08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ’ਚ ਚਾਂਦੀ ਦਾ ਤਗਮਾ ਜੇਤੂ ਸੋਨੀ ਕੌਰ ਦਾ ਵਿਸ਼ੇਸ਼ ਸਨਮਾਨ

ਮਹਿਲ ਕਲਾਂ, 7 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਪਿੰਡ ਚੁਹਾਣਕੇ ਕਲਾਂ ਦੀ ਹੋਣਹਾਰ ਖਿਡਾਰਨ ਸੋਨੀ ਕੌਰ ਪੁੱਤਰੀ ਕੁਲਵੀਰ ਸਿੰਘ ਨੇ ਚੇਨਈ (ਤਾਮਿਲਨਾਡੂ) ਵਿਖੇ ਹੋਈ 41ਵੀਂ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸੋਨੀ ਕੌਰ ਨੇ ਇਸ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਚ 400 ਮੀਟਰ ਮਿਕਸਡ ਰਿਲੇਅ ਦੌੜ ਵਿਚੋਂ ਦੂਸਰਾ ਸਥਾਨ ਹਾਸਲ ਕਰ ਕੇ ਚਾਂਦੀ ਦਾ ਤਗਮਾ (ਸਿਲਵਰ ਮੈਡਲ) ਆਪਣੇ ਨਾਂਅ ਕੀਤਾ ਹੈ।

ਅਜੀਤ ਡੈਸਕ 08-11-2026
ਮਹਿਲ ਕਲਾਂ, 7 ਨਵੰਬਰ (ਗੁਰਪ੍ਰੀਤ ਸਿੰਘ ਅਣਖੀ)-ਪਿੰਡ ਚੁਹਾਣਕੇ ਕਲਾਂ ਦੀ ਹੋਣਹਾਰ ਖਿਡਾਰਨ ਸੋਨੀ ਕੌਰ ਪੁੱਤਰੀ ਕੁਲਵੀਰ ਸਿੰਘ ਨੇ ਚੇਨਈ (ਤਾਮਿਲਨਾਡੂ) ਵਿਖੇ ਹੋਈ 41ਵੀਂ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸੋਨੀ ਕੌਰ ਨੇ ਇਸ ਰਾਸ਼ਟਰੀ ਪੱਧਰ ਦੇ ਮੁਕਾਬਲੇ ਵਿਚ 400 ਮੀਟਰ ਮਿਕਸਡ ਰਿਲੇਅ ਦੌੜ ਵਿਚੋਂ ਦੂਸਰਾ ਸਥਾਨ ਹਾਸਲ ਕਰ ਕੇ ਚਾਂਦੀ ਦਾ ਤਗਮਾ (ਸਿਲਵਰ ਮੈਡਲ) ਆਪਣੇ ਨਾਂਅ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਦੇ ਚੱਲਦਿਆਂ ਹਲਕਾ ਮਹਿਲ ਕਲਾਂ ਦੇ ਸਮਾਜ ਸੇਵੀ ਪਿਆਰਾ ਸਿੰਘ ਇੰਸਾਂ ਮਾਹਮਦਪੁਰ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਰਕਾਰੀ ਮਿਡਲ ਸਕੂਲ ਚੁਹਾਣਕੇ ਕਲਾਂ ਵਿਖੇ ਪਹੁੰਚ ਕੇ ਖਿਡਾਰਨ ਸੋਨੀ ਕੌਰ ਨੂੰ ਕੱਪ ਅਤੇ ਸਿਲਵਰ ਮੈਡਲ ਭੇਟ ਕਰ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਪਤਵੰਤਿਆਂ ਨੇ ਖਿਡਾਰਨ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡ ਦੀਆਂ ਧੀਆਂ ਵਲੋਂ ਰਾਸ਼ਟਰੀ ਪੱਧਰ ’ਤੇ ਮੱਲ੍ਹਾਂ ਮਾਰਨਾ ਪੂਰੇ ਹਲਕੇ ਲਈ ਮਾਣ ਵਾਲੀ ਗੱਲ ਹੈ ਅਤੇ ਅਜਿਹੇ ਸਨਮਾਨ ਹੋਰਨਾਂ ਬੱਚਿਆਂ ਨੂੰ ਵੀ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਕਾਂਗਰਸ ਦੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਸ਼ੰਮੀ, ਬੱਗਾ ਸਿੰਘ ਮਹਿਲ ਕਲਾਂ, ਸਰਪੰਚ ਲਖਵੀਰ ਸਿੰਘ, ਜੋਗਿੰਦਰ ਸਿੰਘ, ਪੰਚ ਬਲਵਿੰਦਰ ਕੌਰ, ਪੰਚ ਹਰਦੀਪ ਸਿੰਘ, ਪੰਚ ਅੰਮ੍ਰਿਤਪਾਲ ਸਿੰਘ, ਸੁਖਦੇਵ ਸਿੰਘ, ਗੁਰਚਰਨ ਸਿੰਘ ਭੱਠਲ ਤੋਂ ਇਲਾਵਾ ਸਕੂਲ ਦੇ ਮੁੱਖ ਇੰਚਾਰਜ ਮੈਡਮ ਸ਼ਿਵਾਨੀ, ਮਾਸਟਰ ਅਰਵਿੰਦ ਸਿੰਘ, ਮੈਡਮ ਬਲਜਿੰਦਰ ਕੌਰ, ਮੈਡਮ ਰਾਜਵੀਰ ਕੌਰ, ਮੈਡਮ ਗੁਲਾਬ ਕੌਰ, ਮਾਸਟਰ ਹਰਜੀਤ ਸਿੰਘ ਮਲੂਕਾ, ਸਮੂਹ ਸਕੂਲ ਸਟਾਫ਼ ਅਤੇ ਨਗਰ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਕਿਯੂ (ਏਕਤਾ ਉਗਰਾਹਾਂ) ਬਲਾਕ ਮਹਿਲ ਕਲਾਂ ਦੇ ਰਾਮ ਸਿੰਘ ਸੰਘੇੜਾ ਪ੍ਰਧਾਨ ਅਤੇ ਕੁਲਜੀਤ ਸਿੰਘ ਵਜੀਦਕੇ ਜਨਰਲ ਸਕੱਤਰ ਚੁਣ... ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਇਸਲਾਮੀਆ ਗਰਲਜ਼ ਕਾਲਜ ਦਾ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।