16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਅਕਾਲ ਕਾਲਜੀਏਟ ਸਕੂਲ ਵਿਖੇ ਖੇਡਾਂ ਦੇ ਫਨ ਈਵੈਂਟ ਨੇ ਬੰਨ੍ਹਿਆ ਰੰਗ

ਸੰਗਰੂਰ, 16 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਅਕਾਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ, ਖੇਡ ਭਾਵਨਾ ਅਤੇ ਮਨੋਰੰਜਨ ਨੂੰ ਸਮਰਪਿਤ ਇੱਕ ਸ਼ਾਨਦਾਰ ਖੇਡ ਫਨ ਈਵੈਂਟ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਵੱਖ-ਵੱਖ ਦਿਲਚਸਪ ਖੇਡਾਂ ਵਿੱਚ ਭਾਗ ਲਿਆ।

ਅਜੀਤ ਡੈਸਕ 17-11-2026
ਸੰਗਰੂਰ, 16 ਨਵੰਬਰ (ਸੁਖਵਿੰਦਰ ਸਿੰਘ ਫੁੱਲ) - ਅਕਾਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ, ਖੇਡ ਭਾਵਨਾ ਅਤੇ ਮਨੋਰੰਜਨ ਨੂੰ ਸਮਰਪਿਤ ਇੱਕ ਸ਼ਾਨਦਾਰ ਖੇਡ ਫਨ ਈਵੈਂਟ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਵੱਖ-ਵੱਖ ਦਿਲਚਸਪ ਖੇਡਾਂ ਵਿੱਚ ਭਾਗ ਲਿਆ। ਇਸ ਸਮਾਗਮ ਦੌਰਾਨ ਰੱਸਾਕਸ਼ੀ, ਲੈਮਨ ਸਪੂਨ ਰੇਸ, ਮਟਕੀ ਰੇਸ, ਵਨ ਲੈਗ ਰੇਸ ਅਤੇ ਸੈਕ ਰੇਸ ਵਰਗੀਆਂ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਵਿਦਿਆਰਥਣਾਂ ਦੇ ਉਤਸ਼ਾਹ ਅਤੇ ਖੇਡਾਂ ਪ੍ਰਤੀ ਜਜ਼ਬੇ ਨੇ ਸਮੁੱਚੇ ਮਾਹੌਲ ਨੂੰ ਖੁਸ਼ੀਆਂ ਅਤੇ ਰੌਣਕਾਂ ਨਾਲ ਭਰ ਦਿੱਤਾ। ਇਸ ਮੌਕੇ ਕਾਲਜ ਦੇ ਪ੍ਰਧਾਨ ਕਰਨਵੀਰ ਸਿੰਘ ਸਿੱਬੀਆ, ਸਕੱਤਰ ਡਾ. ਹਰਜੀਤ ਕੌਰ, ਐਡਮਿਨ ਅਫ਼ਸਰ ਡਾ. ਅਰਵਿੰਦ ਮੋਹਨ ਅਤੇ ਡਾ. ਰਸ਼ਪਿੰਦਰ ਕੌਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਾ. ਹਰਪ੍ਰੀਤ ਕੌਰ ਖਾਲਸਾ, ਮੈਡਮ ਰਾਜਦੀਪ ਕੌਰ ਬਰਾੜ ਅਤੇ ਮੈਡਮ ਸ਼ੈਲੀ ਆਨੰਦ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਜੇਤੂ ਵਿਦਿਆਰਥਣਾਂ ਨੂੰ ਮੈਡਲ ਪ੍ਰਦਾਨ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਰਸ਼ਪਿੰਦਰ ਚਹਿਲ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਖੇਡ ਮੁਕਾਬਲੇ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਟੀਮ ਭਾਵਨਾ, ਅਨੁਸ਼ਾਸਨ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਦੇ ਹਨ।
ਪਿਛਲੀ ਖ਼ਬਰ ਕੇਂਦਰੀ ਸਭਾ ਵਲੋਂ ਜ਼ਿਲ੍ਹਾ ਪ੍ਰਧਾਨਾਂ, ਸਕੂਲ ਕਮੇਟੀ ਮੁਖੀਆਂ, ਕਾਰਜਕਾਰਨੀ ਮੈਂਬਰਾਂ, ਸਲਾਹਕਾਰਾਂ ਅਤੇ ਸਰਪ੍ਰਸਤਾਂ ਦੀਆ... ਅਗਲੀ ਖ਼ਬਰ ਯਸ਼ਪਾਲ ਮੰਗਲਾ ਫੁੱਟਬਾਲ ਐਸੋਸੀਏਸ਼ਨ ਦੀ ਸਟੇਟ ਮੀਡੀਆ ਕਮੇਟੀ ਦੇ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।