02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕਾਂਗਰਸੀ ਆਗੂ ਮਲਕੀਤ ਕੌਰ ਸਹੋਤਾ ਨੇ ਪਿੰਡਾਂ ਵਿਚ ਕੀਤੀਆਂ ਮੀਟਿੰਗਾਂ

ਸ਼ਹਿਣਾ, 1 ਨਵੰਬਰ (ਸੁਰੇਸ਼ ਗੋਗੀ)-ਕਾਂਗਰਸ ਮਹਿਲਾ ਵਿੰਗ ਦੀ ਸੂਬਾ ਵਾਇਸ ਚੇਅਰਮੈਨ ਬੀਬੀ ਮਲਕੀਤ ਕੌਰ ਸਹੋਤਾ ਨੇ ਵੱਖ-ਵੱਖ ਪਿੰਡਾਂ ਵਿਚ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕਰਨ ਸਮੇਂ ਕਿਹਾ ਕਿ ਸੱਤਾਧਾਰੀ ਪਾਰਟੀ ਨੂੰ ਆਪਣੀ ਹਾਰ ਨਜ਼ਰ ਆਉਣ ਲੱਗੀ ਹੈ। ਜਿਸ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਸੂਚੀ ਕਾਹਲੀ ਵਿਚ ਜਾਰੀ ਕੀਤੀ ਹੈ।

ਅਜੀਤ ਡੈਸਕ 02-11-2026
ਸ਼ਹਿਣਾ, 1 ਨਵੰਬਰ (ਸੁਰੇਸ਼ ਗੋਗੀ)-ਕਾਂਗਰਸ ਮਹਿਲਾ ਵਿੰਗ ਦੀ ਸੂਬਾ ਵਾਇਸ ਚੇਅਰਮੈਨ ਬੀਬੀ ਮਲਕੀਤ ਕੌਰ ਸਹੋਤਾ ਨੇ ਵੱਖ-ਵੱਖ ਪਿੰਡਾਂ ਵਿਚ ਕਾਂਗਰਸੀ ਵਰਕਰਾਂ ਨਾਲ ਮੀਟਿੰਗਾਂ ਕਰਨ ਸਮੇਂ ਕਿਹਾ ਕਿ ਸੱਤਾਧਾਰੀ ਪਾਰਟੀ ਨੂੰ ਆਪਣੀ ਹਾਰ ਨਜ਼ਰ ਆਉਣ ਲੱਗੀ ਹੈ। ਜਿਸ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਸੂਚੀ ਕਾਹਲੀ ਵਿਚ ਜਾਰੀ ਕੀਤੀ ਹੈ। ਬੀਬੀ ਮਲਕੀਤ ਕੌਰ ਸਹੋਤਾ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਚੋਣਾਂ ਜਿੱਤਣ ਲਈ ਇੱਕਜੁੱਟ ਹੋ ਕੇ ਮੈਦਾਨ ਵਿਚ ਨਿੱਤਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਲਗਾਤਾਰ ਹਾਈਕਮਾਂਡ ਨਾਲ ਰਾਬਤਾ ਰੱਖ ਕੇ ਪੰਜਾਬ ਵਿਚ ਸੀਨੀਅਰ ਆਗੂਆਂ ਦੀਆਂ ਰੈਲੀਆਂ ਕਰਵਾ ਰਹੇ ਹਨ ਅਤੇ ਪੰਜਾਬ ਦੇ ਲੋਕਾਂ ਦਾ ਰੁਖ ਕਾਂਗਰਸ ਵੱਲ ਹੋਇਆ ਹੈ। ਬੀਬੀ ਮਲਕੀਤ ਕੌਰ ਨੇ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਵੀ ਵਿਰੋਧੀਆਂ ਨੂੰ ਚਿੰਤਾ ਵਿਚ ਪਾਵੇਗੀ, ਕਿਉਂਕਿ ਇਸ ਰੈਲੀ ਵਿਚ ਰਿਕਾਰਡ ਇਕੱਠ ਹੋਣ ਦਾ ਅਨੁਮਾਨ ਹੈ। ਬੀਬੀ ਮਲਕੀਤ ਕੌਰ ਨੇ ਕਿਹਾ ਕਿ ਭਦੌੜ ਹਲਕੇ ਤੋਂ ਕਾਂਗਰਸ ਪਾਰਟੀ ਜਿੱਤ ਦਾ ਝੰਡਾ ਲਹਿਰਾਏਗੀ।
ਪਿਛਲੀ ਖ਼ਬਰ ਥਾਣਾ ਮੁਖੀ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਕੀਤਾ ਪ੍ਰੇਰਿਤ ਅਗਲੀ ਖ਼ਬਰ ਲੁਧਿਆਣਾ-ਬਠਿੰਡਾ ਮੁੱਖ ਮਾਰਗ ’ਤੇ ਭਿਆਨਕ ਸੜਕ ਹਾਦਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।