਚਾਰੀਆਂ ਦੀ ਪੁਸ਼ਤਪਨਾਹੀ ਕਰਨ ਦੇ ਗੰਭੀਰ ਦੋਸ਼ ਲਗਾਉਂਦੇ ਹੋਏ ਹਲਕਾ ਅਮਰਗੜ੍ਹ ਦੇ ਸੀਨੀਅਰ ਆਗੂ ਸੂਬਾ ਕਾਂਗਰਸ ਚੇਅਰਮੈਨ ਸੋਸ਼ਲ ਮੀਡੀਆ ਸੈੱਲ ਗੁਰਜੋਤ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਲੋਕਤੰਤਰ ਨਹੀਂ, ਪੁਲਿਸ ਤੰਤਰ ਦਾ ਰਾਜ ਚੱਲ ਰਿਹਾ ਹੈ। ਕਾਂਗਰਸ ਦੀ 4 ਨਵੰਬਰ ਨੂੰ ਸੰਗਰੂਰ ’ਚ ਹੋ ਰਹੀ ਵੱਡੀ ਰੈਲੀ ਵਿੱਚ ਲੋਕ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ ਜੋ ਇਨ੍ਹਾਂ ਮੁੱਦਿਆਂ ਨੂੰ ਲੋਕਾਂ ਦੇ ਸਾਹਮਣੇ ਲਿਆਉਣ ਅਤੇ ਸਰਕਾਰ ਤੋਂ ਜਵਾਬ ਲਵੇਗੀ। ਰੈਲੀ ’ਚ ਪੁੱਜਣ ਲਈ ਕਾਂਗਰਸੀ ਵਰਕਰਾਂ ਆਗੂਆਂ ਅਤੇ ਹਲਕਾ ਵਾਸੀਆਂ ਨੂੰ ਲਾਮਬੰਦ ਕਰਦਿਆਂ ਢੀਂਡਸਾ ਨੇ ਕਿਹਾ ਕਿ ਸੂਬੇ ਵਿਚ ਨਿੱਤ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਹੋਣਾ ਬਹੁਤ ਚਿੰਤਾਜਨਕ ਵਿਸ਼ਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਦੀ ਥਾਂ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਹੀ ਕਥਿਤ ਤੌਰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਗੁਰਦੁਆਰਾ ਨਾਨਕਸਰ ਸਾਹਿਬ ਚੀਮਾ ਵਿਖੇ ਸਰੋਵਰ ’ਚ ਬਰੇਤੀ ਪਾਉਣ ਦੀ ਕਾਰ ਸੇਵਾ ਅੱਜ ਅਗਲੀ ਖ਼ਬਰ ਪਿੰਡ ਲੱਡਾ ਦੇ ਸਰਪੰਚ ਵਲੋਂ ਪ੍ਰਸ਼ਾਸਨ ’ਤੇ ਵੋਟ ਚੋਰੀ ਦਾ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।