22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਖੁੰਭਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸੰਬੰਧੀ ਪੰਜ ਰੋਜ਼ਾ ਕਿੱਤਾਮੁਖੀ ਸਿਖਲਾਈ ਕੋਰਸ ਵਿਚ 27 ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਲਿਆ ਭਾਗ

ਸੰਗਰੂਰ, 21 ਨਵੰਬਰ (ਧੀਰਜ ਪਸੋਰੀਆ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ.

ਸਿਖਲਾਈ ਕੋਰਸ ਦੌਰਾਨ ਸਿਖਲਾਈ ਪ੍ਰਾਪਤ ਕਰਦੇ ਕਿਸਾਨ। ਤਸਵੀਰ-ਮੁਕੇਸ਼ ਕੁਮਾਰ 22-11-2026
ਸੰਗਰੂਰ, 21 ਨਵੰਬਰ (ਧੀਰਜ ਪਸੋਰੀਆ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਖੁੰਭਾਂ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸਬੰਧੀ ਪੰਜ ਰੋਜ਼ਾ ਕਿੱਤਾਮੁਖੀ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਪਿੰਡਾਂ ਤੋਂ ਕੁੱਲ 27 ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ। ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਇੰਚਾਰਜ ਡਾ. ਮਨਦੀਪ ਸਿੰਘ ਨੇ ਖੁੰਭਾਂ ਦੀ ਕਾਸ਼ਤ ਨੂੰ ਸਹਾਇਕ ਕਿੱਤੇ ਵਜੋਂ ਅਪਣਾਉਣ ’ਤੇ ਜ਼ੋਰ ਦਿੱਤਾ।ਇਸ ਕਿੱਤੇ ਰਾਹੀਂ ਕਿਸਾਨ ਪਰਿਵਾਰ ਆਪਣੀ ਆਮਦਨ ਵਧਾ ਸਕਦੇ ਹਨ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਹੋ ਸਕਦੇ ਹਨ। ਸਹਿਯੋਗੀ ਪ੍ਰੋਫੈਸਰ (ਬਾਗ਼ਬਾਨੀ) ਡਾ. ਰਵਿੰਦਰ ਕੌਰ ਨੇ ਵਿਹਾਰਕ ਪ੍ਰਦਰਸ਼ਨਾਂ ਰਾਹੀਂ ਸਿੱਖਿਆਰਥੀਆਂ ਨੂੰ ਕੰਪੋਸਟ ਤਿਆਰ ਕਰਨ, ਬਿਜਾਈ ਕਰਨ ਅਤੇ ਕੇਸਿੰਗ ਦੀ ਪਰਤ ਪਾਉਣ ਦੀ ਸਿਖਲਾਈ ਦਿੱਤੀ। ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੀ ਪ੍ਰੋਫੈਸਰ (ਬਾਗ਼ਬਾਨੀ) ਡਾ. ਰਚਨਾ ਸਿੰਗਲਾ ਨੇ ਖੁੰਭਾਂ ਦੇ ਢੁਕਵੇਂ ਵਾਧੇ ਲਈ ਸਿੰਚਾਈ ਅਤੇ ਹਵਾਦਾਰੀ ਦੇ ਪ੍ਰਬੰਧ ਬਾਰੇ ਜਾਣਕਾਰੀ ਦਿੱਤੀ। ਕੇ.ਵੀ.ਕੇ., ਸੰਗਰੂਰ ਦੇ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਡਾ. ਰੁਕਿੰਦਰਪ੍ਰੀਤ ਸਿੰਘ ਧਾਲੀਵਾਲ ਨੇ ਖੁੰਭਾਂ ਦੀ ਗੁਣਵੱਤਾ ਸੁਧਾਰਨ ਅਤੇ ਝਾੜ ਵਧਾਉਣ ਲਈ ਅਪਣਾਈਆਂ ਜਾਣ ਵਾਲੀਆਂ ਤਕਨੀਕਾਂ ਬਾਰੇ ਦੱਸਿਆ।ਕੇ.ਵੀ.ਕੇ., ਸੰਗਰੂਰ ਦੀ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਡਾ. ਵਿਤਾਸਤਾ ਨੇ ਖੁੰਭਾਂ ਦੀ ਪੌਸ਼ਟਿਕ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੁੰਭਾਂ ਵਿੱਚ ਪ੍ਰੋਟੀਨ, ਖ਼ੁਰਾਕੀ ਰੇਸ਼ਾ, ਐਂਟੀਆਕਸੀਡੈਂਟ ਅਤੇ ਵਿਟਾਮਿਨ ਬੀ ਤੇ ਡੀ ਵਰਗੇ ਪੌਸ਼ਟਿਕ ਤੱਤ ਹੁੰਦੇ ਹਨ। ਉਨ੍ਹਾਂ ਖੁੰਭਾਂ ਨੂੰ ਗ੍ਰਿੱਲ, ਬੇਕ ਅਤੇ ਫਰਾਈ ਕਰਕੇ ਵੱਖ-ਵੱਖ ਪਕਵਾਨ ਤਿਆਰ ਕਰਨ ਦੇ ਢੰਗਾਂ ਬਾਰੇ ਵੀ ਦੱਸਿਆ।ਬਾਗ਼ਬਾਨੀ ਅਫ਼ਸਰ, ਸੰਗਰੂਰ ਡਾ. ਕੁਲਵਿੰਦਰ ਸਿੰਘ ਨੇ ਸਿੱਖਿਆਰਥੀਆਂ ਨੂੰ ਖੁੰਭਾਂ ਦੀ ਕਾਸ਼ਤ ਲਈ ਸਰਕਾਰ ਵੱਲੋਂ ਦਿੱਤੀ ਜਾਂਦੀ ਸਬਸਿਡੀ ਬਾਰੇ ਜਾਣਕਾਰੀ ਦਿੱਤੀ। ਭਾਰਤੀ ਸਟੇਟ ਬੈਂਕ, ਸੰਗਰੂਰ ਦੇ ਲੀਡ ਬੈਂਕ ਮੈਨੇਜਰ ਸੁਰਮੁਖ ਸਿੰਘ ਅਤੇ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ), ਸੰਗਰੂਰ ਦੇ ਜ਼ਿਲ੍ਹਾ ਵਿਕਾਸ ਪ੍ਰਬੰਧਕ ਮਨੀਸ਼ ਗੁਪਤਾ ਨੇ ਬੈਂਕਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਵੱਖ-ਵੱਖ ਯੋਜਨਾਵਾਂ ਅਤੇ ਵਿੱਤੀ ਸਹੂਲਤਾਂ ਬਾਰੇ ਦੱਸਿਆ। ਸਿਖਲਾਈ ਦੇ ਵਿਹਾਰਕ ਹਿੱਸੇ ਵਜੋਂ ਸਿੱਖਿਆਰਥੀਆਂ ਨੂੰ ਪਿੰਡ ਮਹਿਲਾਂ ਵਿਖੇ ਕੁਲਦੀਪ ਸਿੰਘ ਦੇ ‘ਸਰਾਓ ਖੁੰਬ ਫਾਰਮ’ ਦਾ ਦੌਰਾ ਕਰਵਾਇਆ ਗਿਆ। ਉੱਥੇ ਉਨ੍ਹਾਂ ਨੇ ਕੱਚੇ ਸ਼ੈੱਡ ਤਿਆਰ ਕਰਨ ਅਤੇ ਖੁੰਭਾਂ ਉਗਾਉਣ ਦੀ ਪ੍ਰਕਿਰਿਆ ਨੂੰ ਨੇੜਿਓਂ ਦੇਖਿਆ। ਸਿੱਖਿਆਰਥੀਆਂ ਨੂੰ ਖਨਾਲ ਖੁਰਦ ਦੇ ਜਸਪਾਲ ਸਿੰਘ ਅਤੇ ਉੱਭਾਵਾਲ ਦੇ ਰਮਨ ਸਿੰਘ ਨਾਲ ਸਿੱਧੀ ਗੱਲਬਾਤ ਕਰਕੇ ਖੁੰਭਾਂ ਦੀ ਕਾਸ਼ਤ ਬਾਰੇ ਉਨ੍ਹਾਂ ਦੇ ਤਜਰਬੇ ਜਾਣਨ ਦਾ ਮੌਕਾ ਵੀ ਮਿਲਿਆ। ਇਸ ਤੋਂ ਇਲਾਵਾ ਸਿੱਖਿਆਰਥੀਆਂ ਨੂੰ ਖੁੰਭਾਂ ਦੀ ਕਾਸ਼ਤ ਸਬੰਧੀ ਵਿਗਿਆਨਕ ਸਾਹਿਤ ਵੰਡਿਆ ਗਿਆ।
ਪਿਛਲੀ ਖ਼ਬਰ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ ਬਾਬਾ ਜ਼ੋਰਾਵਰ ਸਿੰਘ ਹਾਊਸ ਬਣਿਆ ਓਵਰਆਲ ਚੈਂਪ... ਅਗਲੀ ਖ਼ਬਰ ਗੋਪ ਅਸ਼ਟਮੀ ਮੌਕੇ ਹੋਏ ਸਮਾਗਮ ’ਚ ਭਰਾਜ ਤੇ ਸਿੰਗਲਾ ਸਮੇਤ ਕਈ ਆਗੂ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।