03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੀਸਰੀ ਵਾਰ ਵੱਡੀ ਲੀਡ ਨਾਲ ਜਿੱਤਣਗੇ -ਅਲੀਪੁਰ ਖ਼ਾਲਸਾ

ਸ਼ੇਰਪੁਰ, 2 ਨਵੰਬਰ (ਦਰਸ਼ਨ ਸਿੰਘ ਖੇੜੀ)-ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਉਮੀਦਵਾਰ ਬਨਾਉਣਾ ਸਾਡੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਵਿਧਾਇਕ ਪੰਡੋਰੀ ਤੀਸਰੀ ਵਾਰ ਵੱਡੀ ਲੀਡ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਕਰਾਰੀ ਮਾਤ ਦੇਣਗੇ।

ਅਜੀਤ ਡੈਸਕ 03-11-2026
ਸ਼ੇਰਪੁਰ, 2 ਨਵੰਬਰ (ਦਰਸ਼ਨ ਸਿੰਘ ਖੇੜੀ)-ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਵਿਚ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੂੰ ਉਮੀਦਵਾਰ ਬਨਾਉਣਾ ਸਾਡੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਵਿਧਾਇਕ ਪੰਡੋਰੀ ਤੀਸਰੀ ਵਾਰ ਵੱਡੀ ਲੀਡ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਕਰਾਰੀ ਮਾਤ ਦੇਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਗੁਰਦੀਪ ਸਿੰਘ ਅਲੀਪੁਰ ਖ਼ਾਲਸਾ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਪੁਰਾਣੀਆਂ ਲਿੰਕ ਸੜਕਾਂ ਦੀ ਮੁਰੰਮਤ, 18 ਫੁੱਟੀਆਂ ਅਤੇ ਨਵੀਆਂ ਸੜਕਾਂ ਦਾ ਨਿਰਮਾਣ, ਸਕੂਲਾਂ ਦਾ ਨਵੀਨੀਕਰਨ, ਪਿੰਡਾਂ ਦਾ ਸਰਵਪੱਖੀ ਕਲਿਆਣ, ਖੇਡ ਮੈਦਾਨਾਂ ਦੀ ਨਵੀਂ ਤਕਨੀਕ ਨਾਲ ਉਸਾਰੀ, ਅਨਾਜ ਮੰਡੀਆਂ ਤੇ ਸ਼ੈਡਾਂ ਦੀ ਉਸਾਰੀ ਅਤੇ ਹਲਕੇ ਦੇ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦਿਵਾਉਣ ਵਰਗੇ ਲਾਮਿਸਾਲ ਕੀਰਤੀਮਾਨ ਸਥਾਪਿਤ ਕੀਤੇ ਹਨ। ਅਲੀਪੁਰ ਨੇ ਕਿਹਾ ਕਿ ਇਨ੍ਹਾਂ ਰਿਕਾਰਡ ਤੋੜ ਕੰਮਾਂ ਕਰਕੇ ਲੋਕਾਂ ਦੇ ਮਨਾਂ ਅੰਦਰ ਪੰਡੋਰੀ ਨੂੰ ਜਿਤਾਉਣ ਦੀ ਲਹਿਰ ਦੌੜ ਗਈ ਹੈ।
ਪਿਛਲੀ ਖ਼ਬਰ ਸੰਤ ਕਲੇਰਾਂ ਵਲੋਂ ਬੀ.ਡੀ.ਪੀ.ਓ. ਤੇ ਸੈਕਟਰੀ ਦਾ ਸਨਮਾਨ ਅਗਲੀ ਖ਼ਬਰ ਪਟਾਕਿਆਂ ਦੀ ਵਿਕਰੀ ਤੇ ਵਰਤੋਂ ਸੰਬੰਧੀ ਕੁਦਰਤ-ਮਾਨਵ ਕੇਂਦਰਿਤ ਲੋਕ ਲਹਿਰ ਨੇ ਐੱਸ.ਡੀ.ਐੱਮ. ਨੂੰ ਸੌਂਪਿਆ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।