ਗੁਰਮਤਿ ਸਮਾਗਮ ਭਲਕੇ
ਅਮਰਗੜ੍ਹ, 22 ਨਵੰਬਰ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵੱਲੋਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 24 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਨੇ ਦੱਸਿਆ ਕਿ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ, 23 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 24 ਨਵੰਬਰ ਦਿਨ ਮੰਗਲਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਦੀਵਾਨ ਅੰਦਰ ਭਾਈ ਜਸਪ੍ਰੀਤ ਸਿੰਘ ਅਤੇ ਭਾਈ ਨੈਬ ਸਿੰਘ ਦਾ ਕੀਰਤਨੀ ਜਥਾ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕਰੇਗਾ ਪ੍ਰਸਿੱਧ ਕਥਾ ਵਾਚਕ ਭਾਈ ਮਨਦੀਪ ਸਿੰਘ ਮੁਰੀਦ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਉਣਗੇ।