16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਭਗਤ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ ਉੱਤੇ ਪੁੱਜੇ ਵਿਜੈਇੰਦਰ ਸਿੰਗਲਾ ਨੂੰ ਪ੍ਰਬੰਧਕ ਕਮੇਟੀ ਨੇ ਕੀਤਾ ਸਨਮਾਨਿਤ

ਸੰਗਰੂਰ, 16 ਨਵੰਬਰ (ਅਮਨਦੀਪ ਸਿੰਘ ਬਿੱਟਾ)–ਕੁੱਲ ਹਿੰਦ ਕਾਂਗਰਸ ਦੇ ਸਹਿ ਖਜਾਨਚੀ, ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਗੁਰਦੁਆਰਾ ਸਾਹਿਬ ਬ੍ਰਹਮਗਿਆਨੀ ਭਗਤ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ ਅਤੇ ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੇ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਦੀ ਸੰਪੂਰਨਤਾ ਮੌਕੇ ਸੰਗਤਾਂ ਵਿਚ ਹਾਜਰੀ ਲਗਵਾਈ। ਸਿੰਗਲਾ ਨੇ ਸੰਗਤ ਨਾਲ ਮਿਲ ਕੇ ਗੁਰਬਾਣੀ ਦਾ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।

ਅਜੀਤ ਡੈਸਕ 17-11-2026
ਸੰਗਰੂਰ, 16 ਨਵੰਬਰ (ਅਮਨਦੀਪ ਸਿੰਘ ਬਿੱਟਾ)–ਕੁੱਲ ਹਿੰਦ ਕਾਂਗਰਸ ਦੇ ਸਹਿ ਖਜਾਨਚੀ, ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਨੇ ਗੁਰਦੁਆਰਾ ਸਾਹਿਬ ਬ੍ਰਹਮਗਿਆਨੀ ਭਗਤ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ ਅਤੇ ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੇ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਦੀ ਸੰਪੂਰਨਤਾ ਮੌਕੇ ਸੰਗਤਾਂ ਵਿਚ ਹਾਜਰੀ ਲਗਵਾਈ। ਸਿੰਗਲਾ ਨੇ ਸੰਗਤ ਨਾਲ ਮਿਲ ਕੇ ਗੁਰਬਾਣੀ ਦਾ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਸੰਤ ਅਤਰ ਸਿੰਘ ਜੀ ਦੀ ਸਿੱਖਿਆਵਾਂ ਸਾਨੂੰ ਸੇਵਾ, ਸਿਮਰਨ, ਨਿਮਰਤਾ ਅਤੇ ਮਨੁੱਖਤਾ ਦੇ ਮਾਰਗ ਉੱਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ। ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸੁਖਦੇਵ ਸਿੰਘ ਰਤਨ, ਸਤਨਾਮ ਸਿੰਘ ਦਮਦਮੀ, ਕੈਪਟਨ ਅਮਰਜੀਤ ਸਿੰਘ, ਮਾਸਟਰ ਰਜਿੰਦਰ ਸਿੰਘ, ਰਣਜੀਤ ਸਿੰਘ ਚੰਗਾਲ, ਸੂਬੇਦਾਰ ਰੁਪਿੰਦਰ ਸਿੰਘ, ਜਸਵਿੰਦਰ ਸਿੰਘ ਖਿੱਲਰੀਆਂ ਵਲੋਂ ਸਿੰਗਲਾ ਨੂੰ ਸਨਮਾਨਤ ਵੀ ਕੀਤਾ ਗਿਆ। ਹਾਜਰ ਹੋਰ ਸਖਸ਼ੀਅਤਾਂ ਵਿਚ ਮੁਖਤਿਆਰ ਸਿੰਘ ਜੱਸਲ, ਬਲਾਕ ਕਾਂਗਰਸ ਦੇ ਪ੍ਰਧਾਨ ਰੌਕੀ ਬਾਂਸਲ, ਸੁਰਿੰਦਰ ਸਿੰਘ ਭਿੰਡਰ ਕੌਂਸਲਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਅੱਖਾਂ ਦਾ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਕੇਂਦਰੀ ਸਭਾ ਵਲੋਂ ਜ਼ਿਲ੍ਹਾ ਪ੍ਰਧਾਨਾਂ, ਸਕੂਲ ਕਮੇਟੀ ਮੁਖੀਆਂ, ਕਾਰਜਕਾਰਨੀ ਮੈਂਬਰਾਂ, ਸਲਾਹਕਾਰਾਂ ਅਤੇ ਸਰਪ੍ਰਸਤਾਂ ਦੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।