22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੋਪ ਅਸ਼ਟਮੀ ਮੌਕੇ ਹੋਏ ਸਮਾਗਮ ’ਚ ਭਰਾਜ ਤੇ ਸਿੰਗਲਾ ਸਮੇਤ ਕਈ ਆਗੂ ਹੋਏ ਸ਼ਾਮਿਲ

ਮਲੇਰਕੋਟਲਾ, 21 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ, ਮਲੇਰਕੋਟਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਥਾਂ-ਥਾਂ ‘ਤੇ ਭਰਵਾਂ ਸਵਾਗਤ ਕੀਤਾ ਗਿਆ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਲੇਰਕੋਟਲਾ ’ਚ ਸਜਿਆ ਵਿਸ਼ਾਲ ਨਗਰ ਕੀਰਤਨ 22-11-2026
ਮਲੇਰਕੋਟਲਾ, 21 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ, ਮਲੇਰਕੋਟਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਥਾਂ-ਥਾਂ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਖਾਸ ਗੱਲ ਇਹ ਰਹੀ ਕਿ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਗੁਰੂ ਸਾਹਿਬ ਦਾ ਸਤਿਕਾਰ ਕਰਦਿਆਂ ਸੰਗਤਾਂ ਦੀ ਸੇਵਾ ਲਈ ਥਾਂ-ਥਾਂ ‘ਤੇ ਲੰਗਰ ਲਗਾਏ, ਜਿਸ ਨਾਲ ਮਲੇਰਕੋਟਲਾ ਦੀ ਸਾਂਝੀ ਸੱਭਿਆਚਾਰਕ ਵਿਰਾਸਤ ਦੀ ਝਲਕ ਵੇਖਣ ਨੂੰ ਮਿਲੀ। ਫੁੱਲਾਂ ਨਾਲ ਸਜੀ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ। ਇਸ ਮੌਕੇ ਭਾਈ ਨਰਿੰਦਰ ਪਾਲ ਸਿੰਘ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਦੀ ਹਾਜ਼ਰੀ ਭਰੀ, ਜਦੋਂ ਕਿ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਗੁਰਬਾਣੀ ਦੀਆਂ ਮਿੱਠੀਆਂ ਆਵਾਜ਼ਾਂ ਅਲੌਕਿਕ ਨਜ਼ਾਰਾ ਪੇਸ਼ ਕਰ ਰਹੀਆਂ ਸਨ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਅਤੇ ਪੁਲਿਸ ਟੁਕੜੀ ਵਲੋਂ ਸਲਾਮੀ ਦਿੱਤੀ ਗਈ। ਜ਼ਿਲ੍ਹਾ ਸੈਸ਼ਨ ਜੱਜ ਅਰੁਣ ਗੁਪਤਾ, ਪਰਮਿੰਦਰ ਸਿੰਘ ਗਰੇਵਾਲ ਅਤੇ ਹੋਰ ਜੱਜਾਂ ਅਤੇ ਵਕੀਲ ਸਾਹਿਬਾਨਾਂ ਨੇ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਲੰਗਰ ਲਗਾਏ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਿੰਦਰ ਸਿੰਘ, ਖਜ਼ਾਨਚੀ ਬਹਾਦਰ ਸਿੰਘ, ਡਾ. ਹਰਮੇਲ ਸਿੰਘ, ਸਰਦਾਰ ਆਤਮਾ ਸਿੰਘ ਕਾਸਾਪੁਰ, ਆਤਮਾ ਸਿੰਘ, ਇੰਸਪੈਕਟਰ ਗੁਰਦੀਪ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ, ਬਲਵਿੰਦਰ ਸਿੰਘ ਭੱਟੀ, ਕਰਮ ਸਿੰਘ ਭੂਦਨ, ਅਜੀਤ ਸਿੰਘ ਚੰਦੂਰਾਈਆ, ਜਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸੇਖੋਂ, ਜ਼ੋਰਾ ਸਿੰਘ ਮਹਿਮੀ, ਸਰਦਾਰ ਅਮਰ ਸਿੰਘ ਦਸਮੇਸ਼ ਕੰਬਾਇਨ, ਹਰਬਖਸ਼ ਸਿੰਘ, ਹਰਬੰਸ ਸਿੰਘ, ਐਡਵੋਕੇਟ ਰਵਿੰਦਰ ਸਿੰਘ ਢੀਂਡਸਾ, ਮਾਸਟਰ ਹਰਬੰਸ ਸਿੰਘ, ਮਾਸਟਰ ਮੁਖਤਿਆਰ ਸਿੰਘ, ਸਕੱਤਰ ਸੁਰਿੰਦਰ ਸਿੰਘ ਰਟੋਲਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਖੁੰਭਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸੰਬੰਧੀ ਪੰਜ ਰੋਜ਼ਾ ਕਿੱਤਾਮੁਖੀ ਸਿਖਲਾਈ ਕੋਰਸ ਵਿਚ 27 ਕਿਸਾਨਾਂ ਅਤੇ ਕਿਸਾਨ ਬੀਬੀਆ... ਅਗਲੀ ਖ਼ਬਰ ਨਾਰੀਕੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।