18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਲੌਂਗ ਜੰਪ ਮੁਕਾਬਲੇ ’ਚ ਲਵਜੀਤ ਸਿੰਘ ਨੇ ਮਾਰੀ ਬਾਜ਼ੀ, ਸੋਨ ਤਗ਼ਮਾ ਜਿੱਤ ਕੇ ਕਾਲਜ ਦਾ ਨਾਂਅ ਕੀਤਾ ਰੌਸ਼ਨ

ਮਸਤੂਆਣਾ ਸਾਹਿਬ, 18 ਨਵੰਬਰ (ਦਮਦਮੀ)-ਇੰਟਰ ਕਾਲਜ ਖੇਡ ਮੁਕਾਬਲਿਆਂ ਦੌਰਾਨ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੇ ਬੀ. ਵੋਕ ਦੇ ਵਿਦਿਆਰਥੀ ਲਵਜੀਤ ਸਿੰਘ ਨੇ ਲੌਂਗ ਜੰਪ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਸੋਨ ਤਗ਼ਮਾ ਜਿੱਤ ਕੇ ਆਪਣੇ ਕਾਲਜ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ।

ਅਜੀਤ ਡੈਸਕ 19-11-2026
ਮਸਤੂਆਣਾ ਸਾਹਿਬ, 18 ਨਵੰਬਰ (ਦਮਦਮੀ)-ਇੰਟਰ ਕਾਲਜ ਖੇਡ ਮੁਕਾਬਲਿਆਂ ਦੌਰਾਨ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੇ ਬੀ.ਵੋਕ ਦੇ ਵਿਦਿਆਰਥੀ ਲਵਜੀਤ ਸਿੰਘ ਨੇ ਲੌਂਗ ਜੰਪ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਸੋਨ ਤਗ਼ਮਾ ਜਿੱਤ ਕੇ ਆਪਣੇ ਕਾਲਜ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਲਵਜੀਤ ਸਿੰਘ ਨੇ ਆਪਣੀ ਬਿਹਤਰੀਨ ਖੇਡ ਪ੍ਰਤਿਭਾ ਅਤੇ ਸ਼ਾਨਦਾਰ ਛਾਲ ਸਦਕਾ ਹੋਰਨਾਂ ਪ੍ਰਤੀਯੋਗੀਆਂ ਨੂੰ ਪਛਾੜਦਿਆਂ ਇਹ ਮਾਣਮੱਤੀ ਪ੍ਰਾਪਤੀ ਆਪਣੇ ਨਾਂ ਕੀਤੀ। ਇਸ ਪ੍ਰਾਪਤੀ ’ਤੇ ਅਕਾਲ ਕਾਲਜ ਕੌਂਸਲ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਅਤੇ ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੀ ਪ੍ਰਿੰਸੀਪਲ ਡਾ . ਅਮਨਦੀਪ ਕੌਰ ਸਮੇਤ ਸਮੂਹ ਸਟਾਫ਼ ਨੇ ਲਵਜੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਸਦਕਾ ਇਹ ਸ਼ਾਨਦਾਰ ਸਫਲਤਾ ਪ੍ਰਾਪਤ ਹੋਈ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਲਵਜੀਤ ਸਿੰਘ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹੋਰ ਪ੍ਰਾਪਤੀਆਂ ਕਰਦਿਆਂ ਕਾਲਜ ਦਾ ਮਾਣ ਵਧਾਉਂਦਾ ਰਹੇਗਾ। ਇਸ ਮੌਕੇ ਲਵਜੀਤ ਸਿੰਘ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਤਾ-ਪਿਤਾ, ਕੋਚ ਅਤੇ ਅਧਿਆਪਕਾਂ ਵੱਲੋਂ ਮਿਲੇ ਸਹਿਯੋਗ, ਪ੍ਰੇਰਨਾ ਅਤੇ ਆਸ਼ੀਰਵਾਦ ਨੂੰ ਦਿੰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਹੋਰ ਮਿਹਨਤ ਅਤੇ ਲਗਨ ਨਾਲ ਖੇਡਾਂ ਦੇ ਖੇਤਰ ਵਿੱਚ ਨਵੀਆਂ ਮੱਲ੍ਹਾਂ ਮਾਰਨ ਲਈ ਯਤਨਸ਼ੀਲ ਰਹੇਗਾ।
ਪਿਛਲੀ ਖ਼ਬਰ ਖੂਨਦਾਨ ਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੇ ਪੰਜਾਬ ਨੂੰ ਰੇਗਿਸਤਾਨ ਬਣਨ ਤੋਂ ਬਚਾਇਆ-ਅਵਤਾਰ ਸਿੰਘ ਈਲਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।