16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਰੇਲਵੇ ਚੌਕ ਤੱਕ ਕੀਤਾ ਰੋਸ ਮਾਰਚ

ਸੰਗਰੂਰ, 16 ਨਵੰਬਰ (ਧੀਰਜ ਪਸੋਰੀਆ)-ਸੰਗਰੂਰ ਵਿਖੇ ਲੱਗੇ ਪੱਕੇ ਮੋਰਚੇ ਦੇ ਚੌਥੇ ਦਿਨ ਆਜ਼ਾਦੀ ਸੰਗਰਾਮ ਦੇ ਮਹਾਂਨਾਇਕ ਕਰਤਾਰ ਸਿੰਘ ਨੂੰ ਸਰਾਭਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪੱਕੇ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਪੈਨਸ਼ਨਰਾਂ ਨੇ ਵੱਡੀ ਮੋਰਚੇ ਵਿੱਚ ਜਥਿਆਂ ਦੇ ਰੂਪ ਵਿੱਚ ਸ਼ਮੂਲੀਅਤ ਕੀਤੀ।

ਅਜੀਤ ਡੈਸਕ 17-11-2026
ਸੰਗਰੂਰ, 16 ਨਵੰਬਰ (ਧੀਰਜ ਪਸੋਰੀਆ)-ਸੰਗਰੂਰ ਵਿਖੇ ਲੱਗੇ ਪੱਕੇ ਮੋਰਚੇ ਦੇ ਚੌਥੇ ਦਿਨ ਆਜ਼ਾਦੀ ਸੰਗਰਾਮ ਦੇ ਮਹਾਂਨਾਇਕ ਕਰਤਾਰ ਸਿੰਘ ਨੂੰ ਸਰਾਭਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪੱਕੇ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਪੈਨਸ਼ਨਰਾਂ ਨੇ ਵੱਡੀ ਮੋਰਚੇ ਵਿੱਚ ਜਥਿਆਂ ਦੇ ਰੂਪ ਵਿੱਚ ਸ਼ਮੂਲੀਅਤ ਕੀਤੀ। ਇਸ ਉਪਰੰਤ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੇਲਵੇ ਚੌਂਕ ਤੱਕ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਤੋਂ ਪਹਿਲਾਂ ਪੱਕੇ ਮੋਰਚੇ ਵਿੱਚ ਇਕੱਠੇ ਹੋਏ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਸੂਬਾ ਕਨਵੀਨਰ ਕਮ ਕੋਆਰਡੀਨੇਟਰ ਸਾਥੀ ਸਤੀਸ਼ ਰਾਣਾ, ਗਗਨਦੀਪ ਸਿੰਘ ਭੁੱਲਰ, ਰਣਜੀਤ ਸਿੰਘ ਰਾਣਵਾ, ਰਾਧੇ ਸ਼ਿਆਮ, ਮਹਿੰਦਰ ਸਿੰਘ ਕੌੜਿਆਂਵਾਲੀ, ਤਰਸੇਮ ਸਿੰਘ, ਜੋਗਿੰਦਰ ਸਿੰਘ, ਰਾਜਕੁਮਾਰ ਅਰੋੜਾ, ਦਿਗਵਿਜੇਪਾਲ ਸ਼ਰਮਾ, ਜਗਦੀਸ਼ ਸ਼ਰਮਾ, ਕਲਵੀਰ ਮੋਗਾ, ਕੁਲਵਿੰਦਰ ਸਿੰਘ, ਜਗਦੀਪ ਗੁਜਰਾਂ, ਹਿੰਮਤ ਸਿੰਘ ਖੋਖ, ਜਸਵਿੰਦਰ ਸੌਜਾ, ਤੀਰਥ ਸਿੰਘ ਬਾਸੀ, ਗੁਰਜੀਤ ਘਨੌਰ, ਹਰਪ੍ਰੀਤ ਸਿੰਘ, ਹਰਮਨਪ੍ਰੀਤ ਕੌਰ, ਵੀਰਪਾਲ ਕੌਰ, ਅਰਵਿੰਦਰ ਕੌਰ ਕਾਕੜਾ,ਅਮਰਜੀਤ ਗਰੇਵਾਲ, ਮਨੋਜ ਘਈ, ਗੁਰਜੰਟ ਬਾਲੀਆ ਅਤੇ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਸਾਨੂੰ ਰਾਜਨੀਤਿਕ ਲੋਕਾਂ ਦੀ ਥਾਂ ਅੱਜ ਆਜਾਦੀ ਸੰਗਰਾਮ ਦੇ ਯੋਧਿਆ ਨੂੰ ਆਪਣੇ ਮਹਾਨਾਇਕ ਬਣਾਉਣਾ ਚਾਹੀਦਾ ਹੈ। ਇਸ ਮੌਕੇ ਮਨਜੀਤ ਸਿੰਘ ਫਤਿਹਗੜ੍ਹ,ਬਲਵੰਤ ਸਿੰਘ ਧਨੋਆ, ਦਰਸ਼ਨ ਸਿੰਘ ਬੜਵਾ, ਰਾਮਸਰਨ ਨਾਭਾ, ਮੇਲਾ ਸਿੰਘ ਪੁੰਨਾਂਵਾਲ, ਮਨਜੀਤ ਸਿੰਘ, ਤੇਜਿੰਦਰ ਸਿੰਘ, ਕਰਮਵੀਰ ਸਿੰਘ, ਤਰਸੇਮ ਸਿੰਘ ਸੰਧੂ, ਭੁਪਿੰਦਰ ਸਿੰਘ ਜੱਸੀ, ਗੁਰਵਿੰਦਰ ਸਿੰਘ ਸਸਕੋਰ, ਸੁਖਜਿੰਦਰ ਸਿੰਘ, ਸਿਕੰਦਰ ਸਿੰਘ, ਜਸਵਿੰਦਰ ਸਿੰਘ ਸਮਾਨਾ, ਆਰਐਲ ਪਾਂਧੀ, ਸੁਰਿੰਦਰ ਕੁਮਾਰ ਬਾਲੀਆ, ਮੇਘ ਰਾਜ, ਜਤਿੰਦਰ ਸਿੰਘ, ਸੀਤਾ ਰਾਮ, ਕਰਨੈਲ ਸਿੰਘ, ਜਸਵੰਤ ਸਿੰਘ ਮਲੇਰਕੋਟਲਾ, ਮਨੋਜ ਕੁਮਾਰ, ਲਖਵਿੰਦਰ ਸਿੰਘ ਖਾਨਪੁਰ, ਹਰਪ੍ਰੀਤ ਸਿੰਘ, ਨਰਿੰਦਰ ਸੈਣੀ, ਰਜੇਸ਼ ਰਿਸ਼ੀ ਤੇ ਹੋਰ ਵੱਡੀ ਗਿਣਤੀ ਵਿੱਚ ਮੁਲਾਜ਼ਮ ਤੇ ਪੈਨਸ਼ਨਰ ਸਾਥੀ ਮੌਜੂਦ ਸਨ।
ਪਿਛਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦਾ ਹੋਇਆ ਸਮਾਗਮ ਅਗਲੀ ਖ਼ਬਰ ਪੂਰੀ ਤਰ੍ਹਾਂ ਜਨ ਆਧਾਰ ਗੁਆ ਚੁੱਕੀ ਆਮ ਆਦਮੀ ਪਾਰਟੀ ਨੇ ਹੋਂਦ ਬਚਾਉਣ ਲਈ ਚੋਣਾਂ ਵਿੱਚ ਉਤਾਰੇ ਦੋ ਮੈਂਬਰ ਪਾਰਲੀਮੈਂਟ - ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।