06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਨਵੀਂ ਪੀੜ੍ਹੀ ਨੂੰ ਵੋਟਰ ਬਣਾਉਣ ਲਈ 14, 15 ਅਤੇ 29 ਨੂੰ ਲੱਗਣਗੇ ਵਿਸ਼ੇਸ਼ ਕੈਂਪ

ਮਲੇਰਕੋਟਲਾ, 5 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਲੋਕਤੰਤਰ ਦੀਆਂ ਜੜ੍ਹਾਂ ਉਸ ਵੇਲੇ ਹੋਰ ਮਜ਼ਬੂਤ ਹੁੰਦੀਆਂ ਹਨ, ਜਦੋਂ ਨਵੀਂ ਪੀੜ੍ਹੀ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਸੁਚੇਤ ਹੋ ਕੇ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨਿਭਾਉਂਦੀ ਹੈ। ਇਸੇ ਉਦੇਸ਼ ਨਾਲ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਨੂੰ ਉਤਸ਼ਾਹਿਤ ਕਰਨ ਅਤੇ ਸਵੀਪ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਹਾਇਕ ਕਮਿਸ਼ਨਰ ਮਨਦੀਪ ਕੌਰ ਵੱਲੋਂ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਦੇ ਮੁਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਸਕੂਲਾਂ-ਕਾਲਜਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਵੋਟਰ ਜਾਗਰੂਕਤਾ ਬਾਰੇ ਜਾਣਕਾਰੀ ਦਿੰਦੀ ਸਹਾਇਕ ਕਮਿਸ਼ਨਰ ਮਨਦੀਪ ਕੌਰ। ਤਸਵੀਰ : ਮੁਹੰਮਦ ਹਨੀਫ਼ ਥਿੰਦ 06-11-2026
ਮਲੇਰਕੋਟਲਾ, 5 ਨਵੰਬਰ (ਮੁਹੰਮਦ ਹਨੀਫ਼ ਥਿੰਦ)-ਲੋਕਤੰਤਰ ਦੀਆਂ ਜੜ੍ਹਾਂ ਉਸ ਵੇਲੇ ਹੋਰ ਮਜ਼ਬੂਤ ਹੁੰਦੀਆਂ ਹਨ, ਜਦੋਂ ਨਵੀਂ ਪੀੜ੍ਹੀ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਸੁਚੇਤ ਹੋ ਕੇ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨਿਭਾਉਂਦੀ ਹੈ। ਇਸੇ ਉਦੇਸ਼ ਨਾਲ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਨੂੰ ਉਤਸ਼ਾਹਿਤ ਕਰਨ ਅਤੇ ਸਵੀਪ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਹਾਇਕ ਕਮਿਸ਼ਨਰ ਮਨਦੀਪ ਕੌਰ ਵੱਲੋਂ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਦੇ ਮੁਖੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ 14, 15 ਅਤੇ 29 ਨਵੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਯੋਗ ਨਾਗਰਿਕਾਂ, ਖ਼ਾਸ ਕਰਕੇ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਵਿਦਿਅਕ ਅਦਾਰਿਆਂ ਦੇ ਮੁਖੀਆਂ ਨੂੰ ਕਿਹਾ ਕਿ ਉਹ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਯੋਗ ਵਿਦਿਆਰਥੀਆਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਵੋਟਰ ਵਜੋਂ ਰਜਿਸਟਰ ਹੋਣਾ ਸਿਰਫ਼ ਇੱਕ ਰਸਮੀ ਪ੍ਰਕਿਰਿਆ ਨਹੀਂ, ਸਗੋਂ ਲੋਕਤੰਤਰ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਅਤੇ ਨਿਭਾਉਣ ਵੱਲ ਮਹੱਤਵਪੂਰਨ ਕਦਮ ਹੈ। ਸਹਾਇਕ ਕਮਿਸ਼ਨਰ ਨੇ ਕਿਹਾ ਕਿ ਸਵੀਪ (ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ) ਪ੍ਰੋਗਰਾਮ ਤਹਿਤ ਸਕੂਲਾਂ ਅਤੇ ਕਾਲਜਾਂ ਵਿੱਚ ਜਾਗਰੂਕਤਾ ਸੈਮੀਨਾਰ, ਭਾਸ਼ਣ ਮੁਕਾਬਲੇ, ਪੋਸਟਰ ਮੇਕਿੰਗ, ਕੁਇਜ਼ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਜਾਣ, ਤਾਂ ਜੋ ਨੌਜਵਾਨ ਵੋਟ ਦੀ ਮਹੱਤਤਾ ਨੂੰ ਸਮਝ ਸਕਣ। ਉਨ੍ਹਾਂ ਕਿਹਾ ਕਿ ਨੌਜਵਾਨ ਲੋਕਤੰਤਰੀ ਵਿਵਸਥਾ ਦੇ ਮਹੱਤਵਪੂਰਨ ਭਾਈਵਾਲ ਹਨ। ਉਨ੍ਹਾਂ ਨੂੰ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਸੁਤੰਤਰ ਅਤੇ ਸਮਝਦਾਰੀ ਨਾਲ ਵਰਤੋਂ ਕਰਨ ਲਈ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ। ਸਹਾਇਕ ਕਮਿਸ਼ਨਰ ਮਨਦੀਪ ਕੌਰ ਨੇ ਸਮੂਹ ਜ਼ਿਲ੍ਹਾ ਵਾਸੀਆਂ, ਖ਼ਾਸ ਕਰਕੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਸਪਸ਼ਟ ਅਪੀਲ ਕੀਤੀ ਕਿ ਜਿਨ੍ਹਾਂ ਯੋਗ ਵਿਅਕਤੀਆਂ ਦੀ ਵੋਟ ਅਜੇ ਤੱਕ ਨਹੀਂ ਬਣੀ, ਉਹ 14, 15 ਅਤੇ 29 ਨਵੰਬਰ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾ ਕੇ ਆਪਣੀ ਵੋਟਰ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਅਤੇ ਵਿਦਿਅਕ ਅਦਾਰਿਆਂ ਦੇ ਯੋਗ ਨੌਜਵਾਨਾਂ ਨੂੰ ਵੋਟਰ ਬਣਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਨੌਜਵਾਨ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ, ਇਹ ਯਕੀਨੀ ਬਣਾਉਣਾ ਸਾਡੀ ਸਾਂਝੀ ਜ ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੋ-ਖੋ ਮੁਕਾਬਲਿਆਂ ’ਚ ਮੱਲ੍ਹਾਂ ਮਾਰੀਆਂ ਅਗਲੀ ਖ਼ਬਰ ਗੁਲਜ਼ਾਰ ਸਿੰਘ ਦੀ ਮੋਤ ਦੇ ਦੋਸ਼ੀਆਂ ਨੂੰ ਸੁਬਾ ਸਰਕਾਰ ਨੇ ਕਾਨੂੰਨ ਨੂੰ ਛਿੱਕੇ ਟੰਗ ਕੇ ਜ਼ਮਾਨਤ ਦਿਵਾਈ- ਦਾਮਨ ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।