10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸੜਕ ਹਾਦਸੇ ’ਚ ਨੌਜਵਾਨ ਦੀ ਮੌਤ

ਭਵਾਨੀਗੜ੍ਹ, 9 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਦੀਵਾਲੀ ਤੋਂ ਇਕ ਦਿਨ ਪਹਿਲਾਂ ਦੇਰ ਰਾਤ ਨੈਸ਼ਨਲ ਹਾਈਵੇ ’ਤੇ ਸਥਿਤ ਫੱਗੂਵਾਲਾ ਕੈਂਚੀਆਂ ਵਾਲੇ ਪੁਲ ’ਤੇ ਥਾਰ ਗੱਡੀ ਅਤੇ ਕਿਸੇ ਅਣਪਛਾਤੇ ਵਾਹਨ ਵਿਚਕਾਰ ਹੋਏ ਭਿਆਨਕ ਹਾਦਸੇ ਦੌਰਾਨ ਥਾਰ ਚਾਲਕ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਫੱਗੂਵਾਲਾ ਕੈਂਚੀਆਂ ਵਾਲੇ ਪੁਲ ’ਤੇ ਦੇਰ ਰਾਤ ਥਾਰ ਗੱਡੀ ਅਤੇ ਕਿਸੇ ਅਣਪਛਾਤੇ ਵਾਹਨ ਵਿਚਕਾਰ ਹਾਦਸਾ ਹੋ ਗਿਆ।

ਅਜੀਤ ਡੈਸਕ 10-11-2026
ਭਵਾਨੀਗੜ੍ਹ, 9 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ) - ਦੀਵਾਲੀ ਤੋਂ ਇਕ ਦਿਨ ਪਹਿਲਾਂ ਦੇਰ ਰਾਤ ਨੈਸ਼ਨਲ ਹਾਈਵੇ ’ਤੇ ਸਥਿਤ ਫੱਗੂਵਾਲਾ ਕੈਂਚੀਆਂ ਵਾਲੇ ਪੁਲ ’ਤੇ ਥਾਰ ਗੱਡੀ ਅਤੇ ਕਿਸੇ ਅਣਪਛਾਤੇ ਵਾਹਨ ਵਿਚਕਾਰ ਹੋਏ ਭਿਆਨਕ ਹਾਦਸੇ ਦੌਰਾਨ ਥਾਰ ਚਾਲਕ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਫੱਗੂਵਾਲਾ ਕੈਂਚੀਆਂ ਵਾਲੇ ਪੁਲ ’ਤੇ ਦੇਰ ਰਾਤ ਥਾਰ ਗੱਡੀ ਅਤੇ ਕਿਸੇ ਅਣਪਛਾਤੇ ਵਾਹਨ ਵਿਚਕਾਰ ਹਾਦਸਾ ਹੋ ਗਿਆ। ਇਸ ਦੌਰਾਨ ਥਾਰ ਚਾਲਕ ਨਿਤੇਸ਼ ਜਿੰਦਲ (23) ਪੁੱਤਰ ਸ਼ਾਮ ਲਾਲ ਵਾਸੀ ਸੰਗਰੂਰ ਗੱਡੀ ਵਿਚ ਬੁਰੀ ਤਰ੍ਹਾਂ ਫਸਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਸਥਾਨਕ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਸਹਾਇਕ ਸਬ-ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਥਾਰ ਚਾਲਕ ਨਿਤੇਸ਼ ਜਿੰਦਲ (23) ਪੁੱਤਰ ਸ਼ਾਮ ਲਾਲ ਵਾਸੀ ਸੰਗਰੂਰ ਦਾ ਜ਼ੀਰਕਪੁਰ ਵਿਖੇ ਕਾਰੋਬਾਰ ਹੋਣ ਕਾਰਨ ਉਹ ਉੱਥੋਂ ਵਾਪਸ ਆਪਣੇ ਸ਼ਹਿਰ ਸੰਗਰੂਰ ਜਾ ਰਿਹਾ ਸੀ। ਜਦੋਂ ਉਹ ਫੱਗੂਵਾਲਾ ਕੈਂਚੀਆਂ ਵਾਲੇ ਪੁਲ ’ਤੇ ਪਹੁੰਚਿਆ ਤਾਂ ਅੱਗੇ ਜਾ ਰਹੇ ਕਿਸੇ ਟਰੱਕ ਜਾਂ ਹੋਰ ਵਾਹਨ ਨਾਲ ਉਸ ਦੀ ਥਾਰ ਗੱਡੀ ਟਕਰਾ ਗਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਜਿਸ ਅਣਪਛਾਤੇ ਵਾਹਨ ਨਾਲ ਥਾਰ ਗੱਡੀ ਟਕਰਾਈ ਸੀ, ਉਸ ਦਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਸਥਾਨਕ ਪੁਲਿਸ ਵਲੋਂ ਅਣਪਛਾਤੇ ਵਾਹਨ ਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਮ੍ਰਿਤਕ ਦੇ ਪਿਤਾ ਸ਼ਾਮ ਲਾਲ ਜਿੰਦਲ ਵਾਸੀ ਸੰਗਰੂਰ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦਾ ਪੁੱਤਰ ਨਿਤੇਸ਼ ਜਿੰਦਲ ਚੰਡੀਗੜ੍ਹ ਤੋਂ ਆਪਣੀ ਥਾਰ ਗੱਡੀ ਰਾਹੀਂ ਵਾਪਸ ਸੰਗਰੂਰ ਆ ਰਿਹਾ ਸੀ। ਜਦੋਂ ਉਹ ਫੱਗੂਵਾਲਾ ਕੈਂਚੀਆਂ ਵਾਲੇ ਪੁਲ ’ਤੇ ਪਹੁੰਚਿਆ ਤਾਂ ਉਸ ਦੇ ਅੱਗੇ ਪੁਲ ’ਤੇ ਕੋਈ ਟਰੱਕ ਜਾਂ ਟਿੱਪਰ ਦਾ ਚਾਲਕ ਉਸ ਨੂੰ ਪਿੱਛੇ ਕਰ ਰਿਹਾ ਹੋਵੇਗਾ, ਜਿਸ ਕਾਰਨ ਇਹ ਸੜਕ ਹਾਦਸਾ ਵਾਪਰਿਆ। ਉਨ੍ਹਾਂ ਦੱਸਿਆ ਕਿ ਉਸ ਦਾ ਲੜਕਾ ਹਾਲੇ ਕੁਆਰਾ ਸੀ ਅਤੇ ਹੁਣੇ ਹੀ ਕੰਮਕਾਰ ਸੰਭਾਲਣ ਲੱਗਿਆ ਸੀ।
ਪਿਛਲੀ ਖ਼ਬਰ ਭਦੌੜ ਵਿਖੇ ਦੀਵਾਲੀ ਦੀ ਰਾਤ ਨੌਜਵਾਨ ਦੀ ਲਾਸ਼ ਮਿਲੀ, ਹੱਤਿਆ ਕਰਨ ਦਾ ਖਦਸ਼ਾ ਅਗਲੀ ਖ਼ਬਰ ਜਿੰਮ ’ਚ ਲੱਗੀ ਅੱਗ ਕਾਰਨ ਹੋਇਆ ਲੱਖਾਂ ਦਾ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।