16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਨਰਸਿੰਗ ਦਾ ਨਤੀਜਾ ਰਿਹਾ ਸ਼ਾਨਦਾਰ

ਚੀਮਾ ਮੰਡੀ, 15 ਨਵੰਬਰ (ਗੁਰਜੀਤ ਸਿੰਘ ਚਹਿਲ) - ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਵੱਲੋਂ ਬੀ. ਐੱਸ.

ਅਜੀਤ ਡੈਸਕ 16-11-2026
ਚੀਮਾ ਮੰਡੀ, 15 ਨਵੰਬਰ (ਗੁਰਜੀਤ ਸਿੰਘ ਚਹਿਲ) - ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਵੱਲੋਂ ਬੀ.ਐੱਸ.ਸੀ. ਨਰਸਿੰਗ ਤੀਜੇ ਸਮੈਸਟਰ ਦੇ ਐਲਾਨੇ ਨਤੀਜੇ ਮੁਤਾਬਕ ਸ਼ਿਵ ਸ਼ਕਤੀ ਕਾਲਜ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਧੀਆ ਅੰਕ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਸੰਸਥਾ ਦਾ ਨਾਅ ਰੌਸ਼ਨ ਕੀਤਾ ਹੈ। ਯੂਨੀਵਰਸਿਟੀ ਵੱਲੋਂ ਜਾਰੀ ਨਤੀਜੇ ਅਨੁਸਾਰ ਰਿਪੁਦਮਨੀਪ ਕੌਰ ਪੁੱਤਰੀ ਨਿਰਮਲ ਸਿੰਘ ਨੇ ਪਹਿਲਾ ਸਥਾਨ, ਹਰਮਨਦੀਪ ਕੌਰ ਪੁੱਤਰੀ ਹਰਭਜਨ ਸਿੰਘ ਨੇ ਦੂਜਾ ਸਥਾਨ ਅਤੇ ਅਰਸ਼ਦੀਪ ਕੌਰ ਪੁੱਤਰੀ ਸੁਖਵਿੰਦਰ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਖੁਸ਼ਪ੍ਰੀਤ ਪੁੱਤਰੀ ਪ੍ਰਦੀਪ ਕੁਮਾਰ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮਾਣਮੱਤੀ ਪ੍ਰਾਪਤੀ ‘ਤੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਡਾ. ਸੋਮਨਾਥ ਮਹਿਤਾ ਭੀਖੀ, ਕਾਲਜ ਪ੍ਰਬੰਧਕਾਂ ਅਤੇ ਕਾਲਜ ਸਟਾਫ ਨੇ ਹੋਣਹਾਰ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਗੁਰਮਤਿ ਸਮਾਗਮ 18 ਤੋਂ ਅਗਲੀ ਖ਼ਬਰ ਮਾਨ ਸਰਕਾਰ ਵੱਲੋਂ ਬਿਜਲੀ ਬਿੱਲਾਂ ਦੇ ਜੁਰਮਾਨੇ ਤੇ ਵਿਆਜ ਮਾਫ਼ ਕਰਨ ਨਾਲ ਲੋਕਾਂ ਨੂੰ ਮਿਲੇਗੀ ਭਾਰੀ ਰਾਹਤ-ਕਾਂਝਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।