22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੁਲਿਸ ਮੁਕਾਬਲਾ, ਕਤਲ ਅਤੇ ਇਰਾਦਾ ਕਤਲ ਕੇਸ ’ਚੋਂ ਗੈਂਗਸਟਰ ਗਾਹੀਆ ਖਾਂ ਤੇ ਬੱਗਾ ਖਾਂ ਸਾਥੀਆਂ ਸਮੇਤ ਬਰੀ

ਮਾਲੇਰਕੋਟਲਾ, 21 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਵਧੀਕ ਸੈਸ਼ਨ ਜੱਜ ਸ੍ਰੀ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਪੁਲਿਸ ਮੁਕਾਬਲੇ, ਕਤਲ ਅਤੇ ਇਰਾਦਾ ਕਤਲ ਦੇ 2017 ਦੇ ਇਕ ਚਰਚਿਤ ਮਾਮਲੇ ‘ਚੋਂ ਬਚਾਅ ਪੱਖ ਦੇ ਵਕੀਲ ਐਮ. ਏ.

ਅਜੀਤ ਡੈਸਕ 22-11-2026
ਮਾਲੇਰਕੋਟਲਾ, 21 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਵਧੀਕ ਸੈਸ਼ਨ ਜੱਜ ਸ੍ਰੀ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਪੁਲਿਸ ਮੁਕਾਬਲੇ, ਕਤਲ ਅਤੇ ਇਰਾਦਾ ਕਤਲ ਦੇ 2017 ਦੇ ਇਕ ਚਰਚਿਤ ਮਾਮਲੇ ‘ਚੋਂ ਬਚਾਅ ਪੱਖ ਦੇ ਵਕੀਲ ਐਮ.ਏ. ਸ਼ਾਹ ਜੱਗਾ ਮਲੇਰਕੋਟਲਾ ਵਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਗੈਂਗਸਟਰ ਗਾਹੀਆ ਖਾਂ , ਬੂਟਾ ਖਾਂ, ਅਮਰਿੰਦਰ ਸਿੰਘ ਉਰਫ ਰਾਜੂ ਅਤੇ ਜਗਦੀਪ ਸਿੰਘ ਉਰਫ ਦੀਪੂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਪੁਲਿਸ ਥਾਣਾ ਸਦਰ ਅਹਿਮਦਗੜ੍ਹ ਵਿਖੇ 9 ਫਰਵਰੀ 2017 ਨੂੰ ਦਰਜ ਮੁਕੱਦਮਾ ਨੰਬਰ 11 ਦੇ ਵੇਰਵਿਆਂ ਮੁਤਾਬਕ ਪੁਲਿਸ ਨੂੰ 8 ਫਰਵਰੀ 2017 ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਮਰਿੰਦਰ ਸਿੰਘ ਉਰਫ ਰਾਜੂ ਵਾਸੀ ਜਿੱਤਵਾਲ ਕਲਾਂ ਦੇ ਘਰ ਗੈਂਗਸਟਰ ਗਾਹੀਆ ਖਾਂ ਅਤੇ ਬੂਟਾ ਖਾਂ ਸਮੇਤ ਹੋਰ ਅਪਰਾਧੀ ਪਨਾਹ ਲੈ ਰਹੇ ਹਨ। ਸੂਚਨਾ ਮਿਲਣ ’ਤੇ ਪੁਲਿਸ ਵਲੋਂ ਵੱਖ-ਵੱਖ ਥਾਣਿਆਂ ਦੀ ਪੁਲਿਸ ਫੋਰਸ ਨੂੰ ਨਾਲ ਲੈ ਕੇ ਉਕਤ ਘਰ ਦੀ ਘੇਰਾਬੰਦੀ ਕੀਤੀ ਗਈ। ਪੁਲਿਸ ਦੀ ਕਹਾਣੀ ਮੁਤਾਬਕ ਜਦੋਂ ਪੁਲਿਸ ਪਾਰਟੀ ਨੇ ਘਰ ਦੀ ਘੇਰਾਬੰਦੀ ਕੀਤੀ ਤਾਂ ਘਰ ‘ਚੋਂ ਪੰਜ-ਛੇ ਵਿਅਕਤੀ ਪੌੜੀਆਂ ਰਾਹੀਂ ਛੱਤ ਉੱਪਰ ਚੜ੍ਹ ਕੇ ਭੱਜਣ ਲੱਗੇ। ਪੁਲਿਸ ਵਲੋਂ ਉਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਕਤ ਵਿਅਕਤੀਆਂ ਨੇ ਪੁਲਿਸ ਪਾਰਟੀ ਉੱਪਰ ਫਾਇਰਿੰਗ ਕਰ ਦਿੱਤੀ ਅਤੇ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ਲੱਗੇ। ਇਸ ਦੌਰਾਨ ਹੋਈ ਗੋਲੀਬਾਰੀ ਵਿਚ ਬਿਕਰਮ ਸਿੰਘ ਉਰਫ ਬੋਬੀ ਪੁੱਤਰ ਰਘਬੀਰ ਸਿੰਘ ਵਾਸੀ ਜਿੱਤਵਾਲ ਕਲਾਂ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ਤੋਂ ਅਮਰਿੰਦਰ ਸਿੰਘ ਉਰਫ ਰਾਜੂ, ਜਗਪਾਲ ਸਿੰਘ ਉਰਫ ਕਾਕਾ ਅਤੇ ਜਗਦੀਪ ਸਿੰਘ ਉਰਫ ਦੀਪੂ ਨੂੰ ਕਾਬੂ ਕਰ ਲਿਆ, ਜਦਕਿ ਗੈਂਗਸਟਰ ਗਾਹੀਆ ਖਾਂ ਅਤੇ ਬੂਟਾ ਖਾਂ ਨੂੰ ਬਾਅਦ ਵਿਚ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਗਾਹੀਆ ਖਾਂ ਅਤੇ ਬੂਟਾ ਖਾਂ ਸਮੇਤ ਹੋਰਨਾਂ ਖ਼ਿਲਾਫ਼ ਕਤਲ, ਇਰਾਦਾ ਕਤਲ, ਪੁਲਿਸ ਪਾਰਟੀ ਉੱਪਰ ਹਮਲਾ ਕਰਨ ਅਤੇ ਹੋਰ ਧਾਰਾਵਾਂ 302, 307, 353, 186, 212, 216, 148, 149 ਆਈ.ਪੀ.ਸੀ. ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜਾਂਚ ਮੁਕੰਮਲ ਹੋਣ ਉਪਰੰਤ ਪੁਲਿਸ ਵਲੋਂ ਅਦਾਲਤ ਵਿਚ ਚਲਾਨ ਪੇਸ਼ ਕੀਤਾ ਗਿਆ। ਮਾਮਲੇ ਦੀ ਸੁਣਵਾਈ ਦੌਰਾਨ ਮੁਲਜ਼ਮ ਜਗਪਾਲ ਸਿੰਘ ਉਰਫ ਕਾਕਾ ਦੀ ਮੌਤ ਹੋ ਗਈ ਸੀ, ਜਿਸ ਕਾਰਨ ਉਸ ਵਿਰੁੱਧ ਕਾਰਵਾਈ ਖ਼ਤਮ ਹੋ ਗਈ ਸੀ। ਹੁਣ ਮਾਮਲੇ ਦੀ ਸੁਣਵਾਈ ਮੁਕੰਮਲ ਹੋਣ ’ਤੇ ਵਧੀਕ ਸੈਸ਼ਨ ਜੱਜ ਸ੍ਰੀ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ 21 ਨਵੰਬਰ 2026 ਨੂੰ ਆਪਣਾ ਫੈਸਲਾ ਸੁਣਾਉਂਦਿਆਂ ਗੈਂਗਸਟਰ ਗਾਹੀਆ ਖਾਂ, ਬੂਟਾ ਖਾਂ ਅਤੇ ਹੋਰਨਾਂ ਮੁਲਜ਼ਮਾਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ।
ਪਿਛਲੀ ਖ਼ਬਰ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਸੰਗਰੂਰ ਵਿਖੇ ਕਰਵਾਏ ਸ਼ਬਦ ਗਾਇਨ ਮੁਕਾਬਲੇ ਅਗਲੀ ਖ਼ਬਰ ਰੂਟਸ ਮਿਲੇਨੀਅਮ ਸਕੂਲ ਦੇ ਵਿਦਿਆਰਥੀਆਂ ਨੇ ਗੱਡੇ ਜਿੱਤ ਦੇ ਝੰਡੇ ਤਨੀਸ਼ਾ ਗਿੱਲ ਨੇ ਹਿੰਦੀ ਸੋਲੋ ਡਾਂਸ ਵਿੱਚ ਪਹਿਲਾ ਅਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।