15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਤੌਜ ਅਕੈਡਮੀ ਵਿਖੇ ਅਧਿਆਪਕਾਂ ਲਈ ਵਿਸ਼ੇਸ਼ ਸਿਖਲਾਈ ਵਰਕਸ਼ਾਪ ਕਰਵਾਈ ‘ਵੈਲਿਊ ਆਫ ਐਜੂਕੇਸ਼ਨ’ ਵਿਸ਼ੇ ’ਤੇ ਵਰਕਸ਼ਾਪ ‘ਚ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਲਿਆ ਹਿੱਸਾ

ਚੀਮਾ ਮੰਡੀ, 14 ਨਵੰਬਰ (ਗੁਰਜੀਤ ਸਿੰਘ ਚਹਿਲ) - ਸ਼ਹੀਦ ਊਧਮ ਸਿੰਘ ਅਕੈਡਮੀਸਤੌਜ ਵਿਖੇ ਸੀ. ਬੀ.

ਦਲਜੀਤ ਕੌਰ ਭੁੱਲਰ 15-11-2026
ਚੀਮਾ ਮੰਡੀ, 14 ਨਵੰਬਰ (ਗੁਰਜੀਤ ਸਿੰਘ ਚਹਿਲ) - ਸ਼ਹੀਦ ਊਧਮ ਸਿੰਘ ਅਕੈਡਮੀਸਤੌਜ ਵਿਖੇ ਸੀ.ਬੀ.ਐੱਸ.ਈ. ਦੀ ਸੀ.ਬੀ.ਪੀ. ਇੰਪਲੀਮੈਂਟੇਸ਼ਨ ਟੀਮ ਵੱਲੋਂ ਅਧਿਆਪਕਾਂ ਲਈ 25 ਘੰਟਿਆਂ ਦੀ ਵਿਸ਼ੇਸ਼ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ‘ਵੈਲਿਊ ਆਫ ਐਜੂਕੇਸ਼ਨ’ (ਸਿੱਖਿਆ ਦੇ ਮੁੱਲ) ਵਿਸ਼ੇ ’ਤੇ ਆਧਾਰਿਤ ਸੀ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਵਰਕਸ਼ਾਪ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਸਿੱਖਿਆ ਦੇ ਅਸਲ ਮਹੱਤਵ, ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ, ਇਮਾਨਦਾਰੀ, ਆਪਸੀ ਸਹਿਯੋਗ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਜਾਗਰੂਕ ਕਰਨਾ ਸੀ। ਇਸ ਦੌਰਾਨ ਸੀ.ਬੀ.ਐੱਸ.ਈ. ਦੇ ਰਿਸੋਰਸ ਪਰਸਨ ਡਾ. ਸੰਦੀਪ ਪਾਲ ਅਤੇ ਸ੍ਰੀ ਸੁਮਿਤ ਕੁਮਾਰ ਵੱਲੋਂ ਅਧਿਆਪਕਾਂ ਨੂੰ ਸਿੱਖਿਆ ਦੇ ਮਕਸਦ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਜਾਂ ਚੰਗੇ ਅੰਕ ਪ੍ਰਾਪਤ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਇੱਕ ਚੰਗਾ, ਜ਼ਿੰਮੇਵਾਰ ਅਤੇ ਸੰਸਕਾਰਵਾਨ ਨਾਗਰਿਕ ਬਣਾਉਣਾ ਵੀ ਹੈ। ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ, ਸਮਾਜਿਕ ਸੋਚ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਸਿਖਲਾਈ ਵਰਕਸ਼ਾਪ ਦੌਰਾਨ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਸੋਚਾਂ ਤੇ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕੀਤੀ। ਅਕੈਡਮੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਚਹਿਲ ਨੇ ਸੀ.ਬੀ.ਐੱਸ.ਈ. ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਸਿਖਲਾਈ ਵਰਕਸ਼ਾਪਾਂ ਅਧਿਆਪਕਾਂ ਦੇ ਗਿਆਨ ਅਤੇ ਅਧਿਆਪਨ ਦੇ ਢੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇ ਸ ਮੌਕੇ ਅਕੈਡਮੀ ਦੇ ਪ੍ਰਬੰਧਕ ਗੁਰਸ਼ਰਨ ਸਿੰਘ ਤੱਗੜ, ਰਾਜ ਕੁਮਾਰ ਵਿਸ਼ਿਸ਼ਟ, ਪ੍ਰਿੰਸੀਪਲ ਕੁਲਦੀਪ ਸਿੰਘ ਲਿੱਟ, ਅਕੈਡਮੀ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ ।
ਪਿਛਲੀ ਖ਼ਬਰ ਬੇਨੜਾ ਵਿਖੇ 35 ਲੱਖ ਦੀ ਲਾਗਤ ਨਾਲ ਨਵੇਂ ਬਣੇ ਹੈਲਥ ਐਂਡ ਵੈੱਲਨੈੱਸ ਸੈਂਟਰ ਦਾ ਉਦਘਾਟਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਵਲੋਂ ਪਾਰਟੀ ਦੇ ਨਵੇਂ ਅਹੁਦੇਦਾਰਾਂ ਦੀ ਇੱਕ ਹੋਰ ਸੂਚੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।