11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

320 ਦਿਨਾਂ ਤੋਂ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ਪੂਰੀ ਤਰ੍ਹਾਂ ਨਿਰਾਸ਼ 14 ਤੋਂ ਧੂਰੀ ਵਿਖੇ ਵੀ ਲਗਾਉਣਗੇ ਮੋਰਚਾ

ਸੰਗਰੂਰ, 10 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਪਿਛਲੇ 320 ਦਿਨਾਂ ਤੋ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਇੱਕ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੂਰੀ ਸਥਿਤ ਦਫਤਰ ਸਾਹਮਣੇ ਲਾਉਣ ਦਾ ਐਲਾਨ ਕਰ ਦਿੱਤਾ ਹੈ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ, ਹਰਜਿੰਦਰ ਝੁਨੀਰ ਅਤੇ ਗੁਰਪ੍ਰੀਤ ਸਿੰਘ ਪੱਕਾ ਕਲਾਂ ਬੀ.

ਅਜੀਤ ਡੈਸਕ 11-11-2026
ਸੰਗਰੂਰ, 10 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਪਿਛਲੇ 320 ਦਿਨਾਂ ਤੋ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਇੱਕ ਮੋਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੂਰੀ ਸਥਿਤ ਦਫਤਰ ਸਾਹਮਣੇ ਲਾਉਣ ਦਾ ਐਲਾਨ ਕਰ ਦਿੱਤਾ ਹੈ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਅਮਨ ਸੇਖਾ, ਹਰਜਿੰਦਰ ਝੁਨੀਰ ਅਤੇ ਗੁਰਪ੍ਰੀਤ ਸਿੰਘ ਪੱਕਾ ਕਲਾਂ ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ (55% ਤੋਂ ਪੀੜਤ) ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਮਾਸਟਰ ਕੇਡਰ ਦੀ ਇੱਕ ਵੀ ਨਵੀਂ ਅਸਾਮੀ ਜਾਰੀ ਨਹੀਂ ਕੀਤੀ ਉਲਟਾ ਮਾਸਟਰ ਕੇਡਰ ਭਰਤੀ ਲਈ ਕਾਂਗਰਸ ਵੱਲੋਂ ਰੱਦ ਕੀਤੀ 55 ਫੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਨੂੰ ਮੁੜ ਲਾਗੂ ਕੀਤਾ ਹੈ।ਮੁੱਖ ਮੰਤਰੀ ਸ੍ਰ ਭਗਵੰਤ ਮਾਨ ਵੱਲੋਂ ਦਰਜਨਾਂ ਵਾਰ ਜਨਤਕ ਐਲਾਨ ਕਰਨ ਦੇ ਬਾਵਜੂਦ ਉਮਰ ਹੱਦ ਛੋਟ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਦੱਸਿਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਵਾਰ-ਵਾਰ ਮੁੱਖ ਮੰਤਰੀ ਦੀ ਸਥਾਨਕ ਕੋਠੀ ਅੱਗੇ ਜਾ ਕੇ ਰੋਸ ਪ੍ਰਦਰਸ਼ਨ ਕਰਦੇ ਆ ਰਹੇ ਹਨ ਅਤੇ ਸ਼ਾਂਤਮਈ ਤਰੀਕੇ ਨਾਲ ਡੀਸੀ ਦਫਤਰ ਦੇ ਗੇਟ ਅੱਗੇ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਹਨ। ਪ੍ਰੰਤੂ ਪੰਜਾਬ ਸਰਕਾਰ ਵੱਲੋਂ ਮਾਸਟਰ ਕੇਡਰ ਦੀ ਇੱਕ ਵੀ ਨਵੀ ਅਸਾਮੀ ਜਾਰੀ ਨਹੀਂ ਕੀਤੀ।
ਪਿਛਲੀ ਖ਼ਬਰ ਭਲਕੇ ਲੱਗੇਗਾ ਮੈਡੀਕਲ ਤੇ ‘ਹੈਲਥੀ ਏਜਿੰਗ’ ਕੈਂਪ ਅਗਲੀ ਖ਼ਬਰ ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਖੁਰਦ ਵਲੋਂ ਬੂਟੇ ਵੰਡ ਕੇ ਹਰੀ ਦੀਵਾਲੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।