16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

‘ ਬਾਲ ਦਿਵਸ’ ਮਨਾਇਆ

ਚੀਮਾ ਮੰਡੀ, 16 ਨਵੰਬਰ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਐਮ. ਐਲ.

ਅਜੀਤ ਡੈਸਕ 17-11-2026
ਚੀਮਾ ਮੰਡੀ, 16 ਨਵੰਬਰ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਐਮ.ਐਲ.ਜੀ. ਕਾਨਵੈਂਟ ਸਕੂਲ ਚੀਮਾ ਵਿਖੇ ਬਾਲ ਦਿਵਸ ਉਤਸ਼ਾਹ, ਖੁਸ਼ੀ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ‘ਚ ਬੱਚਿਆਂ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਵਿੱਚ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਅਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜਿਨ੍ਹਾਂ ਨੂੰ ਬੱਚੇ ਪਿਆਰ ਨਾਲ ਚਾਚਾ ਨਹਿਰੂ ਕਹਿੰਦੇ ਸਨ ਦੇ ਜੀਵਨ ਅਤੇ ਬੱਚਿਆਂ ਪ੍ਰਤੀ ਉਨ੍ਹਾਂ ਦੇ ਪਿਆਰ ਬਾਰੇ ਜਾਣਕਾਰੀ ਦਿੱਤੀ ਗਈ । ਇਸ ਮੌਕੇ ਬੱਚਿਆਂ ਵੱਲੋਂ ਸ਼ਾਨਦਾਰ ਸੋਲੋ ਡਾਂਸ ਅਤੇ ਗਰੁੱਪ ਡਾਂਸ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ। ਅਧਿਆਪਕਾਂ ਨੇ ਵੀ ਡਾਂਸ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕਰਕੇ ਬੱਚਿਆਂ ਦਾ ਖੂਬ ਮਨੋਰੰਜਨ ਕੀਤਾ। ਇਸ ਤੋਂ ਇਲਾਵਾ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਦਾ ਬੱਚਿਆਂ ਨੇ ਖੂਬ ਆਨੰਦ ਮਾਣਿਆ। ਸਮਾਗਮ ਦੇ ਅੰਤ ‘ਚ ਕੇਕ ਕੱਟ ਕੇ ਬਾਲ ਦਿਵਸ ਦੀ ਖੁਸ਼ੀ ਸਾਂਝੀ ਕੀਤੀ ਗਈ । ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਵੱਲੋਂ ਬੱਚਿਆਂ ਨੂੰ ‘ਬਾਲ ਦਿਵਸ’ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ।
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ ਪਰਖ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਰਕਾਰੀ ਗਰਲਜ਼ ਕਾਲਜ ਮਲੇਰਕੋਟਲਾ ਦੀ ਚਾਰਦੀਵਾਰੀ ਦੇ ਨਿਰਮਾਣ ਕਾਰਜ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।