01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਆਂਗਣਵਾੜੀ ਵਰਕਰਾਂ ਦਾ ਕੀਤਾ ਸਨਮਾਨ

ਧੂਰੀ, 31 ਅਕਤੂਬਰ (ਸੰਜੇ ਲਹਿਰੀ)-ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਦੇ ਸਨਮਾਨ ਅਤੇ ਧੰਨਵਾਦ ਲਈ ਸਥਾਨਕ ਸਨਾਤਨ ਧਰਮਸ਼ਾਲਾ, ਧੂਰੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਿਹਨਤ, ਲਗਨ ਅਤੇ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ।

ਅਜੀਤ ਡੈਸਕ 01-11-2026
ਧੂਰੀ, 31 ਅਕਤੂਬਰ (ਸੰਜੇ ਲਹਿਰੀ)-ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਦੇ ਸਨਮਾਨ ਅਤੇ ਧੰਨਵਾਦ ਲਈ ਸਥਾਨਕ ਸਨਾਤਨ ਧਰਮਸ਼ਾਲਾ, ਧੂਰੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਿਹਨਤ, ਲਗਨ ਅਤੇ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਰਾਜਵੰਤ ਸਿੰਘ ਘੁਲੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਨੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਮੌਕੇ ਵਕਫ ਬੋਰਡ ਮੈਂਬਰ ਡਾ ਅਨਵਰ ਭਸੌੜ ਅਤੇ ਨਗਰ ਕੌਂਸਲ ਦੀ ਪ੍ਰਧਾਨ ਅਮਰਜੋਤ ਕੌਰ ਬਾਜਵਾ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਨੇ ਘਰ-ਘਰ ਤੱਕ ਪਹੁੰਚ ਕਰਕੇ ਯੋਜਨਾ ਦੀ ਜਾਣਕਾਰੀ ਦੇਣ ਅਤੇ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਸ ਮੌਕੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਰਜਿੰਦਰ ਸਿੰਘ ਕਾਂਝਲਾ, ਜਗਤਾਰ ਸਿੰਘ ਬਾਗੜੀ ਸਲੇਮਪੁਰ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋਂ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਅਗਲੀ ਖ਼ਬਰ ਨੌਜਵਾਨ ਹਰਕੀਰਤ ਸਿੰਘ ਹੈਰੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।