ਪੂਰੀ ਤਰ੍ਹਾਂ ਜਨ ਆਧਾਰ ਗੁਆ ਚੁੱਕੀ ਆਮ ਆਦਮੀ ਪਾਰਟੀ ਨੇ ਹੋਂਦ ਬਚਾਉਣ ਲਈ ਚੋਣਾਂ ਵਿੱਚ ਉਤਾਰੇ ਦੋ ਮੈਂਬਰ ਪਾਰਲੀਮੈਂਟ - ਕਾਂਗੜਾ
ਸੰਗਰੂਰ, 16 ਨਵੰਬਰ (ਅਮਨਦੀਪ ਸਿੰਘ ਬਿੱਟਾ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਬਰ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚੋ ਆਪਣਾ ਜਨ ਆਧਾਰ ਪੂਰੀ ਤਰ੍ਹਾ ਗੁਆ ਚੁੱਕੀ ਹੈ ਜਿਸ ਦਾ ਸਬੂਤ ਇਹ ਹੈ ਕਿ ਇਸ ਪਾਰਟੀ ਨੂੰ ਮਜਬੂਰੀ ਵੱਸ ਆਪਣੇ ਦੋ ਸੰਸਦ ਮੈਬਰ ਨੂੰ ਚੋਣ ਮੈਦਾਨ ਵਿੱਚ ਉਤਾਰਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜਾਰੀ ਨੂੰ ਭਲੀ ਭਾਂਤ ਸਮਝ ਚੁੱਕੇ ਹਨ ਅਤੇ ਸਰਕਾਰ ਦੀ ਲੋਕ ਵਿਰੋਧੀ ਨੀਤੀਆ ਦਾ ਕਰਾਰਾਂ ਜਵਾਬ ਦੇਣ ਲਈ ਪੱਬਾ ਭਾਰ ਹਨ।
ਦ
ਦਰਸ਼ਨ ਸਿੰਘ ਕਾਂਗੜਾ
17-11-2026
ਸੰਗਰੂਰ, 16 ਨਵੰਬਰ (ਅਮਨਦੀਪ ਸਿੰਘ ਬਿੱਟਾ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਬਰ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚੋ ਆਪਣਾ ਜਨ ਆਧਾਰ ਪੂਰੀ ਤਰ੍ਹਾ ਗੁਆ ਚੁੱਕੀ ਹੈ ਜਿਸ ਦਾ ਸਬੂਤ ਇਹ ਹੈ ਕਿ ਇਸ ਪਾਰਟੀ ਨੂੰ ਮਜਬੂਰੀ ਵੱਸ ਆਪਣੇ ਦੋ ਸੰਸਦ ਮੈਬਰ ਨੂੰ ਚੋਣ ਮੈਦਾਨ ਵਿੱਚ ਉਤਾਰਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜਾਰੀ ਨੂੰ ਭਲੀ ਭਾਂਤ ਸਮਝ ਚੁੱਕੇ ਹਨ ਅਤੇ ਸਰਕਾਰ ਦੀ ਲੋਕ ਵਿਰੋਧੀ ਨੀਤੀਆ ਦਾ ਕਰਾਰਾਂ ਜਵਾਬ ਦੇਣ ਲਈ ਪੱਬਾ ਭਾਰ ਹਨ। ਵੱਡੇ-ਵੱਡੇ ਵਾਅਦੇ ਕਰ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਨੇ ਆਪਣੇ ਕਾਰਜਕਾਲ ਦੌਰਾਨ ਕਿਸੇ ਵੀ ਨੌਜਵਾਨ ਨੂੰ ਰੁਜਗਾਰ ਨਹੀ ਦਿੱਤਾ, ਕਿਸਾਨਾਂ ਨੂੰ ਉਨ੍ਹਾਂ ਦੇ ਹੱਕਾ ਨਹੀ ਮਿਲੇ ਅਤੇ ਆਮ ਲੋਕ ਮਹਿੰਗਾਈ ਸਮੇਤ ਹੋਰ ਬੁਨਿਆਦੀ ਸਹੂਲਤਾਂ ਲਈ ਜੂਝ ਰਹੇ ਹਨ। ਕਾਂਗੜਾ ਨੇ ਦਾਅਵਾ ਕੀਤਾ ਕਿ 2027 ਦੀ ਵਿਧਾਨ ਸਭਾ ਚੋਣਾਂ ਵਿੱਚ ਆਪ ਪਾਰਟੀ ਨੂੰ ਹਮੇਸ਼ਾ ਲਈ ਪੰਜਾਬ ਤੋ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਵੇਗਾ ਅਤੇ ਇਨ੍ਹਾਂ ਚੋਣਾਂ ਦੌਰਾਨ ਕਾਂਗਰਸ ਵੱਡੀ ਜਿੱਤ ਹਾਸਲ ਕਰਦਿਆ ਆਪਣੀ ਸਰਕਾਰ ਬਣਾਏਗੀ।