ਪਰਖ ਮੁਕਾਬਲੇ ’ਚ ਬੱਚਿਆਂ ਨੇ ਦਿਖਾਇਆ ਜੋਸ਼
ਮਲੇਰਕੋਟਲਾ, 14 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਭਾਰਤ (ਮਿਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ, ਭਾਰਤ ਸਰਕਾਰ) ਵਲੋਂ ਇਸਲਾਮੀਆ ਗਰਲਜ਼ ਕਾਲਜ, ਮਲੇਰਕੋਟਲਾ ਵਿਖੇ “ਬਿਰਸਾ ਮੁੰਡਾ ਜੈਅੰਤੀ” ਬੜੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਬੱਚਿਆਂ ਨੂੰ ਮਹਾਨ ਕ੍ਰਾਂਤੀਕਾਰੀ ਬਿਰਸਾ ਮੁੰਡਾ ਦੇ ਜੀਵਨ, ਸੰਘਰਸ਼ ਅਤੇ ਦੇਸ਼ ਲਈ ਕੀਤੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਮਲੇਰਕੋਟਲਾ, 14 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਭਾਰਤ (ਮਿਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ, ਭਾਰਤ ਸਰਕਾਰ) ਵਲੋਂ ਇਸਲਾਮੀਆ ਗਰਲਜ਼ ਕਾਲਜ, ਮਲੇਰਕੋਟਲਾ ਵਿਖੇ “ਬਿਰਸਾ ਮੁੰਡਾ ਜੈਅੰਤੀ” ਬੜੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਬੱਚਿਆਂ ਨੂੰ ਮਹਾਨ ਕ੍ਰਾਂਤੀਕਾਰੀ ਬਿਰਸਾ ਮੁੰਡਾ ਦੇ ਜੀਵਨ, ਸੰਘਰਸ਼ ਅਤੇ ਦੇਸ਼ ਲਈ ਕੀਤੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਮਾਗਮ ਦੌਰਾਨ ਬੱਚਿਆਂ ਲਈ ਕੁਇਜ਼ ਪ੍ਰਤੀਯੋਗਤਾ ਵੀ ਰੱਖੀ ਗਈ, ਜਿਸ ਵਿਚ ਆਮ ਗਿਆਨ ਅਤੇ ਬਿਰਸਾ ਮੁੰਡਾ ਜਯੰਤੀ ਨਾਲ ਸਬੰਧਿਤ ਪ੍ਰਸ਼ਨ ਪੁੱਛੇ ਗਏ। ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਉਤਸ਼ਾਹ ਨਾਲ ਜਵਾਬ ਦਿੱਤੇ। ਪੁਜ਼ੀਸ਼ਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਮਾਈ ਭਾਰਤ ਪੋਰਟਲ ਵਲੋਂ ਇਨਾਮ, ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਫੰਕਸ਼ਨ ਵਿਚ ਪ੍ਰਿੰਸੀਪਲ ਡਾ. ਰਾਹਿਲਾ ਅਤੇ ਸਟਾਫ਼ ਮੌਜੂਦ ਸੀ।