23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗ਼ਜ਼ਲ ਵਰਮਾ ਨੇ ਫੈਂਸਿੰਗ ਵਿੱਚ ਜਿੱਤਿਆ ਸੋਨ ਤਗ਼ਮਾ

ਸੰਗਰੂਰ, 23 ਨਵੰਬਰ (ਧੀਰਜ ਪਸ਼ੋਰੀਆ)-ਫਾਰਚੂਨ ਕਾਨਵੈਂਟ ਸਕੂਲ ਸੰਗਰੂਰ ਦੀ ਵਿਦਿਆਰਥਣ ਗ਼ਜ਼ਲ ਵਰਮਾ ਨੇ ਪੰਜਾਬ ਦੀਆਂ ਪ੍ਰਸਿੱਧ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਫੈਂਸਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗ਼ਾ ਹਾਸਲ ਕੀਤਾ ਹੈ। ਇਸ ਮੌਕੇ ਫਾਰਚੂਨ ਕਾਨਵੈਂਟ ਸਕੂਲ ਦੀ ਮੈਨੇਜਮੈਂਟ ਨੇ ਗ਼ਜ਼ਲ ਵਰਮਾ ਦੇ ਮਾਤਾ ਆਰਤੀ ਵਰਮਾ, ਪਿਤਾ ਵਿਕਰਮ ਵਰਮਾ ਜੀ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਸੰਸਥਾ ਲਈ ਬੇਹੱਦ ਮਾਣ ਵਾਲੀ ਗੱਲ ਹਨ।

ਗ਼ਜ਼ਲ ਵਰਮਾ 24-11-2026
ਸੰਗਰੂਰ, 23 ਨਵੰਬਰ (ਧੀਰਜ ਪਸ਼ੋਰੀਆ)-ਫਾਰਚੂਨ ਕਾਨਵੈਂਟ ਸਕੂਲ ਸੰਗਰੂਰ ਦੀ ਵਿਦਿਆਰਥਣ ਗ਼ਜ਼ਲ ਵਰਮਾ ਨੇ ਪੰਜਾਬ ਦੀਆਂ ਪ੍ਰਸਿੱਧ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਫੈਂਸਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗ਼ਾ ਹਾਸਲ ਕੀਤਾ ਹੈ। ਇਸ ਮੌਕੇ ਫਾਰਚੂਨ ਕਾਨਵੈਂਟ ਸਕੂਲ ਦੀ ਮੈਨੇਜਮੈਂਟ ਨੇ ਗ਼ਜ਼ਲ ਵਰਮਾ ਦੇ ਮਾਤਾ ਆਰਤੀ ਵਰਮਾ, ਪਿਤਾ ਵਿਕਰਮ ਵਰਮਾ ਜੀ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀਆਂ ਅਜਿਹੀਆਂ ਪ੍ਰਾਪਤੀਆਂ ਸੰਸਥਾ ਲਈ ਬੇਹੱਦ ਮਾਣ ਵਾਲੀ ਗੱਲ ਹਨ। ਗ਼ਜ਼ਲ ਨੇ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ ਹੋਰਨਾਂ ਵਿਦਿਆਰਥੀਆਂ ਲਈ ਵੀ ਇੱਕ ਪ੍ਰੇਰਨਾਦਾਇਕ ਮਿਸਾਲ ਕਾਇਮ ਕੀਤੀ ਹੈ ਅਤੇ ਕਿਹਾ ਕਿ ਬੱਚਿਆਂ ਦੀ ਸਫ਼ਲਤਾ ਪਿੱਛੇ ਮਾਪਿਆਂ ਦਾ ਨਿਰੰਤਰ ਸਹਿਯੋਗ, ਹੌਸਲਾ-ਅਫ਼ਜ਼ਾਈ ਅਤੇ ਸਹੀ ਮਾਰਗਦਰਸ਼ਨ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸ ਦੇ ਨਾਲ ਹੀ ਸਕੂਲ ਵੱਲੋਂ ਗ਼ਜ਼ਲ ਦੇ ਕੋਚ ਅਤੇ ਅਧਿਆਪਕਾਂ ਦੇ ਯੋਗਦਾਨ ਦੀ ਵੀ ਭਰਪੂਰ ਸ਼ਲਾਘਾ ਕੀਤੀ ਗਈ, ਜਿਨ੍ਹਾਂ ਦੀ ਮਿਹਨਤ, ਸਿਖਲਾਈ ਅਤੇ ਹੌਸਲਾ-ਅਫ਼ਜ਼ਾਈ ਨੇ ਉਸ ਦੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਈ।
ਪਿਛਲੀ ਖ਼ਬਰ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਹੋਈ ਅਹਿਮ ਮੀਟਿੰਗ ਅਗਲੀ ਖ਼ਬਰ ਅਰੋੜਾਵੰਸ਼ ਖੱਤਰੀ ਸਭਾ ਨੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।