16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸਾਈਕਲ ਯਾਤਰਾ ਰਾਹੀਂ ਕਾਂਗਰਸ ਦਾ ਜਵਾਨੀ ਨੂੰ ਬਚਾਉਣ ਦਾ ਹੋਕਾ - ਸਮਿਤ ਮਾਨ

ਅਮਰਗੜ੍ਹ, 16 ਨਵੰਬਰ (ਪਵਿੱਤਰ ਸਿੰਘ,ਜਤਿੰਦਰ ਮੰਨਵੀ ) - ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਸੂਬੇ ਭਰ ਵਿਚ ਕੱਢੀ ਜਾ ਰਹੀ ਜਵਾਨੀ ਸੰਭਾਲ ਸਾਈਕਲ ਯਾਤਰਾ ਮਹਿਜ਼ ਇੱਕ ਸਿਆਸੀ ਸਰਗਰਮੀ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਤਾਕਤ, ਸਮਰੱਥਾ ਅਤੇ ਭਵਿੱਖ ਪ੍ਰਤੀ ਜਾਗਰੂਕ ਕਰਨ ਦਾ ਇੱਕ ਵਿਸ਼ੇਸ਼ ਉਪਰਾਲਾ ਹੈ ਤਾਂ ਜੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਅਤੇ ਨਿਰਾਸ਼ਾ ਦੇ ਹਨੇਰੇ ਚੋਂ ਕੱਢਿਆ ਜਾ ਸਕੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਸਮਿਤ ਸਿੰਘ ਮਾਨ ਨੇ ਅਜੀਤ ਨਾਲ ਗੱਲਬਾਤ ਕਰਦਿਆ ਕੀਤਾ। ਉਨ੍ਹਾਂ ਕਿਹਾ ਕਿ ਇਸ ਯਾਤਰਾ ਰਾਹੀਂ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਅਤੇ ਸੂਬੇ ਦੀ ਤਰੱਕੀ ਵਿਚ ਯੋਗਦਾਨ ਪਾਉਣ ਦਾ ਹੋਕਾ ਦਿੱਤਾ ਜਾ ਰਿਹਾ ਹੈ, ਉੱਥੇ ਹੀ ਸੂਬਾ ਸਰਕਾਰ ਦੀਆਂ ਨਾਕਾਮੀਆਂ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਵੀ ਲੋਕਾਂ ਸਾਹਮਣੇ ਉਜਾਗਰ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 17-11-2026
ਅਮਰਗੜ੍ਹ, 16 ਨਵੰਬਰ (ਪਵਿੱਤਰ ਸਿੰਘ,ਜਤਿੰਦਰ ਮੰਨਵੀ ) - ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਸੂਬੇ ਭਰ ਵਿਚ ਕੱਢੀ ਜਾ ਰਹੀ ਜਵਾਨੀ ਸੰਭਾਲ ਸਾਈਕਲ ਯਾਤਰਾ ਮਹਿਜ਼ ਇੱਕ ਸਿਆਸੀ ਸਰਗਰਮੀ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਤਾਕਤ, ਸਮਰੱਥਾ ਅਤੇ ਭਵਿੱਖ ਪ੍ਰਤੀ ਜਾਗਰੂਕ ਕਰਨ ਦਾ ਇੱਕ ਵਿਸ਼ੇਸ਼ ਉਪਰਾਲਾ ਹੈ ਤਾਂ ਜੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਅਤੇ ਨਿਰਾਸ਼ਾ ਦੇ ਹਨੇਰੇ ਚੋਂ ਕੱਢਿਆ ਜਾ ਸਕੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਕੌਮੀ ਬੁਲਾਰੇ ਸਮਿਤ ਸਿੰਘ ਮਾਨ ਨੇ ਅਜੀਤ ਨਾਲ ਗੱਲਬਾਤ ਕਰਦਿਆ ਕੀਤਾ। ਉਨ੍ਹਾਂ ਕਿਹਾ ਕਿ ਇਸ ਯਾਤਰਾ ਰਾਹੀਂ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਅਤੇ ਸੂਬੇ ਦੀ ਤਰੱਕੀ ਵਿਚ ਯੋਗਦਾਨ ਪਾਉਣ ਦਾ ਹੋਕਾ ਦਿੱਤਾ ਜਾ ਰਿਹਾ ਹੈ, ਉੱਥੇ ਹੀ ਸੂਬਾ ਸਰਕਾਰ ਦੀਆਂ ਨਾਕਾਮੀਆਂ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਵੀ ਲੋਕਾਂ ਸਾਹਮਣੇ ਉਜਾਗਰ ਕੀਤਾ ਜਾ ਰਿਹਾ ਹੈ।ਸਮਿਤ ਮਾਨ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਅਤੇ ਸੂਬੇ ਦੇ ਸੁਨਹਿਰੀ ਭਵਿੱਖ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ ਤੇ ਇਸ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋਕੇ ਨੌਜਵਾਨਾਂ ਦੇ ਹੱਕਾਂ ਤੇ ਬਿਹਤਰ ਭਵਿੱਖ ਲਈ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।
ਪਿਛਲੀ ਖ਼ਬਰ ਸਰਕਾਰੀ ਗਰਲਜ਼ ਕਾਲਜ ਮਲੇਰਕੋਟਲਾ ਦੀ ਚਾਰਦੀਵਾਰੀ ਦੇ ਨਿਰਮਾਣ ਕਾਰਜ ਸ਼ੁਰੂ ਅਗਲੀ ਖ਼ਬਰ ਛੱਠ ਪੂਜਾ ਵਿਚ ਵਿਧਾਇਕਾ ਭਰਾਜ ਨੇ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।