08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸੰਯੁਕਤ ਪਰਿਵਾਰਾਂ ਨਾਲ ਮਿਲ ਕੇ ਮਨਾਈਏ ਦੀਵਾਲੀ-ਤਰਸੇਮ ਗਰਗ

ਲੌਂਗੋਵਾਲ, (ਵਿਨੋਦ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਅਤੇ ਸਿੱਖੀ ਪਰੰਪਰਾਵਾਂ ਤੇ ਵਿਰਾਸਤ ਨੂੰ ਸੰਭਾਲਣ ਦੇ ਉਦੇਸ਼ ਨਾਲ ਲੜਕੀਆਂ ਦਾ ਗੁੱਤ ਕਰਨ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਕਾਲਜ ਦੇ ਧਾਰਮਿਕ ਵਿਭਾਗ ਵੱਲੋਂ ਧਾਰਮਿਕ ਪ੍ਰੋਫੈਸਰ ਸੁਰਜੀਤ ਸਿੰਘ ਦਿਲਾ ਰਾਮ ਦੀ ਦੇਖ ਰੇਖ ਹੇਠ ਕਰਵਾਇਆ ਗਿਆ।

ਮੁੱਖ ਮੰਤਰੀ ਦੇ ਹਲਕੇ ਧੂਰੀ ਵਿੱਚ 253 ਅਧਿਆਪਕਾਂ ਵੱਲੋਂ ਰੋਸ ਮਾਰਚ ਕੀਤੇ ਜਾਣ ਦਾ ਦ੍ਰਿਸ਼। ਤਸਵੀਰ : ਲਖਵੀਰ ਸਿੰਘ ਧਾਂਦਰਾ 08-11-2026
ਲੌਂਗੋਵਾਲ, (ਵਿਨੋਦ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਅਤੇ ਸਿੱਖੀ ਪਰੰਪਰਾਵਾਂ ਤੇ ਵਿਰਾਸਤ ਨੂੰ ਸੰਭਾਲਣ ਦੇ ਉਦੇਸ਼ ਨਾਲ ਲੜਕੀਆਂ ਦਾ ਗੁੱਤ ਕਰਨ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਕਾਲਜ ਦੇ ਧਾਰਮਿਕ ਵਿਭਾਗ ਵੱਲੋਂ ਧਾਰਮਿਕ ਪ੍ਰੋਫੈਸਰ ਸੁਰਜੀਤ ਸਿੰਘ ਦਿਲਾ ਰਾਮ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੇ ਆਪਣੀ ਕਲਾ, ਸਿਰਜਣਾਤਮਕਤਾ ਤੇ ਰਵਾਇਤੀ ਹੁਨਰ ਦਾ ਉਤਸ਼ਾਹ ਪੂਰਵਕ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਵਿਦਿਆਰਥਣਾਂ ਵੱਲੋਂ ਸੁੰਦਰ ਅਤੇ ਵੱਖ-ਵੱਖ ਅੰਦਾਜ਼ ਵਿੱਚ ਗੁੱਤਾਂ ਕੀਤੀਆਂ ਗਈਆਂ। ਮੁਕਾਬਲੇ ਵਿੱਚੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਨੂੰ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ‘ਤੇ ਟਰਾਫੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਸਿੱਖੀ ਦੀਆਂ ਪਰੰਪਰਾਵਾਂ ਅਤੇ ਵਿਰਾਸਤ ਨੂੰ ਸੰਭਾਲਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਆਪਣੀਆਂ ਪਰੰਪਰਾਵਾਂ ਪ੍ਰਤੀ ਸਤਿਕਾਰ ਅਤੇ ਜਾਗਰੂਕਤਾ ਪੈਦਾ ਕਰਨ ਵਿੱਚ ਸਹਾਈ ਹੁੰਦੇ ਹਨ। ਧਾਰਮਿਕ ਪ੍ਰੋਫੈਸਰ ਸੁਰਜੀਤ ਸਿੰਘ ਦਿਲਾ ਰਾਮ ਨੇ ਕਿਹਾ ਕਿ ਇਸ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਸਿੱਖੀ ਦੀਆਂ ਰਵਾਇਤਾਂ ਅਤੇ ਵਿਰਾਸਤੀ ਪਹਿਚਾਣ ਨਾਲ ਜੋੜਨਾ ਹੈ। ਲੌਂਗੋਵਾਲ, (ਵਿਨੋਦ, ਸ. ਖੰਨਾ) - ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬੜੇ ਉਤਸ਼ਾਹ ਸ਼ਰਧਾ ਅਤੇ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਰਾਹੀਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਆਪਸੀ ਸਾਂਝ, ਏਕਤਾ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ। ਸਮਾਗਮ ਦੌਰਾਨ ਕੰਪਿਊਟਰ ਅਤੇ ਹਿਊਮੈਨਿਟੀਜ਼ ਵਿਭਾਗ ਦੇ ਵਿਦਿਆਰਥੀਆਂ ਨੇ ਆਪਣੀ ਸਿਰਜਣਾਤਮਕ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਰੰਗਾਂ ਨਾਲ ਮਨਮੋਹਕ ਰੰਗੋਲੀਆਂ ਬਣਾਈਆਂ ਅਤੇ ਦੀਵੇ ਜਗਾ ਕੇ ਕਾਲਜ ਦੇ ਵਿਹੜੇ ਨੂੰ ਰੁਸ਼ਨਾ ਦਿੱਤਾ। ਦੂਜੇ ਪਾਸੇ, ਕਾਮਰਸ ਵਿਭਾਗ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਊਰਜਾਵਾਨ ਨਾਚ ਅਤੇ ਸੁਰੀਲੇ ਗੀਤਾਂ ਰਾਹੀਂ ਆਪਣੀ ਪ੍ਰਤਿਭਾ ਦਿਖਾਈ। ਤਿਉਹਾਰੀ ਮਾਹੌਲ ਨੂੰ ਹੋਰ ਰੰਗੀਨ ਬਣਾਉਂਦਿਆਂ ਕਈ ਰੌਚਕ ਖੇਡਾਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਸਭ ਦੇ ਸਾਂਝੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪਟਾਕਿਆਂ ਤੋਂ ਗੁਰੇਜ਼ ਕਰਕੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ। ਚੀਮਾ ਮੰਡੀ, (ਜਗਰਾਜ ਮਾਨ)- ਪੈਰਾਮਾਊਂਟ ਪਬਲਿਕ ਸਕੂਲ, ਚੀਮਾਂ ਦੇ ਬੱਚਿਆਂ ਵੱਲੋਂ ਦਿਵਾਲੀ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਤਿਉਹਾਰ ਦੀ ਖੁਸ਼ੀ ‘ਚ ਸਕੂਲ ਵਿੱਚ ਬੱਚਿਆਂ ਦੇ ਮਨੋਰੰਜਨ ਲਈ ਵੱਖ-ਵੱਖ ਪ੍ਰਤੀਯੋਗਿਤਾਵਾਂ ਜਿਵੇਂ ਨਰਸਰੀ ਤੋਂ ਤੀਸਰੀ ਜਮਾਤ- ਡਰਾਅ ਐਂਡ ਕਲਰਿੰਗ ਕੰਪੀਟੀਸ਼ਨ, ਫਨ-ਐਕਟੀਵੀਟੀ ਅਤੇ ਚੌਥੀ ਤੋਂ ਅੱਠਵੀਂ ਜਮਾਤ- ਦੀਵਾ ਡੈਕੋਰੇਸ਼ਨ ਤੇ ਕਾਰਡ ਮੇਕਿੰਗ ਕੰਪੀਟੀਸ਼ਨ ਅਤੇ ਨੌਵੀਂ ਤੋਂ ਬਾਰ੍ਹਵੀਂ ਜਮਾਤ- ਕਲਾਸ ਡੈਕੋਰੇਸ਼ਨ, ਰੰਗੋਲੀ ਕੰਪੀਟੀਸ਼ਨ, ਕੁੱਕ ਵੀਦਾਊਟ ਫਾਇਰ ਕੰਪੀਟੀਸ਼ਨ ਕਰਵਾਏ ਗਏ। ਇਸ ਦੇ ਨਾਲ ਸਕੂਲ ਮੈਨੇਜਮੈਂਟ ਵੱਲੋਂ ਜੇਤੂ ਬੱਚਿਆਂ ਨੂੰ ਇਨਾਮ ਦੇ ਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸ ਤੋਂ ਬਾਅਦ ਸਕੂਲ ਦੇ ਐਮ.ਡੀ. ਜਸਵੀਰ ਸਿੰਘ ਚੀਮਾਂ ਅਤੇ ਮੈਡਮ ਕਿਰਨਪਾਲ ਕੌਰ ਨੇ ਬੱਚਿਆਂ ਨੂੰ ਦਿਵਾਲੀ ਦੇ ਤਿਉਹਾਰ ਤੇ ਚਾਨਣਾ ਪਾਉਦੇਂ ਹੋਏ ਇਸ ਤਿਉਹਾਰ ਨੂੰ ਪ੍ਰਦੂਸ਼ਣ ਰਹਿਤ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਇੰਜੀਨੀਅਰ ਨਵਦੀਪ ਸਿੰਘ, ਵਾਇਸ-ਪ੍ਰਿੰਸੀਪਲ ਭੁਸ਼ਪਿੰਦਰ ਕੌਰ ਅਤੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਭੁੱਲਰਹੇੜੀ ਵਿਖੇ ਮਸਜਿਦ ਦੀ ਉਸਾਰੀ ਲਈ 5 ਲੱਖ ਰੁਪਏ ਦਾ ਚੈੱਕ ਭੇਟ ਅਗਲੀ ਖ਼ਬਰ 10 ਤੋਂ 11 ਦੀ ਰਾਤਰੀ ਨੂੰ ਕਥਾ ਕੀਰਤਨ ਸਮਾਗਮ ਹੋਣਗੇ ਅਕਾਲੀ ਦਲ ਦੇ ਧੜਿਆਂ ’ਚ ਏਕਤਾ ਬੰਨ੍ਹ ਸਕਦੀ ਹੈ ਪੰਥਕ ਸਰਕਾਰ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।