13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅੰਡਰ-19 ਕਬੱਡੀ ਮੁਕਾਬਲੇ ਵਿੱਚ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੀ ਪੰਜਾਬ ਭਰ ’ਚੋਂ ਤੀਜੀ ਪੁਜ਼ੀਸ਼ਨ

ਦਿੜ੍ਹਬਾ ਮੰਡੀ, 12 ਨਵੰਬਰ (ਜਸਵੀਰ ਸਿੰਘ ਔਜਲਾ)-ਸੰਤ ਈਸ਼ਰ ਸਿੰਘ ਪਬਲਿਕ ਸਕੂਲ ਛਾਹੜ ਦੇ ਵਿਦਿਆਰਥੀਆਂ ਨੇ ਅੰਡਰ-19 ਕਬੱਡੀ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੂਰੇ ਪੰਜਾਬ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਸੰਗਰੂਰ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਪ੍ਰਭਨੂਰ ਸਿੰਘ (ਆਰਟਸ) ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਦੇਮਨਦੀਪ ਸਿੰਘ (ਆਰਟਸ) ਨੇ ਇਸ ਮੁਕਾਬਲੇ ਵਿੱਚ ਸੰਗਰੂਰ ਜ਼ਿਲ੍ਹੇ ਦੀ ਨੁਮਾਇੰਦਗੀ ਕਰਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 13-11-2026
ਦਿੜ੍ਹਬਾ ਮੰਡੀ, 12 ਨਵੰਬਰ (ਜਸਵੀਰ ਸਿੰਘ ਔਜਲਾ)-ਸੰਤ ਈਸ਼ਰ ਸਿੰਘ ਪਬਲਿਕ ਸਕੂਲ ਛਾਹੜ ਦੇ ਵਿਦਿਆਰਥੀਆਂ ਨੇ ਅੰਡਰ-19 ਕਬੱਡੀ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੂਰੇ ਪੰਜਾਬ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਸੰਗਰੂਰ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਪ੍ਰਭਨੂਰ ਸਿੰਘ (ਆਰਟਸ) ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਦੇਮਨਦੀਪ ਸਿੰਘ (ਆਰਟਸ) ਨੇ ਇਸ ਮੁਕਾਬਲੇ ਵਿੱਚ ਸੰਗਰੂਰ ਜ਼ਿਲ੍ਹੇ ਦੀ ਨੁਮਾਇੰਦਗੀ ਕਰਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਸਰਪ੍ਰਸਤ ਸੰਤ ਬਾਬਾ ਸਾਧੂ ਸਿੰਘ ਜੀ ਨੇ ਦੋਵਾਂ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦਿਆਂ ਹੌਸਲਾ ਅਫ਼ਜ਼ਾਈ ਕੀਤੀ। ਸਕੂਲ ਦੀ ਚੇਅਰਮੈਨ ਸ੍ਰੀਮਤੀ ਗੁਰਮੀਤ ਕੌਰ ਅਤੇ ਪ੍ਰਿੰਸੀਪਲ ਸ. ਮਨਜੀਤ ਪਾਲ ਸਿੰਘ ਨੇ ਵਿਦਿਆਰਥੀਆਂ ਦੀ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਮਿਹਨਤ ਦੇ ਗੁਣ ਪੈਦਾ ਕਰਦੀਆਂ ਹਨ। ਸਕੂਲ ਦੀ ਸਵੇਰ ਦੀ ਸਭਾ ਦੌਰਾਨ ਦੋਵਾਂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਬੱਡੀ ਕੋਚ ਸ੍ਰੀਮਤੀ ਸੰਦੀਪ ਕੌਰ ਦੀ ਵੀ ਵਿਸ਼ੇਸ਼ ਸ਼ਲਾਘਾ ਕੀਤੀ ਗਈ, ਜਿਨ੍ਹਾਂ ਦੀ ਮਿਹਨਤ ਅਤੇ ਸੁਚੱਜੀ ਕੋਚਿੰਗ ਸਦਕਾ ਵਿਦਿਆਰਥੀਆਂ ਨੇ ਇਹ ਪ੍ਰਾਪਤੀ ਹਾਸਲ ਕੀਤੀ। ਸਕੂਲ ਪ੍ਰਬੰਧਕ ਕਮੇਟੀ ਨੇ ਉਮੀਦ ਪ੍ਰਗਟਾਈ ਕਿ ਵਿਦਿਆਰਥੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਨਵੀਆਂ ਮੱਲਾਂ ਮਾਰਦੇ ਰਹਿਣਗੇ।
ਪਿਛਲੀ ਖ਼ਬਰ ਸੰਗਰੂਰ ਦੀ ਅੰਡਰ-19 ਟੀਮ ਨੇ ਪੰਜਾਬ ਵਿਚ ਹਾਸਿਲ ਕੀਤਾ ਦੂਜਾ ਸਥਾਨ ਅਗਲੀ ਖ਼ਬਰ 18 ਨੂੰ ਹਲਕਾ ਅਮਰਗੜ੍ਹ ਪਹੁੰਚੇਗੀ ਕਾਂਗਰਸ ਦੀ ਜਵਾਨੀ ਸੰਭਾਲ ਸਾਈਕਲ ਯਾਤਰਾ 19 ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।