11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪੰਜਾਬ ਦੀਆਂ ਸਮੱਸਿਆਵਾਂ ਦਾ ਹੱਲ ਸਿਰਫ਼ ਤੇ ਸਿਰਫ਼ ਖੇਤਰੀ ਪਾਰਟੀ ਹੀ ਸੁਚੱਜੇ ਢੰਗ ਨਾਲ ਕਰ ਸਕਦੀ ਹੈ - ਚੀਮਾ

ਲਹਿਰਾਗਾਗਾ, 10 ਨਵੰਬਰ (ਪ੍ਰਵੀਨ ਖੋਖਰ) - ਪੰਜਾਬ ਦੀਆਂ ਮੌਜੂਦਾ ਸਮੱਸਿਆਵਾਂ ਦਾ ਹੱਲ ਸਿਰਫ਼ ਤੇ ਸਿਰਫ਼ ਖੇਤਰੀ ਪਾਰਟੀਆਂ ਹੀ ਬੜੇ ਸੁਚੱਜੇ ਢੰਗ ਨਾਲ ਕਰ ਸਕਦੀਆਂ ਹਨ ਕਿਉਂਕਿ ਖੇਤਰੀ ਪਾਰਟੀਆਂ, ਆਪਣੇ ਰਾਜ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਤੋਂ ਭਲੀ-ਭਾਂਤ ਜਾਣੂੰ ਹੁੰਦੀਆਂ ਹਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਪ੍ਰਿੰਸੀਪਲ ਸਕੱਤਰ ਰਹਿ ਚੁੱਕੇ ਅਕਾਲੀ ਆਗੂ ਕੰਵਲਜੀਤ ਸਿੰਘ ਚੀਮਾਂ ਨੇ ਇੱਕ ਪੱਤਰਕਾਰ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਚੱਲੇ ਸੰਗਤ ਦਰਸ਼ਨ ਪ੍ਰੋਗਰਾਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਪ੍ਰਥਾ ਰਾਹੀਂ ਮੁੱਖ ਮੰਤਰੀ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸਿਰਫ਼ ਸੁਣਦੇ ਹੀ ਨਹੀਂ ਰਹੇ ਬਲਕਿ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕੱਢਦੇ ਸਨ।

ਕੰਵਲਜੀਤ ਸਿੰਘ ਚੀਮਾ 11-11-2026
ਲਹਿਰਾਗਾਗਾ, 10 ਨਵੰਬਰ (ਪ੍ਰਵੀਨ ਖੋਖਰ) - ਪੰਜਾਬ ਦੀਆਂ ਮੌਜੂਦਾ ਸਮੱਸਿਆਵਾਂ ਦਾ ਹੱਲ ਸਿਰਫ਼ ਤੇ ਸਿਰਫ਼ ਖੇਤਰੀ ਪਾਰਟੀਆਂ ਹੀ ਬੜੇ ਸੁਚੱਜੇ ਢੰਗ ਨਾਲ ਕਰ ਸਕਦੀਆਂ ਹਨ ਕਿਉਂਕਿ ਖੇਤਰੀ ਪਾਰਟੀਆਂ, ਆਪਣੇ ਰਾਜ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਤੋਂ ਭਲੀ-ਭਾਂਤ ਜਾਣੂੰ ਹੁੰਦੀਆਂ ਹਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਪ੍ਰਿੰਸੀਪਲ ਸਕੱਤਰ ਰਹਿ ਚੁੱਕੇ ਅਕਾਲੀ ਆਗੂ ਕੰਵਲਜੀਤ ਸਿੰਘ ਚੀਮਾਂ ਨੇ ਇੱਕ ਪੱਤਰਕਾਰ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਚੱਲੇ ਸੰਗਤ ਦਰਸ਼ਨ ਪ੍ਰੋਗਰਾਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਪ੍ਰਥਾ ਰਾਹੀਂ ਮੁੱਖ ਮੰਤਰੀ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸਿਰਫ਼ ਸੁਣਦੇ ਹੀ ਨਹੀਂ ਰਹੇ ਬਲਕਿ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕੱਢਦੇ ਸਨ। ਪੱਛਮੀ ਬੰਗਾਲ ਅਤੇ ਪੰਜਾਬ ਦੀ ਸਿਆਸਤ ਵਿਚਲੇ ਫ਼ਰਕ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨਾਂ ਆਖਿਆ ਕਿ ਪੱਛਮੀ ਬੰਗਾਲ ਵਿੱਚ ਜੋਤੀ ਬਾਸੂ ਦੀ ਅਗਵਾਈ ਹੇਠ ਖੱਬੇ ਪੱਖੀ ਸਰਕਾਰ ਨੇ ਤਕਰੀਬਨ 34 ਸਾਲ ਅਤੇ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਸਰਕਾਰ ਨੇ 15 ਸਾਲ ਸੱਤਾ ਵਿੱਚ ਰਹਿ ਕੇ ਰਾਜ ਕੀਤਾ। ਇਸ ਦਾ ਵੱਡਾ ਕਾਰਨ ਇਹ ਵੀ ਸੀ ਕਿ ਇਹ ਆਗੂ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਜੁੜੇ ਹੋਏ ਸੀ ।
ਪਿਛਲੀ ਖ਼ਬਰ ਕਿਸਾਨ ਅੱਜ ਚੱਠਾ ਨਨਹੇੜਾ ਬੈਂਕ ਸਾਖਾ ਦੇ ਸਟਾਫ਼ ਦਾ ਕਰਨਗੇ ਘਿਰਾਓ -ਰਣ ਸਿੰਘ ਚੱਠਾ ਅਗਲੀ ਖ਼ਬਰ ਟਰੈਕਟਰ ਜਿੱਤ ਕੇ ਪਿੰਡ ਦਾ ਨਾਂਅ ਰੌਸ਼ਨ ਕਰਨ ਵਾਲੇ ਪੰਡਿਤ ਜੋਤ ਨੂੰ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।