13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਭਾਸ਼ਣ ਮੁਕਾਬਲਾ ਕਰਵਾਇਆ

ਲੌਂਗੋਵਾਲ, 12 ਨਵੰਬਰ (ਵਿਨੋਦ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਵਿਖੇ ਹਿਊਮੈਨਿਟੀਜ਼ ਵਿਭਾਗ ਦੇ ਇਤਿਹਾਸ ਅਤੇ ਰਾਜਨੀਤੀ ਸ਼ਾਸਤਰ ਵਿਸ਼ਿਆਂ ਵੱਲੋਂ ਸਾਂਝੇ ਤੌਰ ’ਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਤਿੰਨ ਮਹੱਤਵਪੂਰਨ ਵਿਸ਼ਿਆਂ ‘ਭਾਰਤੀ ਲੋਕਤੰਤਰ: ਮਜ਼ਬੂਤ ਪੱਖ, ਚੁਨੌਤੀਆਂ ਅਤੇ ਅੱਗੇ ਦਾ ਰਾਹ’, ‘ਭਾਰਤ ਵਿੱਚ ਚੋਣ ਸੁਧਾਰ: ਕੀ ਸਾਡੀਆਂ ਚੋਣਾਂ ਬਿਹਤਰ ਹੋ ਰਹੀਆਂ ਹਨ ?’

ਅਜੀਤ ਡੈਸਕ 13-11-2026
ਲੌਂਗੋਵਾਲ, 12 ਨਵੰਬਰ (ਵਿਨੋਦ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਵਿਖੇ ਹਿਊਮੈਨਿਟੀਜ਼ ਵਿਭਾਗ ਦੇ ਇਤਿਹਾਸ ਅਤੇ ਰਾਜਨੀਤੀ ਸ਼ਾਸਤਰ ਵਿਸ਼ਿਆਂ ਵੱਲੋਂ ਸਾਂਝੇ ਤੌਰ ’ਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਤਿੰਨ ਮਹੱਤਵਪੂਰਨ ਵਿਸ਼ਿਆਂ ‘ਭਾਰਤੀ ਲੋਕਤੰਤਰ: ਮਜ਼ਬੂਤ ਪੱਖ, ਚੁਨੌਤੀਆਂ ਅਤੇ ਅੱਗੇ ਦਾ ਰਾਹ’, ‘ਭਾਰਤ ਵਿੱਚ ਚੋਣ ਸੁਧਾਰ: ਕੀ ਸਾਡੀਆਂ ਚੋਣਾਂ ਬਿਹਤਰ ਹੋ ਰਹੀਆਂ ਹਨ ?’ ਅਤੇ ‘ਸੋਸ਼ਲ ਮੀਡੀਆ, ਫ਼ੇਕ ਨਿਊਜ਼ ਅਤੇ ਲੋਕਤੰਤਰ ਦਾ ਭਵਿੱਖ’ ਉੱਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੁਕਾਬਲੇ ਵਿੱਚ ਗੁਰਸੀਸ ਕੌਰ ਨੇ ਪਹਿਲਾ ਸਥਾਨ ਅਤੇ ਰਾਜਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਨੇ ਜੇਤੂ ਵਿਦਿਆਰਥਣਾਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਗਗਨਦੀਪ ਕੁਮਾਰ, ਅਸਿਸਟੈਂਟ ਪ੍ਰੋਫੈਸਰ ਰਮਨਦੀਪ ਕੌਰ, ਡਾ. ਨੀਨਾ ਬਰਾੜ, ਅਮਨ ਅਤੇ ਸੁਖਬੀਰ ਸਿੰਘ ਉਭਾਵਾਲ ਹਾਜ਼ਰ ਸਨ।
ਪਿਛਲੀ ਖ਼ਬਰ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ 8 ਰੋਜ਼ਾ ‘ਗੁਰਬਾਣੀ ਪਾਠ ਬੋਧ ਸਮਾਗਮ’ ਸ਼ੁਰੂ ਅਗਲੀ ਖ਼ਬਰ ਦਾਜ ਦੇ ਕੇਸ ਵਿੱਚ ਪਤੀ ਤੇ ਸੱਸ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।