12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੁਰਿਆਈ ਪੁਰਬ ਮਨਾਇਆ

ਭਵਾਨੀਗੜ੍ਹ, 11 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਆਲੋਅਰਖ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਿਸ਼ਾਹੀ ਨੌਵੀਂ ਅਤੇ ਯਾਦਗਾਰ ਮਾਤਾ ਗੁਜਰ ਕੌਰ ਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਿਆਈ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਗੁਰਦਿੱਤ ਸਿੰਘ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ।

ਅਜੀਤ ਡੈਸਕ 12-11-2026
ਭਵਾਨੀਗੜ੍ਹ, 11 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਆਲੋਅਰਖ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਿਸ਼ਾਹੀ ਨੌਵੀਂ ਅਤੇ ਯਾਦਗਾਰ ਮਾਤਾ ਗੁਜਰ ਕੌਰ ਤੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਿਆਈ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਗੁਰਦਿੱਤ ਸਿੰਘ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਨਾਭੇ ਵਾਲਿਆਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਿਆਈ ਪੁਰਬ ਦੇ ਇਤਿਹਾਸਕ ਮਹੱਤਵ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਗੁਰਦਿੱਤ ਸਿੰਘ ਅਤੇ ਪ੍ਰਬੰਧਕ ਕਮੇਟੀ ਵਲੋਂ ਗਿਆਨੀ ਰਾਜਿੰਦਰਪਾਲ ਸਿੰਘ ਨਾਭੇ ਵਾਲਿਆਂ ਦਾ ਸਨਮਾਨ ਕੀਤਾ ।
ਪਿਛਲੀ ਖ਼ਬਰ ਸ਼ਹੀਦ ਭਾਈ ਮਨੀ ਸਿੰਘ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਉਦਯੋਗਿਕ ਦੌਰਾ ਅਗਲੀ ਖ਼ਬਰ ਜਥੇ. ਟੌਹੜਾ ਯਾਦਗਾਰੀ 2 ਰੋਜ਼ਾ ਵਿਰਾਸਤ-ਏ-ਸਭਾ ਸਰੌਦ ਵਿਖੇ 27-28 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।