10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸ਼ਹਿਰ ਵਾਸੀਆਂ ਨੇ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਤਪਾ ਮੰਡੀ, 9 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਹਿਰ ਵਾਸੀਆਂ ਨੇ ਦੀਵਾਲੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ। ਦੀਵਾਲੀ ਨੂੰ ਲੈ ਕੇ ਪੂਰੇ ਸ਼ਹਿਰ ’ਚ ਉਤਸ਼ਾਹ ਸੀ।

ਅਜੀਤ ਡੈਸਕ 10-11-2026
ਤਪਾ ਮੰਡੀ, 9 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਹਿਰ ਵਾਸੀਆਂ ਨੇ ਦੀਵਾਲੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ। ਦੀਵਾਲੀ ਨੂੰ ਲੈ ਕੇ ਪੂਰੇ ਸ਼ਹਿਰ ’ਚ ਉਤਸ਼ਾਹ ਸੀ। ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ’ਚ ਪਟਾਕਿਆਂ ਅਤੇ ਮਠਿਆਈਆਂ ਦੀ ਖ਼ਰੀਦਦਾਰੀ ਕੀਤੀ। ਸ਼ਹਿਰ ’ਚ ਦੋ ਦਿਨ ਪਹਿਲਾਂ ਹੀ ਪਟਾਕੇ ਖ਼ਰੀਦਣ ਵਾਲਿਆਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਸੀ। ਦੀਵਾਲੀ ਕਾਰਨ ਸਾਰਾ ਦਿਨ ਬਾਜ਼ਾਰਾਂ ਵਿਚ ਭੀੜ ਰਹੀ। ਬਾਜ਼ਾਰਾਂ ਅਤੇ ਗਲੀਆਂ ਵਿਚ ਸਜਾਵਟੀ ਸਮਾਨ ਦੀਆਂ ਦੁਕਾਨਾਂ ਲੱਗੀਆਂ ਹੋਈਆਂ ਸਨ, ਜਿੱਥੋਂ ਲੋਕਾਂ ਨੇ ਰੰਗ-ਬਿਰੰਗੇ ਪਲਾਸਟਿਕ ਦੇ ਸਜਾਵਟੀ ਸਮਾਨ ਦੀ ਖ਼ਰੀਦਦਾਰੀ ਕੀਤੀ। ਦੀਵਾਲੀ ਮੌਕੇ ਕਈ ਮੰਦਰਾਂ ਵਿਚ ਹਵਨ ਯੱਗ ਅਤੇ ਸੰਕੀਰਤਨ ਵੀ ਕੀਤੇ ਗਏ। ਲੋਕਾਂ ਨੇ ਮੰਦਰਾਂ ਵਿਚ ਜਾ ਕੇ ਦੀਵੇ ਜਗਾਏ ਤੇ ਮੱਥਾ ਟੇਕਿਆ। ਲੋਕਾਂ ਨੇ ਬਾਜ਼ਾਰ ’ਚ ਬਿਜਲੀ ਦੀਆਂ ਲਾਈਟਿੰਗ ਵਾਲਿਆਂ ਲੜੀਆਂ ਖ਼ਰੀਦੀਆਂ ਅਤੇ ਆਪਣੇ ਘਰਾਂ ਨੂੰ ਖ਼ੂਬਸੂਰਤੀ ਨਾਲ ਸਜਾਇਆ। ਇਸ ਦੌਰਾਨ ਲੋਕਾਂ ਨੇ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਮਠਿਆਈਆਂ ਅਤੇ ਕਈ ਤਰ੍ਹਾਂ ਦੇ ਤੋਹਫ਼ੇ ਦੇ ਕੇ ਦੀਵਾਲੀ ਦੀ ਵਧਾਈ ਦਿੱਤੀ। ਰਾਤ ਸਮੇਂ ਲੋਕਾਂ ਨੇ ਆਪਣੇ ਘਰਾਂ ਦੇ ਮੰਦਰਾਂ ਨੂੰ ਰੰਗੋਲੀ ਨਾਲ ਬਖ਼ੂਬੀ ਢੰਗ ਨਾਲ ਸਜਾਇਆ ਅਤੇ ਮਾਤਾ ਲਕਸ਼ਮੀ, ਸ੍ਰੀ ਗਣੇਸ਼ ਅਤੇ ਮਾਤਾ ਸਰਸਵਤੀ ਦੀ ਪੂਜਾ ਕੀਤੀ। ਇਸ ਤੋਂ ਬਾਅਦ ਲੋਕਾਂ ਨੇ ਆਪਣੇ ਘਰਾਂ ਦੇ ਵਿਹੜਿਆਂ ਅਤੇ ਦੀਵਾਰਾਂ ’ਤੇ ਦੀਵੇ ਜਗਾ ਕੇ ਦੀਵਾਲੀ ਦਾ ਤਿਉਹਾਰ ਮਨਾਇਆ। ਉੱਧਰ ਦੂਜੇ ਪਾਸੇ ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ ਅਤੇ ਥਾਣਾ ਮੁਖੀ ਹਰਸਿਮਰਨਜੀਤ ਸਿੰਘ ਦੀ ਅਗਵਾਈ ਹੇਠ ਤਪਾ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ। ਦੀਵਾਲੀ ਦੇ ਤਿਉਹਾਰ ਤੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਭਦੌੜ ਦੀ ਇੰਚਾਰਜ ਸਤਨਾਮ ਸਿੰਘ ਰਾਹੀ ਨੇ ਸਮੂਹ ਹਲਕਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਲੜਦੇ ਨੌਜਵਾਨਾਂ ਨੂੰ ਹਟਾਉਣ ਗਏ ਸਰਪੰਚ ਦੇ ਪਤੀ ਦੀ ਗੱਡੀ ਦੀ ਬੁਰੀ ਤਰ੍ਹਾਂ ਭੰਨਤੋੜ ਅਗਲੀ ਖ਼ਬਰ ਨਗਰ ਕੌਂਸਲ ਦੇ ਕਰਮਚਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।