22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਭਗਵੰਤ ਮਾਨ ਨੇ ਕੇਜਰੀਵਾਲ ਨੂੰ ਖਜ਼ਾਨਾ ਲੁਟਾ ਕੇ ਪੰਜਾਬ ਨੂੰ ਹਰ ਪੱਖੋਂ ਕੰਗਾਲ ਕੀਤਾ-ਸੰਘਰੇੜੀ

ਸ਼ੇਰਪੁਰ, 21 ਨਵੰਬਰ (ਦਰਸ਼ਨ ਸਿੰਘ ਖੇੜੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਰੰਗਲਾ ਬਨਾਉਣ ਵਾਲੇ ਸੁਪਨੇ ਵਿਖਾਏ ਪਰੰਤੂ ਪੰਜਾਬ ਨੂੰ ਹਰੇਕ ਪੱਖ ਤੋਂ ਕੰਗਾਲ ਕਰਕੇ ਰੱਖ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਅਕਾਲੀ ਜਥਾ ਸੰਗਰੂਰ ਦੇ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਸੀਨੀਅਰ ਅਕਾਲੀ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਮਸਤੂਆਣਾ ਸਾਹਿਬ ਵਿਖੇ ਪੰਥ ਪ੍ਰਸਿੱਧ ਵਿਦਵਾਨ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਨੂੰ ਸਨਮਾਨਿਤ ਕਰਦੇ ਹੋਏ ਕੌਂਸਲ ਪ੍ਰਬੰਧਕ। ਤਸਵੀਰ ਦਮਦਮੀ 22-11-2026
ਸ਼ੇਰਪੁਰ, 21 ਨਵੰਬਰ (ਦਰਸ਼ਨ ਸਿੰਘ ਖੇੜੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਰੰਗਲਾ ਬਨਾਉਣ ਵਾਲੇ ਸੁਪਨੇ ਵਿਖਾਏ ਪਰੰਤੂ ਪੰਜਾਬ ਨੂੰ ਹਰੇਕ ਪੱਖ ਤੋਂ ਕੰਗਾਲ ਕਰਕੇ ਰੱਖ ਦਿੱਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਅਕਾਲੀ ਜਥਾ ਸੰਗਰੂਰ ਦੇ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਸੀਨੀਅਰ ਅਕਾਲੀ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸੰਘਰੇੜੀ ਪਿਛਲੇ ਕਈ ਮਹੀਨਿਆਂ ਤੋਂ ਬੀਮਾਰ ਚਲੇ ਆ ਰਹੇ ਮਾਸਟਰ ਸ਼ੇਰਪੁਰ ਦੀ ਸਿਹਤ ਦਾ ਪਤਾ ਲੈਣ ਲਈ ਉੱਚੇਚੇ ਤੌਰ ਤੇ ਪੁੱਜੇ ਸਨ । ਇਸ ਮੌਕੇ ਉਨ੍ਹਾਂ ਨਾਲ ਇਸਤ੍ਰੀ ਅਕਾਲੀ ਦਲ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਕੌਰ ਵਿਰਕ ਅਤੇ ਹਲਕਾ ਧੂਰੀ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰਣਜੀਤ ਸਿੰਘ ਰੰਧਾਵਾ ਵੀ ਮੌਜੂਦ ਸਨ। ਉਨ੍ਹਾਂ ਅੱਗੇ ਕਟਾਕਸ਼ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਚਿੱਟੇ, ਗੈਂਗਸਟਰ ਦੇ ਬੋਲ ਬਾਲੇ ਵਿਚੋਂ ਲੰਘ ਰਿਹਾ ਹੋਵੇ, ਬੇਰੁਜ਼ਗਾਰੀ, ਅਥਾਹ ਕਰਜ਼ੇ ‘ਚ ਡੁੱਬਿਆ ਹੋਵੇ , ਪੰਜਾਬ ਵਿਚ ਅਮਨ ਸ਼ਾਂਤੀ ਦੀ ਥਾਂ ਜੰਗਲ ਰਾਜ ਦੀ ਅੱਗ ਵਿੱਚ ਸੜ ਰਿਹਾ ਹੋਵੇ, ਉਦੋਂ ਮੁੱਖ ਮੰਤਰੀ ਦਾ ਸੱਥਾਂ ਵਿੱਚ ਬਹਿ ਕੇ ਚੁਟਕਲੇ ਸੁਣਾਉਣਾ ਪੰਜਾਬੀਆਂ ਦੇ ਜ਼ਖਮਾਂ ‘ਤੇ ਲੂਣ ਛਿੜਕਣ ਬਰਾਬਰ ਹੈ। ਆਪਣੀ ਹਰ ਨਾਕਾਮੀ ਨੂੰ ਹਾਸੇ ਵਿੱਚ ਉਡਾਉਣ ਵਾਲੇ ਇਸ ਫੇਲ੍ਹ ਮੁੱਖ ਮੰਤਰੀ ਕੋਲ ਸੂਬੇ ਨੂੰ ਬਚਾਉਣ ਲਈ ਕੋਈ ਨੀਤੀ ਨਹੀਂ, ਸਿਰਫ਼ ਸਸਤੇ ਡਰਾਮੇ ਹਨ। ਇਹ ਸਰਕਾਰ ਨਹੀਂ, ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡਿਆ ਜਾ ਰਿਹਾ ਇੱਕ ਕੋਝਾ ਮਜ਼ਾਕ ਹੈ।
ਪਿਛਲੀ ਖ਼ਬਰ ਪਰਮਿੰਦਰ ਸਿੰਘ ਢੀਂਡਸਾ ਵਲੋਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਗੱਠਜੋੜ ਸਬੰਧੀ ਦਿੱਤੇ ਬਿਆਨ ਦਾ ਕੀਤਾ ਸਵਾਗਤ ਅਗਲੀ ਖ਼ਬਰ ਦੇਸ਼ ਭਗਤ ਕਾਲਜ ਦੀਆਂ ਖੋ-ਖੋ ਟੀਮਾਂ ਨੇ ਪੰਜਾਬੀ ਯੂਨੀਵਰਸਿਟੀ ਦੀ ਅੰਤਰ-ਕਾਲਜ ਖੇਡ ਪ੍ਰਤੀਯੋਗਤਾ ਵਿੱਚ ਹਾਸਿਲ ਕੀਤਾ ਤੀਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।