ਥਾਣਾ ਮੁਖੀ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸੰਬੰਧੀ ਕੀਤਾ ਪ੍ਰੇਰਿਤ
ਤਪਾ ਮੰਡੀ, 1 ਨਵੰਬਰ (ਪ੍ਰਵੀਨ ਗਰਗ)-ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿਚ ਬਚੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਥਾਣਾ ਮੁਖੀ ਤਪਾ ਇੰਸ: ਹਰਸਿਮਰਨਜੀਤ ਸਿੰਘ ਅਤੇ ਸਿਟੀ ਇੰਚਾਰਜ ਕੁਲਵੰਤ ਸਿੰਘ ਵਲੋਂ ਸਾਂਝੇ ਤੌਰ ’ਤੇ ਨਜ਼ਦੀਕੀ ਪਿੰਡ ਦਰਾਜ਼ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।
ਅਜੀਤ ਡੈਸਕ
02-11-2026