11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਚੈੱਕ ਬਾਊਂਸ ਦੇ ਮਾਮਲਿਆਂ ਲਈ ਵਿਸ਼ੇਸ਼ ਲੋਕ ਅਦਾਲਤ 21 ਨੂੰ

ਬਰਨਾਲਾ, 10 ਨਵੰਬਰ (ਨਰਿੰਦਰ ਅਰੋੜਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਮਿਤੀ 21 ਨਵੰਬਰ, 2026 ਨੂੰ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਲੋਕ ਅਦਾਲਤ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਬਰਨਾਲਾ ਮੈਡਮ ਅੰਸੁਲ ਬੇਰੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਗਵਾਈ ਹੇਠ ਲਗਾਈ ਜਾਵੇਗੀ, ਜੋ ਵਿਸ਼ੇਸ਼ ਤੌਰ ’ਤੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 138 ਅਧੀਨ ਦਰਜ ਚੈੱਕ ਬਾਉਂਸ ਦੇ ਮਾਮਲਿਆਂ ਦੇ ਨਿਪਟਾਰੇ ਲਈ ਸਮਰਪਿਤ ਹੋਵੇਗੀ।

ਅਜੀਤ ਡੈਸਕ 11-11-2026
ਬਰਨਾਲਾ, 10 ਨਵੰਬਰ (ਨਰਿੰਦਰ ਅਰੋੜਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਮਿਤੀ 21 ਨਵੰਬਰ, 2026 ਨੂੰ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਲੋਕ ਅਦਾਲਤ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਬਰਨਾਲਾ ਮੈਡਮ ਅੰਸੁਲ ਬੇਰੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਅਗਵਾਈ ਹੇਠ ਲਗਾਈ ਜਾਵੇਗੀ, ਜੋ ਵਿਸ਼ੇਸ਼ ਤੌਰ ’ਤੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 138 ਅਧੀਨ ਦਰਜ ਚੈੱਕ ਬਾਉਂਸ ਦੇ ਮਾਮਲਿਆਂ ਦੇ ਨਿਪਟਾਰੇ ਲਈ ਸਮਰਪਿਤ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਬਰਨਾਲਾ ਮੈਡਮ ਰਾਜਵਿੰਦਰ ਕੌਰ ਨੇ ਦੱਸਿਆ ਕਿ ਚੈੱਕ ਬਾਉਂਸ ਦੇ ਮਾਮਲੇ ਅਕਸਰ ਵਿੱਤੀ ਲੈਣ-ਦੇਣ, ਕਾਰੋਬਾਰੀ ਸਬੰਧਾਂ ਅਤੇ ਆਪਸੀ ਦੇਣਦਾਰੀਆਂ ਨਾਲ ਸਬੰਧਿਤ ਹੁੰਦੇ ਹਨ। ਅਜਿਹੇ ਮਾਮਲਿਆਂ ਦਾ ਲੰਬੇ ਸਮੇਂ ਤੱਕ ਅਦਾਲਤਾਂ ਵਿਚ ਵਿਚਾਰ ਅਧੀਨ ਰਹਿਣ ਨਾਲ ਦੋਵਾਂ ਧਿਰਾਂ ਨੂੰ ਸਮੇਂ, ਪੈਸੇ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਇਨ੍ਹਾਂ ਮਾਮਲਿਆਂ ਦਾ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣ ਲਈ ਵਿਸ਼ੇਸ਼ ਲੋਕ ਅਦਾਲਤ ਇਕ ਪ੍ਰਭਾਵਸ਼ਾਲੀ ਮੰਚ ਪ੍ਰਦਾਨ ਕਰਦੀ ਹੈ। ਇਸ ਲੋਕ ਅਦਾਲਤ ਵਿਚ ਸ਼ਿਕਾਇਤਕਰਤਾ ਅਤੇ ਦੂਜੀ ਧਿਰ ਨੂੰ ਆਪਸੀ ਗੱਲਬਾਤ ਰਾਹੀਂ ਵਿਵਾਦ ਸੁਲਝਾਉਣ ਅਤੇ ਬਕਾਇਆ ਰਕਮ ਦੀ ਅਦਾਇਗੀ ਸਬੰਧੀ ਸਹਿਮਤੀ ਬਣਾਉਣ ਦਾ ਮੌਕਾ ਮਿਲੇਗਾ। ਜੇਕਰ ਦੋਵੇਂ ਧਿਰਾਂ ਸਮਝੌਤੇ ਲਈ ਸਹਿਮਤ ਹੁੰਦੀਆਂ ਹਨ, ਤਾਂ ਮਾਮਲੇ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਮਾਮਲੇ ਦਾ ਨਿਪਟਾਰਾ ਹੋਣ ਨਾਲ ਧਿਰਾਂ ਨੂੰ ਲੰਬੀ ਕਾਨੂੰਨੀ ਪ੍ਰਕਿਰਿਆ ਤੋਂ ਰਾਹਤ ਮਿਲਦੀ ਹੈ ਅਤੇ ਉਨ੍ਹਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਵਲੋਂ ਸਮਝੌਤੇ ਦੇ ਆਧਾਰ ’ਤੇ ਪਾਸ ਕੀਤਾ ਗਿਆ ਐਵਾਰਡ ਅੰਤਿਮ ਹੁੰਦਾ ਹੈ ਅਤੇ ਸਿਵਲ ਅਦਾਲਤ ਦੀ ਡਿਕਰੀ ਦੇ ਬਰਾਬਰ ਕਾਨੂੰਨੀ ਮਹੱਤਤਾ ਰੱਖਦਾ ਹੈ।
ਪਿਛਲੀ ਖ਼ਬਰ ਦਿਵਾਂਗ ਸਿੰਗਲਾ ਤੇ ਸਸ਼ੀ ਕਾਂਤ ਗਰਗ ਸਨਮਾਨਿਤ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਹਰਜੀਤ ਸਿੰਘ ਸਹਿਜੜਾ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।