17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਕਮਲਜੀਤ ਸਿੰਘ ਚੱਕ ਵੱਲੋਂ ਪਾਰਟੀ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ

ਸ਼ੇਰਪੁਰ, 16 ਨਵੰਬਰ (ਮੇਘ ਰਾਜ ਜੋਸ਼ੀ)–ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਮਲਜੀਤ ਸਿੰਘ ਚੱਕ ਨੇ ਪਾਰਟੀ ਪ੍ਰਧਾਨ ਪ੍ਰਗਟ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।

ਕਮਲਜੀਤ ਸਿੰਘ ਚੱਕ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੂੰ ਗੁਲਦਸਤਾ ਭੇਟ ਕਰਦੇ ਹੋਏ। ਤਸਵੀਰ : ਮੇਘ ਰਾਜ ਜੋਸ਼ੀ 17-11-2026
ਸ਼ੇਰਪੁਰ, 16 ਨਵੰਬਰ (ਮੇਘ ਰਾਜ ਜੋਸ਼ੀ)–ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਮਲਜੀਤ ਸਿੰਘ ਚੱਕ ਨੇ ਪਾਰਟੀ ਪ੍ਰਧਾਨ ਪ੍ਰਗਟ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਰਣਨੀਤੀਆਂ ‘ਤੇ ਵੀ ਅਹਿਮ ਚਰਚਾ ਹੋਈ । ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਅਤੇ ਹਰ ਵਰਗ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਕਮਲਜੀਤ ਸਿੰਘ ਚੱਕ ਵੱਲੋਂ ਪਾਰਟੀ ਪ੍ਰਧਾਨ ਪ੍ਰਗਟ ਸਿੰਘ ਦਾ ਗੁਲਦਸਤਾ ਭੇਟ ਕਰਕੇ ਅਤੇ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਤੇ ਸਨਮਾਨ ਵੀ ਕੀਤਾ ਗਿਆ। ਪਾਰਟੀ ਪ੍ਰਧਾਨ ਪ੍ਰਗਟ ਸਿੰਘ ਨੇ ਹਲਕੇ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ।
ਪਿਛਲੀ ਖ਼ਬਰ ਬਨਾਉਟੀ ਅੰਗਾਂ ਦੇ ਮੁਫ਼ਤ ਕੈਂਪ ਵਿਚ 125 ਲੋੜਵੰਦਾਂ ਦੇ ਲੋੜੀਂਦੇ ਅੰਗਾਂ ਦੇ ਲਏ ਗਏ ਨਾਪ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨਵੀਂ ਨੀਤੀ ਤਹਿਤ ਆਰਗੈਨਿਕ ਖੇਤੀ ਅਤੇ ਸੰਬੰਧਿਤ ਉਦਯੋਗਾਂ ਨੂੰ ਪ੍ਰਫੁਲਿਤ ਕਰਕੇ ਨੌਜਵਾਨਾਂ ਨੂੰ ਰੁਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।