ਤਪਾ ਮੰਡੀ, 9 ਨਵੰਬਰ (ਪ੍ਰਵੀਨ ਗਰਗ)-ਐਸ.ਐਨ.ਆਰੀਆ ਹਾਈ ਸਕੂਲ ਤਪਾ ਵਿਚ ਦੀਵਾਲੀ ਦੇ ਤਿਉਹਾਰ ਮੌਕੇ ’ਤੇ ਆਧਾਰਿਤ ਇੱਕ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਦੀਵਾ ਸਜਾਵਟ, ਰੰਗੋਲੀ ਅਤੇ ਕਲਾਸ ਸਜਾਵਟ ਅਤੇ ਸਭਿਆਚਾਰਕ ਮੁਕਾਬਲੇ ਕਰਵਾਏ ਗਏ। ਸਕੂਲ ਪ੍ਰਿੰਸੀਪਲ ਅਲਕਾ ਕੌਸ਼ਲ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਤਿਉਹਾਰ ਦੇ ਇਤਿਹਾਸ ਉੱਤੇ ਵਿਸਥਾਰ ਪੂਰਵਕ ਚਾਨਣਾ ਪਾਉਂਦੇ ਹੋਏ ਇਸ ਦੀ ਮਹੱਤਤਾ ਬਾਰੇ ਦੱਸਿਆ ਕਿ ਦੀਵਾਲੀ ਹਿੰਦੂਆਂ ਸਮੇਤ ਸਿੱਖਾਂ ਵਲੋਂ ਬੰਦੀ ਛੋੜ ਵਜੋਂ ਮਨਾਈ ਜਾਂਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਹਰੀ ਦੀਵਾਲੀ ਮਨਾਉਣ ਦੀ ਸਲਾਹ ਦਿੰਦਿਆਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਮਠਿਆਈ ਵੀ ਵੰਡੀ ਗਈ। ਇਸ ਮੌਕੇ ਰਮਨਦੀਪ ਕੌਰ, ਸਿਮਰਨਜੀਤ ਕੌਰ, ਜਯੋਤੀ ਕੌਰ ਅਤੇ ਸੋਨੀ ਕੁਮਾਰੀ ਆਦਿ ਸਕੂਲ ਸਟਾਫ਼ ਹਾਜ਼ਰ ਸੀ।