14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪਲਾਸਟਿਕ ਦੀ ਵਰਤੋਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਚੀਮਾ ਮੰਡੀ, 13 ਨਵੰਬਰ (ਗੁਰਜੀਤ ਸਿੰਘ ਚਹਿਲ)–ਪੰਜਾਬ ਨੇਵਲ ਯੂਨਿਟ ਐਨ. ਸੀ.

ਪੈਰਾਮਾਉਟ ਪਬਲਿਕ ਸਕੂਲ ਚੀਮਾ ਦੇ ਐੱਨ.ਸੀ.ਸੀ. ਕੈਡਿਟਾਂ ਨੇ ਪਲਾਸਟਿਕ ਦੀ ਵਰਤੋਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਸਮੇਂ। ਤਸਵੀਰ : ਗੁਰਜੀਤ ਸਿੰਘ ਚਹਿਲ 14-11-2026
ਚੀਮਾ ਮੰਡੀ, 13 ਨਵੰਬਰ (ਗੁਰਜੀਤ ਸਿੰਘ ਚਹਿਲ)–ਪੰਜਾਬ ਨੇਵਲ ਯੂਨਿਟ ਐਨ.ਸੀ.ਸੀ. ਬਠਿੰਡਾ ਦੇ ਕਮਾਂਡਿੰਗ ਅਫ਼ਸਰ ਲੈਫਟੀਨੈਂਟ ਕਮਾਂਡਰ ਜਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੈਰਾਮਾਊਂਟ ਪਬਲਿਕ ਸਕੂਲ ਚੀਮਾ ਦੇ ਐਨ.ਸੀ.ਸੀ. ਕੈਡਿਟਾਂ ਵੱਲੋਂ ਪਲਾਸਟਿਕ ਮੁਕਤ ਮਿਸ਼ਨ ਤਹਿਤ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਕੈਡਿਟਾਂ ਨੇ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾਲ ਵਾਤਾਵਰਨ, ਧਰਤੀ ਅਤੇ ਪਾਣੀ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਲੋਕਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਥਾਂ ਕੱਪੜੇ ਅਤੇ ਜੂਟ ਦੇ ਥੈਲਿਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਕੈਡਿਟਾਂ ਨੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੀਰ ਸਿੰਘ ਚੀਮਾ ਨੇ ਕੈਡਿਟਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ‘ਚ ਸਮਾਜਿਕ ਜ਼ਿੰਮੇਵਾਰੀ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਵਾਤਾਵਰਨ ਦੀ ਸੁਰੱਖਿਆ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਸੰਜੇ ਕੁਮਾਰ, ਏ.ਐਨ.ਓ. ਕੇਵਲ ਸਿੰਘ ਅਤੇ ਐਨ.ਸੀ.ਸੀ. ਕੈਡਿਟ ਮੌਜੂਦ ਸਨ।
ਪਿਛਲੀ ਖ਼ਬਰ ਡਾ. ਓਬਰਾਏ ਦੀ ਸੰਸਥਾ ਨੇ ਇਨਸਾਫ਼ ਕਮੇਟੀ ਅਲੀਸ਼ੇਰ ਦੀ ਕੀਤੀ ਆਰਥਿਕ ਮਦਦ ਅਗਲੀ ਖ਼ਬਰ ਕੱਲ੍ਹ ਤੋਂ ਖ਼ਰੀਦ ਮੁੜ ਸ਼ੁਰੂ ਨਾ ਹੋਣ ’ਤੇ ਪੰਜਾਬ ਪੱਧਰੀ ਸੰਘਰਸ਼ ਵਿੱਢਣ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।