21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਸਮਾਪਤ ਹੋਇਆ

ਧੂਰੀ, 20 ਨਵੰਬਰ (ਲਖਵੀਰ ਸਿੰਘ ਧਾਂਦਰਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਸਮਾਪਤ ਹੋ ਗਿਆ ਹੈ । ਪ੍ਰੋਗਰਾਮ ਅਫਸਰ ਮੈਡਮ ਸਰਬਜੀਤ ਕੌਰ ਨੇ ਮੁੱਖ ਮਹਿਮਾਨ ਧੂਰੀ ਨਗਰ ਕੋਸਲ ਦੀ ਪ੍ਰਧਾਨ ਅਮਰਜੋਤ ਕੌਰ ਬਾਜਵਾ ਦਾ ਵਿਸ਼ੇਸ਼ ਤੌਰ ਤੇ ਪਹੁੰਚਣ ਤੇ ਸਵਾਗਤ ਕੀਤਾ।

ਅਜੀਤ ਡੈਸਕ 21-11-2026
ਧੂਰੀ, 20 ਨਵੰਬਰ (ਲਖਵੀਰ ਸਿੰਘ ਧਾਂਦਰਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਸਮਾਪਤ ਹੋ ਗਿਆ ਹੈ । ਪ੍ਰੋਗਰਾਮ ਅਫਸਰ ਮੈਡਮ ਸਰਬਜੀਤ ਕੌਰ ਨੇ ਮੁੱਖ ਮਹਿਮਾਨ ਧੂਰੀ ਨਗਰ ਕੋਸਲ ਦੀ ਪ੍ਰਧਾਨ ਅਮਰਜੋਤ ਕੌਰ ਬਾਜਵਾ ਦਾ ਵਿਸ਼ੇਸ਼ ਤੌਰ ਤੇ ਪਹੁੰਚਣ ਤੇ ਸਵਾਗਤ ਕੀਤਾ। ਉਸ ਨੇ ਸੱਤ ਰੋਜਾ ਕੈਂਪ ਦੀਆਂ ਗਤੀਵਿਧੀਆਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ, ਅਵਤਾਰ ਸਿੰਘ ਲੈਕਚਰਾਰ ਨੇ ਕਿਹਾ ਕਿ ਇਸ ਕੈਂਪ ਦੌਰਾਨ ਵੋਲੰਟੀਅਰ ਲੜਕੀਆਂ ਵਿੱਚ ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਪੈਦਾ ਹੋਈ ਹੈ।ਸਾਬਕਾ ਲੈਕਚਰ ਸ਼੍ਰੀ ਰਾਮ ਚੰਦ ਸ਼ਰਮਾ ਨੇ ਔਰਤਾਂ ਦੀ ਸੰਘਰਸ਼ਮਈ ਅਤੇ ਸੰਵੇਦਨਸ਼ੀਲਤਾ ਨੂੰ ਇਤਿਹਾਸਿਕ ਕਸਵੱਟੀ ਤੇ ਪਰਖਦੇ ਹੋਏ ਉਨ੍ਹਾਂ ਤੋਂ ਪ੍ਰੇਰਨਾ ਲੈਣ ਦੀ ਗੱਲ ਸੰਖੇਪ ਸ਼ਬਦਾਂ ਵਿੱਚ ਕਹੀ। ਸਾਬਕਾ ਲੈਕਚਰ ਸ ਸੰਤ ਸਿੰਘ ਨੇ ਵਲੰਟੀਅਰ ਨੂੰ ਕਿਹਾ ਕਿ ਅਸੀਂ ਹਰ ਸਮੱਸਿਆ ਵਿੱਚ ਜਾਂ ਜਿੱਤਦੇ ਹਾਂ ਜਾਂ ਸਿੱਖਦੇ ਹਾਂ। ਪ੍ਰਧਾਨ ਸ਼੍ਰੀਮਤੀ ਅਮਰਜੋਤ ਕੌਰ ਬਾਜਵਾ ਨੇ ਵਲੰਟੀਅਰ ਨੂੰ ਕਿਹਾ ਕਿ ਤੁਹਾਨੂੰ ਹਰ ਸਮੇਂ ਚੰਹੇ ਅਤੇ ਮਾੜੇ ਦੀ ਨਿਰਖ ਪਰਖ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਹਰ ਵਕਤ ਸਾਡੀ ਅੰਤਰ ਆਤਮਾ ਹੀ ਅਗਵਾਈ ਕਰਦੀ ਰਹਿੰਦੀ ਹੈ। ਪ੍ਰਿੰਸੀਪਲ ਸ੍ਰੀ ਗੁਰਵਿੰਦਰ ਸਿੰਘ ਨੇ ਕਿਹਾ ਕਿ ਵਲੰਟੀਅਰ ਲੜਕੀਆਂ ਨੂੰ ਸਚਿਆਰੀਆਂ ਤੇ ਅਣਖੀਲੀਆਂ ਬਣ ਕੇ ਇਸ ਸਮਾਜ ਦੀ ਅਗਵਾਈ ਕਰਨੀ ਚਾਹੀਦੀ ਹੈ। ਵਲੰਟੀਅਰ ਵੱਲੋਂ ਨਸ਼ਿਆਂ ਵਿਰੁੱਧ ਰੈਲੀਆਂ ਕੱਢੀਆਂ ਗਈਆਂ ਅਤੇ ਹਰ ਵਕਤੇ ਨੂੰ ਧਿਆਨ ਨਾਲ ਸੁਣਿਆ ਗਿਆ ਗਤੀਵਿਧੀਆਂ ਵਿੱਚ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਵਲੰਟੀਅਰ ਨੇ ਆਪਣੀ ਕਲਾ ਦੇ ਜੋਹਰ ਗੀਤਾ ਭਾਸ਼ਣਾ ਅਤੇ ਨਾਟਕਾਂ ਰਾਹੀਂ ਪ੍ਰਗਟ ਕੀਤੇ। ਅੰਤ ਵਿੱਚ ਵਲੰਟੀਅਰ ਨੂੰ ਮੈਡਲਾਂ ਅਤੇ ਮੂਮੈਂਟੋ ਨਾਲ ਸਨਮਾਨਤ ਕੀਤਾ ਗਿਆ।
ਪਿਛਲੀ ਖ਼ਬਰ ਸਾਲਾਨਾ ਸੱਭਿਆਚਾਰਕ ਤੇ ਇਨਾਮ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਰਾਜੀਵ ਸ਼ਰਮਾ ਬ੍ਰਾਹਮਣ ਵੈਲਫੇਅਰ ਬੋਰਡ ਹਲਕਾ ਲਹਿਰਾਗਾਗਾ ਦੇ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।