07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਦੀਆਂ ਮੰਗਾਂ ਲਟਕਾਉਣ ’ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ

ਦਿੜ੍ਹਬਾ ਮੰਡੀ, 6 ਨਵੰਬਰ (ਜਸਵੀਰ ਸਿੰਘ ਔਜਲਾ)-ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਜਥੇਬੰਦੀ ਨੇ ਸੰਘਰਸ਼ ਤੇਜ਼ ਕਰਨ ਦੀ ਤਿਆਰੀ ਵਿੱਢ ਦਿੱਤੀ ਹੈ। ਸੂਬਾ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੰਗਰੂਰ ਦੀ ਸੀਨੀਅਰ ਪ੍ਰਧਾਨ ਸੋਨੀ ਕੌਹਰੀਆਂ ਅਤੇ ਮੀਤ ਪ੍ਰਧਾਨ ਲਾਭ ਕੌਰ ਦੀ ਅਗਵਾਈ ਹੇਠ ਆਗੂਆਂ ਵੱਲੋਂ ਐੱਸ.

ਅਜੀਤ ਡੈਸਕ 07-11-2026
ਦਿੜ੍ਹਬਾ ਮੰਡੀ, 6 ਨਵੰਬਰ (ਜਸਵੀਰ ਸਿੰਘ ਔਜਲਾ)-ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਜਥੇਬੰਦੀ ਨੇ ਸੰਘਰਸ਼ ਤੇਜ਼ ਕਰਨ ਦੀ ਤਿਆਰੀ ਵਿੱਢ ਦਿੱਤੀ ਹੈ। ਸੂਬਾ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੰਗਰੂਰ ਦੀ ਸੀਨੀਅਰ ਪ੍ਰਧਾਨ ਸੋਨੀ ਕੌਹਰੀਆਂ ਅਤੇ ਮੀਤ ਪ੍ਰਧਾਨ ਲਾਭ ਕੌਰ ਦੀ ਅਗਵਾਈ ਹੇਠ ਆਗੂਆਂ ਵੱਲੋਂ ਐੱਸ.ਡੀ.ਐੱਮ. ਤਰਸੇਮ ਚੰਦ ਦਿੜਬਾ ਨੂੰ ਮੰਗ ਪੱਤਰ ਸੌਂਪ ਕੇ ਸਰਕਾਰ ਨੂੰ ਆਪਣੇ ਵਾਅਦੇ ਯਾਦ ਕਰਵਾਏ ਗਏ। ਉਨ੍ਹਾਂ ਕਿਹਾ ਕਿ ਵਰਕਰਾਂ ਦੀਆਂ ਮੰਗਾਂ ਨੂੰ ਵਾਰ-ਵਾਰ ਭਰੋਸਿਆਂ ਤੱਕ ਸੀਮਤ ਰੱਖਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਥੇਬੰਦੀ ਵੱਲੋਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾ ਚੁੱਕੀ ਹੈ ਅਤੇ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਬਿਨਾਂ ਹੋਰ ਦੇਰੀ ਕੀਤਿਆਂ ਮੀਟਿੰਗ ਦੌਰਾਨ ਕੀਤੇ ਵਾਅਦੇ ਨੂੰ ਅਮਲੀ ਰੂਪ ਦਿੱਤਾ ਜਾਵੇ। ਇਸ ਮੌਕੇ ਤੇ ਅਨੀਤਾ ਰਾਣੀ, ਕਿਰਨਪਾਲ ਕੌਰ, ਰਣਜੀਤ ਕੌਰ, ਰਮਨਦੀਪ ਕੌਰ, ਚਰਨਜੀਤ ਕੌਰ ਮੰਗਵਾਲ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਕੀਤਾ ਜਾਗਰੂਕ ਸੰਤ ਬਾਬਾ ਅਤਰ ਸਿੰਘ ਖ਼ਾਲਸਾ ਕਾਲਜ ਵੱਲੋਂ ਪਿੰਡ ਫਰਵਾਲ... ਅਗਲੀ ਖ਼ਬਰ ਲੁੱਟ-ਖੋਹ ਦੇ ਮਾਮਲੇ ’ਚੋਂ ਮੁੱਖ ਦੋਸ਼ੀ ਸਮੇਤ 3 ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।