16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਛੱਠ ਪੂਜਾ ਵਿਚ ਵਿਧਾਇਕਾ ਭਰਾਜ ਨੇ ਕੀਤੀ ਸ਼ਮੂਲੀਅਤ

ਸੰਗਰੂਰ, 16 ਨਵੰਬਰ (ਧੀਰਜ ਪਸ਼ੌਰੀਆ)-ਪ੍ਰਾਚੀਨ ਕਾਲੀ ਮਾਤਾ ਮੰਦਰ, ਪਟਿਆਲਾ ਗੇਟ ਸੰਗਰੂਰ ਵਿਖੇ ਛੱਠ ਪੂਜਾ ਦੇ ਪਵਿੱਤਰ ਤਿਉਹਾਰ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਜੀਤ ਡੈਸਕ 17-11-2026
ਸੰਗਰੂਰ, 16 ਨਵੰਬਰ (ਧੀਰਜ ਪਸ਼ੌਰੀਆ)-ਪ੍ਰਾਚੀਨ ਕਾਲੀ ਮਾਤਾ ਮੰਦਰ, ਪਟਿਆਲਾ ਗੇਟ ਸੰਗਰੂਰ ਵਿਖੇ ਛੱਠ ਪੂਜਾ ਦੇ ਪਵਿੱਤਰ ਤਿਉਹਾਰ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਮਾਤਾ ਜੀ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਹਲਕੇ ਦੀ ਤਰੱਕੀ, ਖ਼ੁਸ਼ਹਾਲੀ, ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਅਰਦਾਸ ਕੀਤੀ। ਵਿਧਾਇਕਾ ਨੇ ਕਿਹਾ ਕਿ ਭਾਰਤ ਦੇ ਵੱਖ-ਵੱਖ ਧਾਰਮਿਕ ਅਤੇ ਸਭਿਆਚਾਰਕ ਤਿਉਹਾਰ ਸਾਨੂੰ ਆਪਸੀ ਪਿਆਰ, ਸਦਭਾਵਨਾ, ਏਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੇ ਹਨ।
ਪਿਛਲੀ ਖ਼ਬਰ ਸਾਈਕਲ ਯਾਤਰਾ ਰਾਹੀਂ ਕਾਂਗਰਸ ਦਾ ਜਵਾਨੀ ਨੂੰ ਬਚਾਉਣ ਦਾ ਹੋਕਾ - ਸਮਿਤ ਮਾਨ ਅਗਲੀ ਖ਼ਬਰ ਪੱਤਰਕਾਰਤਾ ਦੀ ਭਰੋਸੇਯੋਗਤਾ ਕਾਇਮ ਰੱਖਣ ਦਾ ਦਿੱਤਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।