ਸੰਤ ਰਾਜਗਿਰੀ ਨੇ ਦੀਵਾਲੀ ਮੌਕੇ ਸੰਗਤ ਨੂੰ ਧਾਰਮਿਕ ਅਤੇ ਅਧਿਆਤਮਿਕ ਉਪਦੇਸ਼ ਦਿੱਤਾ
ਤਪਾ ਮੰਡੀ, 9 ਨਵੰਬਰ (ਪ੍ਰਵੀਨ ਗਰਗ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸੰਤ ਰਾਜਗਿਰੀ ਨੇ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਜੀਵਨ ਵਿਚ ਸਚਾਈ, ਸੇਵਾ, ਸਿਮਰਨ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਦੀਵਾਲੀ ਸਿਰਫ਼ ਦੀਵੇ ਜਗਾਉਣ ਦਾ ਤਿਉਹਾਰ ਨਹੀਂ, ਸਗੋਂ ਆਪਣੇ ਮਨ ਅੰਦਰੋਂ ਅਗਿਆਨਤਾ, ਹੰਕਾਰ, ਨਫ਼ਰਤ ਅਤੇ ਬੁਰਾਈਆਂ ਦੇ ਹਨੇਰੇ ਨੂੰ ਦੂਰ ਕਰ ਕੇ ਗਿਆਨ ਅਤੇ ਨੇਕੀ ਦਾ ਚਾਨਣ ਕਰਨ ਦਾ ਪ੍ਰਤੀਕ ਹੈ।
ਤਪਾ ਮੰਡੀ, 9 ਨਵੰਬਰ (ਪ੍ਰਵੀਨ ਗਰਗ)-ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸੰਤ ਰਾਜਗਿਰੀ ਨੇ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਜੀਵਨ ਵਿਚ ਸਚਾਈ, ਸੇਵਾ, ਸਿਮਰਨ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਦੀਵਾਲੀ ਸਿਰਫ਼ ਦੀਵੇ ਜਗਾਉਣ ਦਾ ਤਿਉਹਾਰ ਨਹੀਂ, ਸਗੋਂ ਆਪਣੇ ਮਨ ਅੰਦਰੋਂ ਅਗਿਆਨਤਾ, ਹੰਕਾਰ, ਨਫ਼ਰਤ ਅਤੇ ਬੁਰਾਈਆਂ ਦੇ ਹਨੇਰੇ ਨੂੰ ਦੂਰ ਕਰ ਕੇ ਗਿਆਨ ਅਤੇ ਨੇਕੀ ਦਾ ਚਾਨਣ ਕਰਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਹਮੇਸ਼ਾ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਕਿਸੇ ਨਾਲ ਵੀ ਵੈਰ-ਵਿਰੋਧ ਨਹੀਂ ਰੱਖਣਾ ਚਾਹੀਦਾ। ਅਸਲ ਖ਼ੁਸ਼ੀ ਦੂਜਿਆਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣ ਅਤੇ ਮਨੁੱਖਤਾ ਦੀ ਸੇਵਾ ਕਰਨ ਵਿਚ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਨੂੰ ਆਪਸੀ ਪਿਆਰ, ਸਦਭਾਵਨਾ ਅਤੇ ਸਾਦਗੀ ਨਾਲ ਮਨਾਇਆ ਜਾਵੇ। ਇਸ ਮੌਕੇ ਡਾ: ਜਗਦੇਵ ਸਿੰਘ ਗੋਦੀ, ਡਾ: ਗੁਰਪ੍ਰੀਤ ਸਿੰਘ ਸਿੱਧੂ, ਮਹਿਮਾ ਚੱਠਾ, ਟੀਟੂ ਦੀਕਸ਼ਤ, ਭਗਵੰਤ ਚੱਠਾ, ਨਿੱਕਾ ਖੱਤਰੀ, ਭਿੰਦਰ ਸਿੱਧੂ, ਜੱਸਾ ਸਿੰਘ, ਕੇਵਲ ਦਰਜ਼ੀ, ਕ੍ਰਿਸ਼ਨ ਘੁੰਨਸ, ਸ਼ਿਵ ਘੁੰਨਸ, ਬਲਦੇਵ ਸਿੰਗਲਾ ਆਦਿ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।