23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਬਲਾਕ ਪੱਧਰੀ ਵਿਸ਼ਾ ਮੇਲਾ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 23 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੀ. ਐਮ.

ਅਜੀਤ ਡੈਸਕ 24-11-2026
ਸੁਨਾਮ ਊਧਮ ਸਿੰਘ ਵਾਲਾ, 23 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੀ.ਐਮ. ਸ਼੍ਰੀ ਸਰਕਾਰੀ ਹਾਈ ਸਕੂਲ, ਰਾਮਗੜ੍ਹ ਜਵੰਧੇ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲਾ ਕਰਵਾਇਆ ਗਿਆ। ਇਸ ਵਿੱਦਿਅਕ ਮੇਲੇ ਵਿੱਚ ਬਲਾਕ ਦੇ 16 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੀ ਸਿਰਜਣਾਤਮਕਤਾ , ਵਿਸ਼ਾ-ਗਿਆਨ ਅਤੇ ਨਵੀਨਤਾਕਾਰੀ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੇਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਵਿਗਿਆਨਕ ਦ੍ਰਿਸ਼ਟੀਕੋਣ, ਆਲੋਚਨਾਤਮਕ ਚਿੰਤਨ, ਸਮੱਸਿਆ ਹੱਲ ਕਰਨ ਦੀ ਯੋਗਤਾ, ਰਚਨਾਤਮਕਤਾ ਅਤੇ ਵਿਹਾਰਕ ਗਿਆਨ ਨੂੰ ਵਿਕਸਿਤ ਕਰਨਾ ਸੀ। ਪ੍ਰੋਗਰਾਮ ਦੇ ਕੋਆਰਡੀਨੇਟਰ ਸਹਿਦੇਵ ਸਿੰਘ,ਮਹਿੰਦਰ ਸਿੰਘ,ਸਾਹਿਲ ਬਾਂਸਲ ਅਤੇ ਰਵਿੰਦਰ ਸਿੰਘ ਨੇ ਮੇਲੇ ਦੇ ਸੁਚਾਰੂ ਸੰਚਾਲਨ ਵਿੱਚ ਅਹਿਮ ਭੂਮਿਕਾ ਨਿਭਾਈ। ਬਲਾਕ ਰਿਸੋਰਸ ਕੋਆਰਡੀਨੇਟਰ ਸ਼੍ਰੀ ਭਾਰਤ ਭੂਸ਼ਨ ਅਤੇ ਸ਼੍ਰੀ ਅੰਮ੍ਰਿਤ ਸਾਗਰ ਵੱਲੋਂ ਵੀ ਮੇਲੇ ਦੇ ਸਫਲ ਆਯੋਜਨ ਲਈ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਵਿਦਿਆਰਥੀਆਂ ਦੇ ਪ੍ਰੋਜੈਕਟਾਂ ਦਾ ਨਿਰਪੱਖ ਮੁਲਾਂਕਣ ਕਰਨ ਲਈ ਮੁਖਤਿਆਰ ਸਿੰਘ, ਲੈਕਚਰਾਰ, ਐਸ.ਯੂ.ਐਸ. ਕਾਲਜ,ਸ਼ਿਵ ਸਿੰਘ, ਲੈਕਚਰਾਰ ਪੋਲ ਸਾਇੰਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ, ਪਰਮਿੰਦਰ ਸਿੰਘ ਹਿੰਦੀ ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੁੰਗਾਂ ਅਤੇ ਭੁਪਿੰਦਰ ਸਿੰਘ ਸਾਇੰਸ ਮਾਸਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਾਰ ਖੁਰਦ ਨੇ ਜੱਜਾਂ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ। ਜੱਜਾਂ ਵੱਲੋਂ ਵਿਦਿਆਰਥੀਆਂ ਦੀ ਵਿਸ਼ੇ ਪ੍ਰਤੀ ਸਮਝ, ਮੌਲਿਕਤਾ, ਰਚਨਾਤਮਕਤਾ, ਵਿਹਾਰਕ ਉਪਯੋਗਤਾ ਅਤੇ ਪੇਸ਼ਕਾਰੀ ਦੇ ਆਧਾਰ ‘ਤੇ ਮੁਲਾਂਕਣ ਕੀਤਾ ਗਿਆ। ਸਕੂਲ ਦੀ ਮੁੱਖ ਅਧਿਆਪਿਕਾ ਸ਼੍ਰੀਮਤੀ ਸ਼ਰਨਜੀਤ ਕੌਰ ਨੇ ਕਿਹਾ ਕਿ ਆਧੁਨਿਕ ਸਿੱਖਿਆ ਦਾ ਉਦੇਸ਼ ਸਿਰਫ਼ ਪੁਸਤਕੀ ਗਿਆਨ ਪ੍ਰਦਾਨ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਨੂੰ ਜੀਵਨ ਦੀਆਂ ਅਸਲ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਯੋਗ ਬਣਾਉਣਾ ਹੈ।
ਪਿਛਲੀ ਖ਼ਬਰ ਵਿੱਦਿਅਕ ਮੁਕਾਬਲਿਆਂ ’ਚ ਰੱਤੋਕੇ ਸਕੂਲ ਦੇ ਖਿਡਾਰੀਆਂ ਨੇ ਜਿੱਤੇ 10 ਮੈਡਲ ਅਗਲੀ ਖ਼ਬਰ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਹੋਈ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।