19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਲੋਕਾਂ ਦੇ ਪਿਆਰ ਸਦਕਾ ਪੰਜਾਬ ’ਚ ਮੁੜ ਝੂਲੇਗਾ ‘ਆਪ’ ਦਾ ਝੰਡਾ-ਡਾ. ਅਨਵਰ ਭਸੌੜ

ਧੂਰੀ, 18 ਨਵੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਵਕਫ਼ ਬੋਰਡ ਦੇ ਮੈਂਬਰ ਅਤੇ ਮੁੱਖ ਮੰਤਰੀ ਕੈਂਪ ਆਫ਼ਿਸ ਧੂਰੀ ਦੇ ਇੰਚਾਰਜ ਡਾ. ਅਨਵਰ ਭਸੌੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਪੂਰੀ ਤਰ੍ਹਾਂ ਬਾਗੋ-ਬਾਗ ਹੈ।

ਅਜੀਤ ਡੈਸਕ 19-11-2026
ਧੂਰੀ, 18 ਨਵੰਬਰ (ਲਖਵੀਰ ਸਿੰਘ ਧਾਂਦਰਾ)-ਪੰਜਾਬ ਵਕਫ਼ ਬੋਰਡ ਦੇ ਮੈਂਬਰ ਅਤੇ ਮੁੱਖ ਮੰਤਰੀ ਕੈਂਪ ਆਫ਼ਿਸ ਧੂਰੀ ਦੇ ਇੰਚਾਰਜ ਡਾ. ਅਨਵਰ ਭਸੌੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਸੂਬੇ ਦਾ ਹਰ ਵਰਗ ਪੂਰੀ ਤਰ੍ਹਾਂ ਬਾਗੋ-ਬਾਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਰਵਾਇਤੀ ਪਾਰਟੀਆਂ ਦੀਆਂ ਲੂੰਬੜ ਚਾਲਾਂ ਨੂੰ ਭਲੀ-ਭਾਂਤ ਪਛਾਣ ਲਿਆ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸੂਬੇ ਅੰਦਰ ਮੁੜ ‘ਆਪ’ ਦੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਆਮ ਲੋਕਾਂ ਦੀ ਬਾਂਹ ਫੜੀ ਹੈ। ਪਿੰਡਾਂ ਦੀਆਂ ਸੱਥਾਂ ਤੋਂ ਲੈ ਕੇ ਸ਼ਹਿਰਾਂ ਦੇ ਬਾਜ਼ਾਰਾਂ ਤੱਕ ਸਰਕਾਰ ਦੇ ਕੰਮਾਂ ਦੀ ਚਰਚਾ ਹੋ ਰਹੀ ਹੈ। ਬਿਨਾਂ ਕਿਸੇ ਸਿਫ਼ਾਰਸ਼ ਤੇ ਰਿਸ਼ਵਤ ਤੋਂ ਨੌਜਵਾਨਾਂ ਨੂੰ ਮਿਲ ਰਹੀਆਂ ਸਰਕਾਰੀ ਨੌਕਰੀਆਂ, ਮੁਫ਼ਤ ਬਿਜਲੀ ਦੀ ਸਹੂਲਤ, ਆਮ ਆਦਮੀ ਕਲੀਨਿਕਾਂ ਰਾਹੀਂ ਮਿਲ ਰਿਹਾ ਵਧੀਆ ਇਲਾਜ ਅਤੇ ਸਕੂਲ ਆਫ਼ ਐਮੀਨੈਂਸ ਰਾਹੀਂ ਸਿੱਖਿਆ ਦੇ ਖੇਤਰ ਵਿੱਚ ਆਈ ਕ੍ਰਾਂਤੀ ਨੇ ਆਮ ਘਰਾਂ ਦੇ ਚੁੱਲ੍ਹਿਆਂ ਨੂੰ ਮੁੜ ਭਖਾਇਆ ਹੈ। ਡਾ. ਅਨਵਰ ਭਸੌੜ ਨੇ ਕਿਹਾ ਕਿ ਧੂਰੀ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਖਰਚੀਆਂ ਜਾ ਰਹੀਆਂ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਦੇ ਲੋਕ ਕੰਮ ਦੀ ਰਾਜਨੀਤੀ ‘ਤੇ ਮੋਹਰ ਲਾਉਂਦਿਆਂ ਮੁੜ ਆਮ ਆਦਮੀ ਪਾਰਟੀ ਦੇ ਹੱਥ ਸੂਬੇ ਦੀ ਵਾਗਡੋਰ ਸੌਂਪਣਗੇ।
ਪਿਛਲੀ ਖ਼ਬਰ ਕਾਂਗਰਸ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ- ਕਮਲ ਧਾਲੀਵਾਲ ਅਗਲੀ ਖ਼ਬਰ ਰਾਏਪੁਰ ਵਾਸੀਆਂ ਦੀ ਤਿੰਨ ਦਹਾਕੇ ਪੁਰਾਣੀ ਮੰਗ ਨੂੰ ਆਖਰਕਾਰ ਪਿਆ ਬੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।