ਜਗਦੀਪ ਗੋਲਡੀ ਨੂੰ ਟਿਕਟ ਮਿਲਣ ’ਤੇ ਕੰਬੋਜ ਭਾਈਚਾਰੇ ’ਚ ਖੁਸ਼ੀ ਦੀ ਲਹਿਰ
ਸੁਨਾਮ ਊਧਮ ਸਿੰਘ ਵਾਲਾ, 1 ਨਵੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਆਮ ਆਦਮੀ ਪਾਰਟੀ ਵਲੋਂ ਐਲਾਨੀ ਗਈ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਨੌਜਵਾਨ ਆਗੂ ਜਗਦੀਪ ਸਿੰਘ ਗੋਲਡੀ ਕੰਬੋਜ ਨੂੰ ਦੂਜੀ ਵਾਰ ਟਿਕਟ ਮਿਲਣ ਤੇ ਸਥਾਨਕ ਕੰਬੋਜ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ। ਕੰਬੋਜ ਭਲਾਈ ਬੋਰਡ ਸੰਗਰੂਰ ਦੇ ਜ਼ਿਲ੍ਹਾ ਚੇਅਰਮੈਨ ਮਨਦੀਪ ਸਿੰਘ ਜੋਸ਼ਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ,ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਇੰਚਾਰਜ ਮੁਨੀਸ਼ ਸਿਸ਼ੋਦੀਆ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਤੇ ਮੰਤਰੀ ਅਮਨ ਅਰੋੜਾ ਦਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੋਲਡੀ ਕੰਬੋਜ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਇਸ ਵਾਰ 2022 ਦੀਆਂ ਵਿਧਾਨ ਸਭਾ ਚੋਣਾਂ ਤੋੰ ਵੀ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕਰਨਗੇ।
ਸੁਨਾਮ ਊਧਮ ਸਿੰਘ ਵਾਲਾ, 1 ਨਵੰਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਆਮ ਆਦਮੀ ਪਾਰਟੀ ਵਲੋਂ ਐਲਾਨੀ ਗਈ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਨੌਜਵਾਨ ਆਗੂ ਜਗਦੀਪ ਸਿੰਘ ਗੋਲਡੀ ਕੰਬੋਜ ਨੂੰ ਦੂਜੀ ਵਾਰ ਟਿਕਟ ਮਿਲਣ ਤੇ ਸਥਾਨਕ ਕੰਬੋਜ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਹੈ।ਕੰਬੋਜ ਭਲਾਈ ਬੋਰਡ ਸੰਗਰੂਰ ਦੇ ਜ਼ਿਲ੍ਹਾ ਚੇਅਰਮੈਨ ਮਨਦੀਪ ਸਿੰਘ ਜੋਸ਼ਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ,ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਇੰਚਾਰਜ ਮੁਨੀਸ਼ ਸਿਸ਼ੋਦੀਆ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਤੇ ਮੰਤਰੀ ਅਮਨ ਅਰੋੜਾ ਦਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੋਲਡੀ ਕੰਬੋਜ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਇਸ ਵਾਰ 2022 ਦੀਆਂ ਵਿਧਾਨ ਸਭਾ ਚੋਣਾਂ ਤੋੰ ਵੀ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕਰਨਗੇ। ਜਗਦੀਪ ਸਿੰਘ ਗੋਲਡੀ ਕੰਬੋਜ ਨੂੰ ਵਧਾਈ ਦੇਣ ਵਾਲਿਆਂ ਵਿਚ ਚੇਅਰਮੈਨ ਮਨਦੀਪ ਸਿੰਘ ਜੋਸਨ, ਕੇਹਰ ਸਿੰਘ ਜੋਸਨ, ਹਰਨੇਕ ਸਿੰਘ ਨੱਢੇ, ਭੁਪਿੰਦਰ ਸਿੰਘ ਸੰਧੇ, ਮਾਸਟਰ ਕਰਮ ਸਿੰਘ, ਸੋਨੂ ਵਰਮਾ ਅਤੇ ਸੁਰਿੰਦਰ ਸਿੰਘ ਆਦਿ ਸ਼ਾਮਿਲ ਸਨ।