16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਯਸ਼ਪਾਲ ਮੰਗਲਾ ਫੁੱਟਬਾਲ ਐਸੋਸੀਏਸ਼ਨ ਦੀ ਸਟੇਟ ਮੀਡੀਆ ਕਮੇਟੀ ਦੇ ਮੈਂਬਰ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 16 ਨਵੰਬਰ (ਧਾਲੀਵਾਲ, ਭੁੱਲਰ, ਸੱਗੂ)-ਪੰਜਾਬ ਫੁੱਟਬਾਲ ਐਸੋਸੀਏਸ਼ਨ ਵੱਲੋਂ ਸੁਨਾਮ ਦੇ ਯਸ਼ਪਾਲ ਮੰਗਲਾ ਨੂੰ ਐਸੋਸੀਏਸ਼ਨ ਦੀ ਸੂਬਾ ਮੀਡੀਆ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਮਹਾਰਾਜ ਕੁਮਾਰ ਸੂਰਯਜੀਤ ਸਿੰਘ ਅਤੇ ਸਕੱਤਰ ਜਨਰਲ ਹਰਜਿੰਦਰ ਸਿੰਘ ਵੱਲੋਂ ਕੀਤੀ ਗਈ।

ਯਸ਼ਪਾਲ ਮੰਗਲਾ 17-11-2026
ਸੁਨਾਮ ਊਧਮ ਸਿੰਘ ਵਾਲਾ, 16 ਨਵੰਬਰ (ਧਾਲੀਵਾਲ, ਭੁੱਲਰ, ਸੱਗੂ)-ਪੰਜਾਬ ਫੁੱਟਬਾਲ ਐਸੋਸੀਏਸ਼ਨ ਵੱਲੋਂ ਸੁਨਾਮ ਦੇ ਯਸ਼ਪਾਲ ਮੰਗਲਾ ਨੂੰ ਐਸੋਸੀਏਸ਼ਨ ਦੀ ਸੂਬਾ ਮੀਡੀਆ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਮਹਾਰਾਜ ਕੁਮਾਰ ਸੂਰਯਜੀਤ ਸਿੰਘ ਅਤੇ ਸਕੱਤਰ ਜਨਰਲ ਹਰਜਿੰਦਰ ਸਿੰਘ ਵੱਲੋਂ ਕੀਤੀ ਗਈ। ਯਸ਼ਪਾਲ ਮੰਗਲਾ ਦੀ ਇਹ ਨਿਯੁਕਤੀ 20 ਅਕਤੂਬਰ 2030 ਤੱਕ ਚਾਰ ਸਾਲਾਂ ਲਈ ਕੀਤੀ ਗਈ ਹੈ। ਉਨ੍ਹਾਂ ਨੂੰ ਕਮੇਟੀ ਦੇ ਕੰਮਕਾਜ ਵਿੱਚ ਸਰਗਰਮ ਭੂਮਿਕਾ ਨਿਭਾਉਣ, ਫੁੱਟਬਾਲ ਨਾਲ ਸਬੰਧਤ ਗਤੀਵਿਧੀਆਂ ਦੇ ਪ੍ਰਚਾਰ-ਪ੍ਰਸਾਰ, ਮੀਡੀਆ ਨਾਲ ਤਾਲਮੇਲ ਅਤੇ ਖੇਡ ਦੇ ਵਿਕਾਸ ਲਈ ਆਪਣੇ ਸੁਝਾਅ ਅਤੇ ਵਿਚਾਰ ਪੇਸ਼ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਇਸ ਨਿਯੁਕਤੀ ਨਾਲ ਸੁਨਾਮ ਅਤੇ ਜ਼ਿਲ੍ਹਾ ਸੰਗਰੂਰ ਦੇ ਖੇਡ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਖੇਡ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਯਸ਼ ਪਾਲ ਮੰਗਲਾ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪੰਜਾਬ ਵਿੱਚ ਫੁੱਟਬਾਲ ਖੇਡ ਨੂੰ ਹੋਰ ਪ੍ਰਫੁੱਲਤ ਕਰਨ ਲਈ ਅਹਿਮ ਯੋਗਦਾਨ ਪਾਉਣਗੇ।ਯਸ਼ਪਾਲ ਮੰਗਲਾ ਨੇ ਇਸ ਨਿਯੁਕਤੀ ਲਈ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਮਹਾਰਾਜ ਕੁਮਾਰ ਸੂਰਯਜੀਤ ਸਿੰਘ ਅਤੇ ਸਕੱਤਰ ਜਨਰਲ ਹਰਜਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਐਸੋਸੀਏਸ਼ਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ ਅਤੇ ਫੁੱਟਬਾਲ ਖੇਡ ਦੇ ਪ੍ਰਚਾਰ-ਪ੍ਰਸਾਰ ਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਸਮਰੱਥਾ ਅਨੁਸਾਰ ਯਤਨ ਕਰਨਗੇ। ਉਨ੍ਹਾਂ ਨੇ ਪੀਐਫਏ ਦੇ ਸ੍ਰੀ ਵਿਜੇ ਬਾਲੀ ਅਤੇ ਡੀਐਫ ਏ ਸੰਗਰੂਰ ਦੇ ਪ੍ਰਧਾਨ ਰਿਸ਼ੀਪਾਲ ਖੇਰਾ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਜ਼ਿਲਾ ਫੁਟਬਾਲ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਰਿਸ਼ੀ ਪਾਲ ਖੇਰਾ ਅਤੇ ਡੀਐਫਏ ਦੇ ਹੋਰ ਮੈਂਬਰਾਂ ਨੇ ਵੀ ਯਸ਼ਪਾਲ ਮੰਗਲਾ ਨੂੰ ਇਸ ਨਿਯੁਕਤੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਡੀ ਐਫ ਏ ਦੇ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਸ਼ਲਾਘਾਯੋਗ ਰਹੀਆਂ ਹਨ ਅਤੇ ਉਨ੍ਹਾਂ ਨੇ ਪਹਿਲਾਂ ਵੀ ਪੰਜਾਬ ਫੁੱਟਬਾਲ ਐਸੋਸੀਏਸ਼ਨ ਵਿੱਚ ਮੀਡੀਆ ਕਮੇਟੀ ਵਿੱਚ ਸ਼ਾਨਦਾਰ ਭੂਮਿਕਾ ਨਿਭਾਈ ਹੈ।
ਪਿਛਲੀ ਖ਼ਬਰ ਅਕਾਲ ਕਾਲਜੀਏਟ ਸਕੂਲ ਵਿਖੇ ਖੇਡਾਂ ਦੇ ਫਨ ਈਵੈਂਟ ਨੇ ਬੰਨ੍ਹਿਆ ਰੰਗ ਅਗਲੀ ਖ਼ਬਰ ਗੁਰਪੁਰਬ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।