19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਰਾਏਪੁਰ ਵਾਸੀਆਂ ਦੀ ਤਿੰਨ ਦਹਾਕੇ ਪੁਰਾਣੀ ਮੰਗ ਨੂੰ ਆਖਰਕਾਰ ਪਿਆ ਬੂਰ

ਅਮਰਗੜ੍ਹ, 18 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਨੇੜਲੇ ਪਿੰਡ ਰਾਏਪੁਰ ਵਾਸੀਆਂ ਦੀ ਕਰੀਬ ਤਿੰਨ ਦਹਾਕਿਆਂ ਤੋਂ ਲਟਕਦੀ ਆ ਰਹੀ ਖੇਡ ਮੈਦਾਨ ਦੀ ਮੰਗ ਨੂੰ ਆਖਰਕਾਰ ਬੂਰ ਪਿਆ। ਵਿਧਾਇਕ ਪ੍ਰੋ.

ਅਜੀਤ ਡੈਸਕ 19-11-2026
ਅਮਰਗੜ੍ਹ, 18 ਨਵੰਬਰ (ਜਤਿੰਦਰ ਮੰਨਵੀ, ਪਵਿੱਤਰ ਸਿੰਘ)-ਨੇੜਲੇ ਪਿੰਡ ਰਾਏਪੁਰ ਵਾਸੀਆਂ ਦੀ ਕਰੀਬ ਤਿੰਨ ਦਹਾਕਿਆਂ ਤੋਂ ਲਟਕਦੀ ਆ ਰਹੀ ਖੇਡ ਮੈਦਾਨ ਦੀ ਮੰਗ ਨੂੰ ਆਖਰਕਾਰ ਬੂਰ ਪਿਆ। ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਯਤਨਾਂ ਸਦਕਾ ਪਿੰਡ ਵਿਚ ਕਰੀਬ ਚਾਰ ਏਕੜ ਰਕਬੇ ਵਿਚ ਨੌਜਵਾਨਾਂ ਲਈ ਖੇਡ ਮੈਦਾਨ ਤਿਆਰ ਕਰਵਾਇਆ ਗਿਆ, ਜਿਸ ਦਾ ਉਦਘਾਟਨ ਵਿਧਾਇਕ ਵੱਲੋਂ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਮੀਡੀਆ ਇੰਚਾਰਜ ਅਤੇ ਮੈਂਬਰ ਜ਼ਿਲ੍ਹਾ ਯੋਜਨਾ ਬੋਰਡ ਹਰਪ੍ਰੀਤ ਸਿੰਘ ਰੂਪਰਾਏ ਅਤੇ ਸਰਪੰਚ ਬਲਜਿੰਦਰ ਕੌਰ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ, ਜਿਸ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਇਲਾਕੇ ਦੇ ਪੰਚਾਂ-ਸਰਪੰਚਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।ਉਦਘਾਟਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਅਲਾਮਤ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਸਾਰਥਕ ਦਿਸ਼ਾ ਦੇਣ ਲਈ ਖੇਡਾਂ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ । ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਹਰਪ੍ਰੀਤ ਸਿੰਘ ਰੂਪਰਾਏ ਅਤੇ ਪੰਚ ਰਵਿੰਦਰ ਸਿੰਘ ਨੇ ਪਿੰਡ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਨ ਲਈ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ। ਬੀਬਾ ਕੁਲਵੰਤ ਕੌਰ ਖਾਲਸਾ ਨੇ ਆਪਣੇ ਸੰਬੋਧਨ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਵਿਧਾਇਕ ਦੇ ਨਿੱਜੀ ਸਕੱਤਰ ਰਾਜੀਵ ਕੁਮਾਰ ਤੋਗਾਹੇੜੀ, ਸਰਪੰਚ ਬਲਜਿੰਦਰ ਕੌਰ, ਪੰਚ ਰਵਿੰਦਰ ਸਿੰਘ, ਪੰਚ ਪਵਿੱਤਰ ਸਿੰਘ, ਆਪ ਆਗੂ ਕੁਲਵਿੰਦਰ ਸਿੰਘ, ਫੌਜੀ ਬਲਵਿੰਦਰ ਸਿੰਘ, ਫੌਜੀ ਅਵਤਾਰ ਸਿੰਘ, ਪੰਚ ਬਲਵਿੰਦਰ ਸਿੰਘ ਬਿੰਦਰੀ, ਸੁਖਦੇਵ ਸਿੰਘ ਬੱਗਾ, ਪੰਚ ਗੁਰਮੀਤ ਸਿੰਘ,ਰਣਧੀਰ ਸਿੰਘ ਮੋਹਾਲਾ, ਯੂਥ ਆਗੂ ਜੋਬਨ ਢੀਂਡਸਾ ਸਮੇਤ ਇਲਾਕੇ ਦੇ ਪੰਚਾਂ-ਸਰਪੰਚਾਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਲੋਕਾਂ ਦੇ ਪਿਆਰ ਸਦਕਾ ਪੰਜਾਬ ’ਚ ਮੁੜ ਝੂਲੇਗਾ ‘ਆਪ’ ਦਾ ਝੰਡਾ-ਡਾ. ਅਨਵਰ ਭਸੌੜ ਅਗਲੀ ਖ਼ਬਰ ਸ਼ੇਰਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਵਪਾਰ ਵਿੰਗ ਦੀ ਮੀਟਿੰਗ ’ਚ ਵਪਾਰੀਆਂ ਦੀਆਂ ਮੁਸ਼ਕਿਲਾਂ ’ਤੇ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।